ETV Bharat / city

ਕੈਪਟਨ ਅਮਰਿੰਦਰ ਸਿੰਘ ਦਾ ਅਨਿਲ ਵਿੱਜ ਨੂੰ ਸਵਾਲ- ਕੀ ਹਰਿਆਣਾ ਵਿੱਚ ਹੈ ਜੰਗਲ ਰਾਜ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਹਰਿਆਣਾ ਵਿੱਚ ਦਾਖ਼ਲ ਨਾ ਹੋਣ ਦੇਣ ਬਾਰੇ ਦਿੱਤੇ ਬਿਆਨ ਉੱਤੇ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਅਨਿਲ ਵਿੱਜ ਤੋਂ ਪੁੱਛਿਆ ਹੈ ਕਿ ਕੀ ਹਰਿਆਣਾ ਵਿੱਚ ਜੰਗਲ ਰਾਜ ਹੈੈ?

ਤਸਵੀਰ
ਤਸਵੀਰ
author img

By

Published : Oct 2, 2020, 8:13 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਵੱਲੋਂ ਗੁੱਸੇ ਵਿੱਚ ਆਏ ਦੇਸ਼ ਦੀ ਆਵਾਜ਼ ਨੂੰ ਦਬਾਉਣ ਲਈ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖ਼ਲ ਨਾ ਹੋਣ ਦੇਣ ਦੀ ਧਮਕੀ ਨੂੰ ਰੱਦ ਕਰਦਿਆਂ ਚਿਤਾਵਨੀ ਦਿੱਤੀ ਕਿ ਇਸ ਨਾਲ ਕਾਂਗਰਸ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਹੋਰ ਹੌਸਲਾ ਮਿਲੇਗਾ।

ਵਿੱਜ ਦੇ ਬਿਆਨ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਕੈਪਟਨ ਨੇ ਹਰਿਆਣਾ ਨੂੰ ਪੁੱਛਿਆ ਕਿ ਕੀ ਹਰਿਆਣਾ ਵਿੱਚ ਜੰਗਲ ਰਾਜ ਹੈ ਜਿੱਥੇ ਤੁਸੀਂ ਕਿਸੇ ਨੂੰ ਵੀ ਰੋਕ ਸਕਦੇ ਹੋ, ਇੱਥੋਂ ਤੱਕ ਕਿ ਕੌਮੀ ਰਾਜਨੀਤਕ ਪਾਰਟੀ ਦੇ ਇੱਕ ਚੁਣੇ ਹੋਏ ਨੇਤਾ ਨੂੰ ਵੀ ਕਿਸਾਨਾਂ ਨਾਲ ਹੋਈ ਬੇਇਨਸਾਫੀ ਖਿਲਾਫ਼ ਆਵਾਜ਼ ਚੁੱਕਣ ਲਈ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕ ਸਕਦੇ ਹੋ?

ਕੈਪਟਨ ਅਮਰਿੰਦਰ ਸਿੰਘ ਨੇ ਯੂ.ਪੀ. ਪੁਲਿਸ ਵੱਲੋਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ’ਤੇ ਹਮਲਾ ਕਰਨ, ਕੇਸ ਦਰਜ ਅਤੇ ਇਸ ਤੋਂ ਪਹਿਲਾਂ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਸਰਕਾਰ ਇਨਾਂ ਸੂਬਿਆਂ ਵਿੱਚ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਅਧਿਕਾਰਾਂ ਦੀ ਪੂਰੀ ਤਰਾਂ ਉਲੰਘਣਾ ਕਰਦੀ ਹੋਈ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਉੱਤੇ ਤੁਲੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਜਾਂ ਸੂਬਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਅਜਿਹੇ ਦਮਨਕਾਰੀ ਅਤੇ ਗ਼ੈਰ-ਜਮਹੂਰੀ ਕਾਰਿਆਂ ਅੱਗੇ ਨਹੀਂ ਝੁਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਭਾਜਪਾ ਨੂੰ ਅਸਹਿਮਤੀ ਦੀ ਆਵਾਜ਼ ਦੁਬਾਉਣ ਨਹੀਂ ਦੇਵੇਗੀ ਕਿਉਂ ਜੋ ਅਸਹਿਮਤੀ ਪ੍ਰਗਟਾਉਣਾ ਹਰੇਕ ਭਾਰਤੀ ਦਾ ਅਧਿਕਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਹ (ਭਾਜਪਾਈ) ਸੋਚਦੇ ਹਨ ਕਿ ਅਜਿਹੇ ਆਪਹੁਦਰੇਪਣ ਨਾਲ ਕਾਂਗਰਸ ਲੀਡਰਸ਼ਿਪ ਦੇ ਇਰਾਦਿਆਂ ਨੂੰ ਤੋੜ ਦੇਣਗੇ ਤਾਂ ਉਹ ਮੂਰਖਾਂ ਦੀ ਦੁਨੀਆਂ ਵਿੱਚ ਰਹਿ ਰਹੇ ਹਨ।

ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਦਬਾਉਣ ਦੀ ਕੋਸ਼ਿਸ਼ ਹੋਈ ਹੈ ਤਾਂ ਉਸ ਵੇਲੇ ਇਹ ਆਵਾਜ਼ ਹੋਰ ਬੁਲੰਦ ਹੋਈ ਹੈ। ਮੁੱਖ ਮੰਤਰੀ ਨੇ ਭਾਜਪਾ ਦੇ ਬੇਹੂਦਾ ਢੰਗ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਪਹਿਲਾਂ ਸੰਸਦ ਵਿੱਚ ਅਤੇ ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਿੱਥੇ ਦਿਲ ਦਹਿਲਾ ਦੇਣ ਵਾਲੀ ਹਥਰਾਸ ਘਟਨਾ ਦੇ ਪੀੜਤ ਪਰਿਵਾਰ ਨੂੰ ਮਿਲਣ ਜਾਂਦੇ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਜਬਰੀ ਰੋਕਿਆ ਗਿਆ।

ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਵਿੱਜ ਦਾ ਬਿਆਨ ਆਪਹੁਦਰਾ ਨਹੀਂ ਸਗੋਂ ਭਾਜਪਾ ਵੱਲੋਂ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਘੜੀ ਗਈ ਸਾਜ਼ਿਸ਼ ਦਾ ਹਿੱਸਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਵੇਗੀ ਅਤੇ ਭਾਰਤ ਦੇ ਲੋਕ ਇਨਾਂ ਨੂੰ ਅਜਿਹਾ ਹਰਗਿਜ਼ ਨਹੀਂ ਕਰਨ ਦੇਣਗੇ ਅਤੇ ਉਹ ਮੁੜ ਸੰਸਦ ਵਿੱਚ 2 ਸੀਟਾਂ ਤੱਕ ਸਿਮਟ ਕੇ ਰਹਿ ਜਾਣਗੇ ਜਿੱਥੇ ਉਹ ਸਿਆਸੀ ਸਫ਼ਰ ਦੀ ਸ਼ੁਰੂਆਤ ਮੌਕੇ ਖੜੇ ਸਨ। ਉਨਾਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਅਤੇ ਦੱਬੇ-ਕੁਚਲੇ ਵਰਗਾਂ ਨਾਲ ਖੜੀ ਹੈ ਅਤੇ ਉਨਾਂ ਦੇ ਹੱਕਾਂ ਲਈ ਲੜਾਈ ਲੜਦੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.