ETV Bharat / city

400 ਸਾਲਾ ਪ੍ਰਕਾਸ਼ ਪੁਰਬ: ਕੈਪਟਨ ਨੇ ਮੋਦੀ ਨੂੰ 937 ਕਰੋੜ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੀ ਕੀਤੀ ਅਪੀਲ - ਸ੍ਰੀ ਅਨੰਦਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 9ਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਸਮਾਰਟ ਸਿਟੀ ਵਜੋਂ ਵਿਕਾਸ ਸਮੇਤ 937 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕਰਨ ਦੇ ਰਾਜ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ।

ਫ਼ੋਟੋ
ਫ਼ੋਟੋ
author img

By

Published : Apr 8, 2021, 2:12 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 9ਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਮਾਰਟ ਸਿਟੀ ਵਜੋਂ ਵਿਕਾਸ ਸਮੇਤ 937 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕਰਨ ਦੇ ਰਾਜ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਵੱਲੋਂ 400ਵੇਂ ਪ੍ਰਕਾਸ਼ ਪੁਰਬ ਮਨਾਉਣ ਦੀਆਂ ਯੋਜਨਾਵਾਂ ਨੂੰ ਅੰਤਮ ਰੂਪ ਦੇਣ ਲਈ ਬੁਲਾਈ ਗਈ ਉੱਚ ਪੱਧਰੀ ਰਾਸ਼ਟਰੀ ਕਮੇਟੀ ਦੀ ਬੈਠਕ ਵਿੱਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਸਾਰੇ ਆਪਣੇ ਜੀਵਨ ਕਾਲ ਵਿੱਚ ਇਸ ਮਹਾਨ ਸਮਾਗਮ ਨੂੰ ਮਨਾਉਣ ਲਈ ਖੁਸ਼ਕਿਸਮਤ ਹਾਂ ਅਤੇ ਮੈਂ ਮੋਦੀ ਜੀ ਨੂੰ ਇਹ ਸੁਨਿਸ਼ਚਿਤ ਕਰਨ ਲਈ ਅਪੀਲ ਕਰਦਾ ਹਾਂ ਕਿ ਇਸ ਇਤਿਹਾਸਕ ਸਮਾਗਮ ਨੂੰ ਸਿਰਫ਼ ਰਾਸ਼ਟਰੀ ਹੀ ਨਹੀਂ, ਬਲਕਿ ਵਿਸ਼ਵ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ, ਸਾਡੇ ਦੇਸ਼ ਦੀ ਮਹਾਨ ਬਹੁ ਵਚਨਵਾਦੀ ਪਰੰਪਰਾ ਅਤੇ ਧਰਮ ਨਿਰਪੱਖਤਾ ਦੇ ਇੱਕ ਚਮਕਦਾਰ ਪ੍ਰਤੀਕ ਵਜੋਂ ਖੜੇ ਹਨ, ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਭਾਰਤ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਹਿੱਸਾ ਹੈ।

  • In a Meeting of High level Committee regarding the 400th Prakash Purab celebrations of Hind Di Chadar Sri Guru Tegh Bahadur ji. We are all committed to celebrate this momentous occasion in a befitting manner. pic.twitter.com/jG4FzCxWjI

    — Capt.Amarinder Singh (@capt_amarinder) April 8, 2021 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਵਿਸ਼ਾਲ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਸੀ। “ਮੇਰੇ ਪਿਛਲੇ ਕਾਰਜਕਾਲ ਦੌਰਾਨ ਵੀ, ਮੈਂ ਖੁਸ਼ਕਿਸਮਤ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 400ਵੀਂ ਵਰੇਗੰਢ ਦੇ ਜਸ਼ਨਾਂ ਦਾ ਹਿੱਸਾ ਬਣੇ ਸਾਂ।”

ਇਸ ਸਬੰਧ ਵਿੱਚ ਕੇਂਦਰ ਨੂੰ ਭੇਜੇ ਪ੍ਰਪੋਜਲ 'ਤੇ ਪ੍ਰਧਾਨ ਮੰਤਰੀ ਨੂੰ ਸੰਖੇਪ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿੱਚ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਕਸਬਿਆਂ ਅਤੇ ਪਿੰਡਾਂ ਨੂੰ ਉਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਵਿਧੀ ਨਾਲ ਮਾਨਤਾ ਦੇਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਦਾ ਕਸਬਾ ਇਸ ਪੱਖੋਂ ਮਹੱਤਵਪੂਰਨ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਰਾਜ ਦੇ 78 ਪਿੰਡ ਹਨ ਜੋ ਗੁਰੂ ਜੀ ਦੁਆਰਾ ਚਰਨ ਛੋਹ ਪ੍ਰਾਪਤ ਹਨ।

  • India will pay a fitting tribute to the great Sri Guru Tegh Bahadur Ji on his 400th Parkash Purab. https://t.co/vIDO7t8z4P

    — Narendra Modi (@narendramodi) April 8, 2021 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਵਿੱਚ ਸ੍ਰੀ ਅਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਬਾਬਾ ਬਕਾਲਾ ਦੇ ਆਸ-ਪਾਸ ਅਤੇ ਆਲੇ ਦੁਆਲੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਾਜੈਕਟ ਸ਼ਾਮਲ ਹਨ। ਪੰਜਾਬ ਦੇ ਇਨ੍ਹਾਂ 78 ਪਿੰਡਾਂ ਵਿੱਚ ਜਲ ਸੰਭਾਲ ਲਈ ਪਿੰਡ ਦੇ ਛੱਪੜਾਂ ਅਤੇ ਰਵਾਇਤੀ ਜਲਘਰਾਂ ਦਾ ਨਵੀਨੀਕਰਨ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਸਕੂਲ ਆਫ ਟੈਕਸਟਾਈਲ ਟੈਕਨੋਲੋਜੀ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਇੰਸਟੀਚਿਉਟ ਆਫ ਹੈਂਡਿਕ੍ਰਾਫਟਸ ਦੀ ਸਥਾਪਨਾ ਕ੍ਰਮਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਤੇ ਸਠਿਆਲਾ, ਬਾਬਾ ਬਕਾਲਾ ਵਿਖੇ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.