ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ ਵਿੱਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਭੂਗੋਲਿਕ ਸੰਕੇਤਕ ਦਰਜਾ ਦੇਣ (ਜੀਓਗ੍ਰਾਫੀਕਲ ਇੰਡੀਕੇਸ਼ਨ ਟੈਗ) ਦੀ ਇਜਾਜ਼ਤ ਨਾ ਦੇਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।
ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬਾਸਮਤੀ ਲਈ ਜੀਆਈ ਟੈਗ ਮਿਲਿਆ ਹੋਇਆ ਹੈ।
-
CM @capt_amarinder writes to PM @narendramodi not to allow GI tagging of MP Basmati in larger interest of Punjab & other GI tagged states. Says such step will affect India’s Basmati exports & give advantage to Pakistan. pic.twitter.com/laUvz2j5fu
— Raveen Thukral (@RT_MediaAdvPbCM) August 5, 2020 " class="align-text-top noRightClick twitterSection" data="
">CM @capt_amarinder writes to PM @narendramodi not to allow GI tagging of MP Basmati in larger interest of Punjab & other GI tagged states. Says such step will affect India’s Basmati exports & give advantage to Pakistan. pic.twitter.com/laUvz2j5fu
— Raveen Thukral (@RT_MediaAdvPbCM) August 5, 2020CM @capt_amarinder writes to PM @narendramodi not to allow GI tagging of MP Basmati in larger interest of Punjab & other GI tagged states. Says such step will affect India’s Basmati exports & give advantage to Pakistan. pic.twitter.com/laUvz2j5fu
— Raveen Thukral (@RT_MediaAdvPbCM) August 5, 2020
ਮੁੱਖ ਮੰਤਰੀ ਨੇ ਕਿਹਾ ਕਿ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਮੱਧ ਪ੍ਰਦੇਸ਼ ਦੇ ਕਿਸੇ ਵੀ ਦਾਅਵੇ ਨੂੰ ਵਿਚਾਰਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਜਿਹਾ ਕਰਨ ਨਾਲ ਭਾਰਤ ਦੀ ਬਰਾਮਦ ਸਮਰੱਥਾ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ, ਹਰੇਕ ਸਾਲ 33,000 ਕਰੋੜ ਰੁਪਏ ਦਾ ਬਾਸਮਤੀ ਬਰਾਮਦ ਕਰਦਾ ਹੈ ਪਰ ਭਾਰਤੀ ਬਾਸਮਤੀ ਦੀ ਰਜਿਸਟ੍ਰੇਸ਼ਨ ਵਿੱਚ ਕਿਸੇ ਤਰ੍ਹਾਂ ਦੀ ਛੇੜਛਾੜ ਨਾਲ ਬਾਸਮਤੀ ਦੀਆਂ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਪੈਮਾਨੇ ਦੇ ਰੂਪ ਵਿੱਚ ਕੌਮਾਂਤਰੀ ਮਾਰਕਿਟ ਵਿੱਚ ਪਾਕਿਸਤਾਨ ਨੂੰ ਫਾਇਦਾ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਜੀ.ਆਈ.ਟੈਗ ਦੇ ਆਰਥਿਕ ਅਤੇ ਸਮਾਜਿਕ ਮਹੱਤਤਾ ਨਾਲ ਜੁੜੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ.ਆਈ. ਟੈਗ ਦੇਣ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ 'ਤੇ ਬੁਰਾ ਪ੍ਰਭਾਵ ਪਵੇਗਾ। ਮੱਧ ਪ੍ਰਦੇਸ਼ ਨੇ ਬਾਸਮਤੀ ਲਈ ਜੀ.ਆਈ. ਟੈਗ ਲਈ ਆਪਣੇ 13 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਮੋਦੀ ਨੂੰ ਇਸ ਮਾਮਲੇ ਦੇ ਮੌਜੂਦਾ ਸਰੂਪ ਵਿੱਚ ਕਿਸੇ ਤਰ੍ਹਾਂ ਦੀ ਛੇੜਛਾੜ ਨਾ ਕਰਨ ਦੇਣ ਲਈ ਸਬੰਧਤ ਅਥਾਰਟੀਆਂ ਨੂੰ ਆਦੇਸ਼ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਅਜਿਹਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ।
ਕੈਟਪਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਬਾਸਮਤੀ ਦੀ ਪੈਦਾਵਾਰ ਲਈ ਵਿਸ਼ੇਸ਼ ਜ਼ੋਨ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੱਧ ਪ੍ਰਦੇਸ਼ ਨੂੰ ਬਾਸਮਤੀ ਦੀ ਪੈਦਾਵਾਰ ਵਾਲੇ ਮੂਲ ਖੇਤਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬਾਸਮਤੀ ਦੀ ਟੈਗਿੰਗ ਲਈ ਮੱਧ ਪ੍ਰਦੇਸ਼ ਦੇ ਕਿਸੇ ਵੀ ਇਲਾਕੇ ਨੂੰ ਸ਼ਾਮਲ ਕਰਨ ਦਾ ਕਦਮ ਜੀ.ਆਈ. ਟੈਗਿੰਗ ਦੀ ਪ੍ਰਕ੍ਰਿਆ ਅਤੇ ਕਾਨੂੰਨਾਂ ਦੇ ਸਿੱਧੀ ਉਲੰਘਣਾ ਹੋਵੇਗੀ ਅਤੇ ਜੀ.ਆਈ. ਟੈਗਿੰਗ ਇਲਾਕਿਆਂ ਦੀ ਉਲੰਘਣ ਦੀ ਕੋਈ ਵੀ ਕੋਸ਼ਿਸ਼ ਨਾ ਸਿਰਫ ਭਾਰਤ ਦੇ ਵਿਸ਼ੇਸ਼ ਇਲਾਕੇ ਵਿੱਚ ਮਹਿਕਦਾਰ ਬਾਸਮਤੀ ਪੈਦਾਵਾਰ ਦੇ ਦਰਜੇ ਨੂੰ ਸੱਟ ਮਾਰੇਗੀ, ਸਗੋਂ ਭਾਰਤੀ ਸੰਦਰਭ ਵਿੱਚ ਜੀ.ਆਈ. ਟੈਗਿੰਗ ਦੇ ਮੰਤਵ ਨੂੰ ਵੀ ਢਾਹ ਲਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਸਮਤੀ ਲਈ ਜੀ.ਆਈ. ਟੈਗ ਬਾਰੇ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਘੋਖਣ ਲਈ ਭਾਰਤ ਸਰਕਾਰ ਨੇ ਉੱਘੇ ਖੇਤੀ ਵਿਗਿਆਨੀਆਂ ਦੀ ਇਕ ਕਮੇਟੀ ਦਾ ਗਠਨ ਵੀ ਕੀਤਾ ਸੀ ਜਿਸ ਨੇ ਲੰਮੀ-ਚੌੜੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।