ETV Bharat / city

ਘੱਗਰ ਦੇ ਛੇਤੀ ਹੱਲ ਲਈ ਕੇਂਦਰ ਨੂੰ ਪੱਤਰ ਲਿਖਣਗੇ ਕੈਪਟਨ: ਪ੍ਰਨੀਤ ਕੌਰ - Congress MP Preneet Kaur

ਪਟਿਆਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਘੱਗਰ ਤੇ ਹੋਰਨਾਂ ਬਰਸਾਤੀ ਨਦੀ ਨਾਲਿਆਂ ਤੋਂ ਪ੍ਰਭਾਵਿਤ ਦਰਜਨਾਂ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਨੀਤ ਕੌਰ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੜ੍ਹਾਂ ਤੋਂ ਬਚਾਅ ਲਈ ਸੁਝਾਅ ਵੀ ਲਏ।

ਫ਼ੋਟੋ
author img

By

Published : Jul 28, 2019, 9:25 PM IST

ਪਟਿਆਲਾ: ਸੰਸਦ ਮੈਂਬਰ ਪ੍ਰਨੀਤ ਕੌਰ ਨੇ ਘੱਗਰ ਤੇ ਹੋਰਨਾਂ ਬਰਸਾਤੀ ਨਦੀ ਨਾਲਿਆਂ ਤੋਂ ਪ੍ਰਭਾਵਿਤ 3 ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਪਰਨੀਤ ਕੌਰ ਨੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਨਾਲ ਸੁਝਾਅ ਵੀ ਲਏ।

ਇਹ ਵੀ ਪੜ੍ਹੋ: ਚੰਡੀਗੜ੍ਹ ਨੂੰ BCCI ਤੋਂ ਮਿਲੀ ਮਾਨਤਾ, ਹੋਵੇਗੀ ਆਪਣੀ ਰਣਜੀ ਟੀਮ

ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਪਿਛਲੇ ਹਫ਼ਤੇ ਘੱਗਰ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਵਗਦੇ ਹੋਰ ਬਰਸਾਤੀ ਨਦੀ-ਨਾਲਿਆਂ ਕਾਰਨ ਆਉਂਦੇ ਹੜ੍ਹਾਂ ਦਾ ਮਾਮਲਾ ਸੰਸਦ ਵਿੱਚ ਵੀ ਚੁੱਕਿਆ ਹੈ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਘੱਗਰ ਦੇ ਸਥਾਈ ਹੱਲ ਲਈ ਮੰਗ ਪੱਤਰ ਵੀ ਸੌਂਪਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਨੂੰ ਘੱਗਰ ਨੂੰ ਚੈਨੇਲਾਈਜ਼ ਕਰਨ ਲਈ ਕੇਂਦਰੀ ਜਲ ਕਮਿਸ਼ਨ ਤੋਂ ਜਲਦੀ ਪ੍ਰਵਾਨਗੀ ਦਿਵਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਘੱਗਰ ਨੂੰ ਚੈਨੇਲਾਈਜ਼ ਕਰਨ ਦਾ ਪਹਿਲਾਂ ਪੜਾਅ ਪੂਰਾ ਕੀਤਾ ਗਿਆ ਸੀ ਪਰ ਪਿਛਲੀ ਸਰਕਾਰ ਵੱਲੋਂ ਇਸ ਵੱਲ ਧਿਆਨ ਨਾ ਦੇਣ ਕਾਰਨ ਇਹ ਸਾਰਾ ਕੰਮ ਦੱਸ ਸਾਲ ਰੁਕਿਆ ਰਿਹਾ। ਹੁਣ ਮੁੜ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਕੇਂਦਰ ਤੱਕ ਪਹੁੰਚ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਵੀ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਘੱਗਰ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਕੇਂਦਰ ਸਰਕਾਰ ਨੂੰ ਇਸ ਸਬੰਧੀ ਪੱਤਰ ਲਿਖ ਰਹੇ ਹਨ। ਪਰਨੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਨਾਲ ਪਟਿਆਲਾ ਜ਼ਿਲ੍ਹੇ ‘ਚ 48 ਹਜ਼ਾਰ 24 ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ ਅਤੇ 228 ਪਿੰਡ ਪ੍ਰਭਾਵਿਤ ਹੋਏ ਹਨ।

Intro:Body:Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.