ETV Bharat / city

ਸਰਹੱਦੀ ਖੇਤਰਾਂ 'ਚ ਉਦਯੋਗ ਨੂੰ ਹੁਲਾਰਾ ਦੇਣ ਲਈ ਕੈਪਟਨ ਨੇ ਪਿਊਸ਼ ਗੋਇਲ ਨੂੰ ਲਿਖੀ ਚਿੱਠੀ - CAPT AMARINDER WRITES TO PIYUSH GOYAL

ਸਰਹੱਦੀ ਜ਼ਿਲ੍ਹਿਆਂ ਤੇ ਕੰਢੀ ਇਲਾਕਿਆਂ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਲਿਖੀ ਚਿੱਠੀ।

capt amarinder
ਫ਼ੋਟੋ
author img

By

Published : Dec 2, 2019, 9:38 PM IST

ਚੰਡੀਗੜ੍ਹ: ਪੰਜਾਬ ਵਿੱਚ ਖਾਸ ਤੌਰ ’ਤੇ ਸਰਹੱਦੀ ਜ਼ਿਲ੍ਹਿਆਂ ਤੇ ਕੰਢੀ ਇਲਾਕਿਆਂ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਿਆਇਤਾਂ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਸਲੇ ’ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।

ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਨੂੰ ਆਮਦਨ ਕਰ ਤੋਂ ਛੋਟ, ਕੇਂਦਰੀ ਵਸਤਾਂ ਤੇ ਵਿਕਰੀ ਕਰਾਂ ਦੀ ਭਰਪਾਈ ਅਤੇ ਭਾੜਾ ਸਬਸਿਡੀ ਦੇ ਰੂਪ ਵਿੱਚ ਅਜਿਹੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਮੁੰਦਰੀ ਬੰਦਰਗਾਹਾਂ ਤੋਂ ਵਾਂਝਾ ਹੋਣ, ਵੈਰ ਦੀ ਭਾਵਨਾ ਰੱਖਣ ਵਾਲੇ ਗੁਆਂਢੀ ਮੁਲਕ ਦੀ ਲੰਮੀ ਸਰਹੱਦ ਜੁੜਨ ਅਤੇ ਬਾਹਰੀ ਤਾਕਤਾਂ ਦੀ ਸ਼ਹਿ ਪ੍ਰਾਪਤ ਅਤਿਵਾਦ ਦੇ ਝੱਲੇ ਸੰਤਾਪ ਅਤੇ ਗੁਆਂਢੀ ਸੂਬਿਆਂ ਨੂੰ ਦਿੱਤੀਆਂ ਰਿਆਇਤਾਂ ਵਰਗੇ ਕਾਰਨਾਂ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਿਆ, ਜਿਸ ਕਰਕੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀ ਤਰਜ਼ ’ਤੇ ਸੂਬੇ ਨੂੰ ਵਿਸ਼ੇਸ਼ ਰਿਆਇਤਾਂ ਦਿੱਤੇ ਜਾਣ ਦੀ ਲੋੜ ਹੈ।

ਮੁਲਕ ਦੇ ਅੰਦਰੋਂ ਤੇ ਬਾਹਰੋਂ ਸੂਬੇ ਲਈ ਵੱਧ ਤੋਂ ਵੱਧ ਨਿਵੇਸ਼ ਲਿਆਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਰੋਜ਼ਗਾਰ ਦੇ ਮੌਕਿਆਂ ਵਿੱਚ ਸੁਧਾਰ ਲਿਆ ਕੇ ਸਮੂਹਿਕ ਵਿਕਾਸ ਦੀ ਲੋੜ ’ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਸਨਅਤ ਨਾਲ ਜੁੜੇ ਹਰੇਕ ਵਰਗ ਨਾਲ ਲੰਬੀ-ਚੌੜੀ ਵਿਚਾਰ-ਚਰਚਾ ਬਾਅਦ ਨਵੇਂ ਤੇ ਮੌਜੂਦਾ ਉਦਯੋਗਿਕ ਯੂਨਿਟਾਂ ਨੂੰ ਆਕਰਸ਼ਿਤ ਰਿਆਇਤਾਂ ਦੀ ਪੇਸ਼ਕਸ਼ ਕਰਦੀ ਪ੍ਰਗਤੀਸ਼ੀਲ ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ ਤਿਆਰ ਕੀਤੀ ਤਾਂ ਜੋ ਸੂਬੇ ਵਿੱਚ ਨਵੇਂ ਉਦਯੋਗਿਕ ਨਿਵੇਸ਼ ਨੂੰ ਖਿੱਚਿਆ ਜਾ ਸਕੇ। ਮੁੱਖ ਮੰਤਰੀ ਨੇ ਨਵੀਂ ਉਦਯੋਗਿਕ ਨੀਤੀ ਲਈ ਸੂਬਿਆਂ ਨਾਲ ਸਲਾਹ ਮਸ਼ਵਰਾ ਸ਼ੁਰੂ ਕਰਨ ਦੇ ਕਦਮ ਲਈ ਪਿਊਸ਼ ਗੋਇਲ ਨੂੰ ਵਧਾਈ ਦਿੱਤੀ।

Intro:Body:

CAPT

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.