ETV Bharat / city

'ਜਲਦ ਹੋਵੇਗੀ 'ਕੈਪਟਨ' ਦੀ ਵਾਪਸੀ' - ਜਲਦ ਹੋਵੇਗੀ 'ਕੈਪਟਨ' ਦੀ ਵਾਪਸੀ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਕੈਪਟਨ 2022 ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਹੈ। ਜਿਸ ਨੇ ਮੁੜ ਤੋਂ ਸਿਆਸਤ ਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
author img

By

Published : Sep 23, 2021, 2:41 PM IST

Updated : Sep 23, 2021, 2:56 PM IST

ਚੰਡੀਗੜ੍ਹ: ਪੰਜਾਬ ’ਚ ਸੀਐੱਮ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦਾ ਮਾਹੌਲ ਮੁੜ ਤੋਂ ਗਰਮਾ ਗਿਆ ਹੈ। ਕੈਪਟਨ ਵੱਲੋਂ ਵੀ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਕੈਪਟਨ 2022 ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਹੈ। ਜਿਸ ਨੇ ਮੁੜ ਤੋਂ ਸਿਆਸਤ ਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਨਰਿੰਦਰ ਭਾਂਬਰੀ ਨੇ ਆਪਣੇ ਸੋਸ਼ਲ ਮੀਡੀਆ ’ਤੇ ‘ਕੈਪਟਨ 2022’ ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਨਾਲ ਲਿਖਿਆ ਹੈ ਕਿ ਉਹ ਬਹੁਤ ਛੇਤੀ ਹੀ ਤੇਜ਼ੀ ਨਾਲ ਵਾਪਸੀ ਕਰਨਗੇ।

'ਅਹੁਦਾ ਛੱਡਣ ਤੋਂ ਬਾਅਦ ਕੈਪਟਨ ਦਾ ਤਲਖੀ ਰੱਵਈਆ

ਅਹੁਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਤੌਰ ’ਤੇ ਕਹਿ ਦਿੱਤਾ ਹੈ ਕਿ ਉਹ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਦੇਸ਼ ਨੂੰ ਅਜਿਹੇ ਖਤਰਨਾਕ ਵਿਅਕਤੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਨ। ਜਿਕਰਯੋਗ ਹੈ ਕਿ ਅਸਤੀਫਾ ਦੇਣ ਤੋਂ ਬਾਅਦ ਇੱਕ ਚੈਨਲ ਨੂੰ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਦੇ ਕਿਸੇ ਨੇ ਕੰਨ ਭਰੇ ਹਨ। ਉਨ੍ਹਾਂ ਕਿਹਾ ਸੀ ਕਿ ਜੇਕਰ ਕਿਸੇ ਨੂੰ ਵਾਰ-ਵਾਰ ਇੱਕੋ ਗੱਲ ਸੁਣਾਈ ਜਾਵੇ ਜਾਂ ਇਹ ਕਹਿ ਲਵੋ ਕਿ ਕਿਸੇ ਦੇ ਵਾਰ-ਵਾਰ ਕੰਨ ਭਰੇ ਜਾਣ ਤਾਂ ਇੱਕ ਵਾਰ ਉਹ ਵਿਅਕਤੀ ਸੋਚਣ ਲਈ ਮਜਬੂਰ ਹੋ ਜਾਂਦਾ ਹੈ। ਕੈਪਟਨ ਨੇ ਕਿਹਾ ਸੀ ਕਿ ਇਹ ਕੁਝ ਬਦਮਾਸ਼ਾਂ ਦਾ ਕਾਰਾ ਹੈ, ਜਿਹੜਾ ਉਨ੍ਹਾਂ ਵਾਰ-ਵਾਰ ਪਾਰਟੀ ਹਾਈਕਮਾਂਡ ਕੋਲ ਜਾ ਕੇ ਕੰਨ ਭਰੇ ਤੇ ਆਖਰ ਹਸ਼ਰ ਇਹ ਹੋਇਆ ਕਿ ਉਨ੍ਹਾਂ ਨੂੰ ਅਹੁਦਾ ਛੱਡਣਾ ਪਿਆ। ਉਨ੍ਹਾਂ ਕਿਹਾ ਸੀ ਕਿ ਉਹ ਪਾਰਟੀ ਹਾਈਕਮਾਂਡ ਨੂੰ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਉਣਾ ਵੱਡੀ ਗਲਤੀ ਹੋਵੇਗੀ।

'ਪੰਜਾਬ ਦੇ ਲੋਕ ਉਨ੍ਹਾਂ ਦਾ ਸਾਥ ਦੇਣ'

ਉਨ੍ਹਾਂ ਉਸ ਇੰਟਰਵਿਊ ਵਿੱਚ ਵੀ ਕਿਹਾ ਸੀ ਕਿ ਉਨ੍ਹਾਂ ਨੇ ਭਵਿੱਖ ਵਿੱਚ ਚੋਣ ਨਾ ਲੜਨ ਦਾ ਜੋ ਫੈਸਲਾ ਲਿਆ ਸੀ, ਉਹ ਹੁਣ ਤਿਆਗ ਰਹੇ ਹਨ ਤੇ ਹੁਣ ਉਹ ਚੋਣ ਜਰੂਰ ਲੜਨਗੇ। ਕੈਪਟਨ ਨੇ ਕਿਹਾ ਸੀ ਕਿ ਪੰਜਾਬ ਉਨ੍ਹਾਂ ਦੇ ਨਾਲ ਹੈ ਤੇ ਨਾਲ ਹੀ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਸੀ ਕਿ ਉਹ ਤਗੜੇ ਹੋਣ ਤੇ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣ।

ਇਹ ਵੀ ਪੜੋ: ਰਾਸ਼ਟਰਵਾਦ 'ਤੇ ਸੁਰਿੰਦਰ ਡੱਲਾ ਦੀ Captain ਨੂੰ 'ਦੋ ਟੁੱਕ', ਪੜ੍ਹਾਇਆ ਪਾਠ !

Last Updated : Sep 23, 2021, 2:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.