ETV Bharat / city

'ਸੇਵਾ ਮੁਕਤ ਰੱਖਿਆ ਕਰਮੀਆਂ ਦੀ ਘਰ ਵਾਪਸੀ ਲਈ ਦਿੱਤੀ ਜਾਵੇ ਵਿਸ਼ੇਸ਼ ਮਨਜ਼ੂਰੀ' - ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਕਾਰਨ ਦੇਸ਼ ਵਿਆਪੀ ਤਾਲਾਬੰਦੀ ਦੇ ਦੌਰਾਨ ਸੇਵਾ ਮੁਕਤ ਜਵਾਨਾਂ ਨੂੰ ਵਾਪਸ ਆਪਣੇ ਘਰ ਪਰਤਣ ਲਈ ਵਿਸ਼ੇਸ਼ ਮਨਜ਼ੂਰੀ ਦੇਣ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Apr 24, 2020, 8:36 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਕਾਰਨ ਦੇਸ਼ ਵਿਆਪੀ ਤਾਲਾਬੰਦੀ ਦੌਰਾਨ ਸੇਵਾ ਮੁਕਤ ਰੱਖਿਆ ਕਰਮੀਆਂ ਨੂੰ ਵਾਪਸ ਆਪਣੇ ਘਰ ਪਰਤਣ ਲਈ ਵਿਸ਼ੇਸ਼ ਮਨਜ਼ੂਰੀ ਦੇਣ।

  • Punjab contributes a significant number to our Armed Forces & post-retirement many are not able to travel back owing to lockdown. I urge @RajnathSingh Ji to grant permission for Defence Personnel to return home or direct the Command Headquarters to take care of them. @adgpi pic.twitter.com/k5mzIYoxAW

    — Capt.Amarinder Singh (@capt_amarinder) April 24, 2020 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਨੂੰ ਇੱਕ ਪੱਤਰ ਲਿਖ ਇਹ ਅਪੀਲ ਕੀਤੀ। ਕੈਪਟਨ ਨੇ ਇਹ ਵੀ ਲਿਖਿਆ ਕਿ ਜੇ ਉਨ੍ਹਾਂ ਨੂੰ ਤੁਰੰਤ ਘਰ ਪਰਤਣ ਦਾ ਇੰਤਜ਼ਾਮ ਸੰਭਵ ਨਹੀਂ ਹੈ ਤਾਂ ਜਦੋਂ ਤੱਕ ਉਨ੍ਹਾਂ ਨੂੰ ਇਹ ਲੋੜੀਂਦੀ ਮਨਜ਼ੂਰੀ ਨਹੀਂ ਮਿਲਦੀ ਉਦੋਂ ਤੱਕ ਦੇਸ਼ ਭਰ ਵਿੱਚ ਕਮਾਂਡ ਹੈਡਕੁਆਟਰਜ਼ ਨੂੰ ਉਨ੍ਹਾਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।

ਕੈਪਟਨ ਅਮਰਿੰਦਰ ਨੇ ਅੱਗੇ ਲਿਖਿਆ ਕਿ ਪੰਜਾਬ ਦੇਸ਼ ਦੀ ਰੱਖਿਆ ਲਈ ਹਥਿਆਰਬੰਦ ਫ਼ੌਜਾਂ ਦੀ ਤਾਕਤ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਹਰ ਮਹੀਨੇ, ਬਹੁਤ ਸਾਰੇ ਕਰਮੀ ਸੇਵਾਵਾਂ ਤੋਂ ਮੁਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਪੰਜਾਬ ਦੇ ਵਸਨੀਕ ਹਨ ਜੋ ਇਸ ਤਾਲਾਬੰਦੀ ਦੇ ਮੱਦੇਨਜ਼ਰ ਇਸ ਸਮੇਂ ਵਾਪਸ ਆਪਣੇ ਘਰ ਪਰਤਣ ਵਿੱਚ ਅਸਮਰਥ ਹਨ ਅਤੇ ਆਪਣੀ ਆਖਰੀ ਤਾਇਨਾਤੀ ਵਾਲੀ ਥਾਵਾਂ 'ਤੇ ਮੌਜੂਦ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.