ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੀ ਅਕਸਰ ਤੁਸੀਂ ਪੀਆਰਟੀਸੀ ਬੱਸਾਂ 'ਤੇ ਫੋਟੋ ਲੱਗੀ ਦੇਖੀ ਹੋਣੀ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਫੋਟੋੋ ਬੱਸਾਂ ਪਿੱਛੇ ਲੱਗੀ ਨਹੀਂ ਮਿਲੇਗੀ ਕਿਉਂਕਿ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਦੇ ਪ੍ਰਚਾਰ ਵਾਲੇ ਪੋਸਟਰ ਵਾਲੀਆਂ ਫੋਟੋਆਂ ਹਟਾਉਂਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਤੇ ਮੁੱਖ ਮੰਤਰੀ ਬਣਦੇ ਹੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੇਰਕਾ ਨੇ ਕੀਤੀ ਇਹ ਭਵਿੱਖਬਾਣੀ...