ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ ਨਾਲ ਘਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਪਾਣੀ ਦੀ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ 23 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ।
-
On multiple occasions I have raised the issue of depleting water. We tied up with an Israel org as well to provide us a solution. Yet no one in opposition (@AAPPunjab & @Akali_Dal_) has given up tubewell electricity subsidy. I have called for all party meet on Jan 23 for same. pic.twitter.com/qhChoM1QFy
— Capt.Amarinder Singh (@capt_amarinder) January 17, 2020 " class="align-text-top noRightClick twitterSection" data="
">On multiple occasions I have raised the issue of depleting water. We tied up with an Israel org as well to provide us a solution. Yet no one in opposition (@AAPPunjab & @Akali_Dal_) has given up tubewell electricity subsidy. I have called for all party meet on Jan 23 for same. pic.twitter.com/qhChoM1QFy
— Capt.Amarinder Singh (@capt_amarinder) January 17, 2020On multiple occasions I have raised the issue of depleting water. We tied up with an Israel org as well to provide us a solution. Yet no one in opposition (@AAPPunjab & @Akali_Dal_) has given up tubewell electricity subsidy. I have called for all party meet on Jan 23 for same. pic.twitter.com/qhChoM1QFy
— Capt.Amarinder Singh (@capt_amarinder) January 17, 2020
ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਸਦਨ ਦੇ 2-ਦਿਨਾਂ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਆਪਣੀ ਸਰਕਾਰ ਵੱਲੋਂ ਪੇਸ਼ ਕੀਤੇ 'ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ ਵਿਨਿਯਮ) ਬਿਲ-2020' ਉਪਰ ਹੋਈ ਵਿਚਾਰ-ਚਰਚਾ ਵਿੱਚ ਹਿੱਸਾ ਲੈ ਰਹੇ ਸਨ।
ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਸੱਦਾ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿੱਚ ਐਸ.ਵਾਈ.ਐਲ. ਮੁੱਦਾ, ਉਦਯੋਗਿਕ ਅਤੇ ਘਰੇਲੂ ਰਹਿੰਦ-ਖੂੰਹਦ ਕਾਰਨ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਵਿੱਚ ਆਈ ਕਮੀ ਅਤੇ ਪ੍ਰਦੂਸ਼ਣ ਵਰਗੇ ਪਾਣੀ ਨਾਲ ਸਬੰਧਤ ਸਾਰੇ ਸੂਬਾਈ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਵਿਚਾਰਾ ਵਟਾਂਦਰਾਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਇਕ ਵਿਸਥਾਰਤ ਰਣਨੀਤੀ ਤਿਆਰ ਕਰਨ ਸਬੰਧੀ ਸਹਿਮਤੀ ਪ੍ਰਾਪਤ ਕਰਨ ਲਈ ਕੀਤਾ ਜਾਵੇਗਾ।
ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੇਸ਼ ਕੀਤੇ ਗਏ ਇਸ ਬਿਲ ਨੂੰ ਬਾਅਦ ਵਿੱਚ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ, ਜਿਸ ਨਾਲ ਪੰਜਾਬ ਵਿੱਚ ਪਾਣੀ ਦੇ ਗੰਭੀਰ ਸਰੋਤਾਂ ਦੇ ਪ੍ਰਬੰਧਨ ਲਈ 'ਪੰਜਾਬ ਜਲ ਨੇਮਬੰਦੀ ਅਤੇ ਵਿਕਾਸ ਅਥਾਰਟੀ' ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ, ਦੋਵਾਂ ਨੇ ਇਸ ਬਿਲ ਦਾ ਸਮਰਥਨ ਕਰਦਿਆਂ ਸੂਬੇ ਵਿੱਚ ਪਾਣੀ ਦੇ ਸਰੋਤਾਂ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਉਠਾਏ ਗਏ ਕੁਝ ਮੁੱਦਿਆਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਆਪਣੀ ਸਰਕਾਰ ਦੀ ਨਿਰੰਤਰ ਆਲੋਚਨਾ ਕਰਨ ਲਈ ਵਿਰੋਧੀ ਧਿਰ ਦੀ ਕਰੜੀ ਨਿੰਦਾ ਕੀਤੀ, ਕਿਉਂਜੋ ਵਿਰੋਧੀ ਧਿਰ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦਾ ਯੋਗਦਾਨ ਪਾਉਣ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਹ ਅਤੇ ਉਹਨਾਂ ਦੇ ਸਾਥੀ ਪਹਿਲਾਂ ਹੀ ਖੇਤੀ ਟਿਊਬਵੈੱਲਾਂ 'ਤੇ ਸਬਸਿਡੀ ਛੱਡ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਵਿੱਚੋਂ ਕਿਸ ਨੇ ਉਹਨਾਂ ਦੀ ਇਸ ਅਪੀਲ ਨੂੰ ਮੰਨ ਕੇ ਟਿਊਬਵੈੱਲਾਂ ਲਈ ਬਿਜਲੀ ਸਬਸਿਡੀ ਛੱਡੀ ਹੈ। ਉਨ੍ਹਾਂ ਕਿਹਾ ਕਿ ਇਸ ਅਪੀਲ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਪਾਣੀ ਦੀ ਬੱਚਤ ਦੀ ਆਦਤ ਪੈਦਾ ਕਰਨਾ ਸੀ। ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਅਤੇ ਦਰਿਆਈ ਪਾਣੀਆਂ ਵਿੱਚ ਵਧ ਰਹੇ ਪ੍ਰਦੂਸ਼ਣ ਨੂੰ ਗੰਭੀਰ ਮੁੱਦੇ ਦੱਸਦਿਆਂ ਮੁੱਖ ਮੰਤਰੀ ਨੇ ਇਸ ਸਮੱਸਿਆ ਦੇ ਹੱਲ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਪਾਣੀ ਦੀ ਘਾਟ ਸਬੰਧੀ ਸਮੱਸਿਆ ਨਾਲ ਨਜਿੱਠਣ ਲਈ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਆਪਣੇ ਇਜ਼ਰਾਈਲ ਦੌਰੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੱਛਮੀ ਏਸ਼ੀਆਈ ਦੇਸ਼ ਵੀ ਇਸ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਅਗਲੇ 15 ਸਾਲਾਂ ਵਿੱਚ ਆਪਣੇ ਜਲ ਸਰੋਤਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਜ਼ਰਾਈਲ ਦੇ ਖੇਤਰ ਵਿੱਚ ਵਿਸ਼ਾਲ ਸਮੁੰਦਰ ਹੈ, ਜਿੱਥੋਂ ਉਹ ਇਸ ਸਮੁੰਦਰ ਦੇ ਖਾਰੇ ਪਾਣੀ ਨੂੰ ਸੋਧ ਕੇ ਆਪਣੇ ਦੇਸ਼ ਦੀ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰ ਸਕਦੇ ਹਨ। ਬਦਕਿਸਮਤੀ ਨਾਲ, ਪੰਜਾਬ ਕੋਲ ਇਹ ਵਿਕਲਪ ਨਹੀਂ ਹੈ, ਤੇ ਜੇ ਇਹ ਆਉਣ ਵਾਲੇ ਸਾਲਾਂ ਵਿੱਚ ਮਾਰੂਥਲ ਬਣਨ ਲਈ ਹੀ ਤਿਆਰ ਹੈ ਤਾਂ ਉਹ ਆਪਣੇ ਜਲ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਜ਼ੋਖਮ ਲੈ ਸਕਦਾ ਹੈ।
ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਰਾਜ ਵਿਚ ਜਲ ਸਰੋਤਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਇਜ਼ਰਾਈਲ ਦੀ ਨੈਸ਼ਨਲ ਵਾਟਰ ਕੰਪਨੀ ਮੈਸਰਜ਼ ਮੈਕਰੋਟ ਨਾਲ ਜਲ ਸੰਭਾਲ ਅਤੇ ਪ੍ਰਬੰਧਨ ਲਈ ਮਾਸਟਰ ਪਲਾਨ (ਡਬਲਯੂ.ਸੀ.ਐੱਮ.ਐੱਮ.ਪੀ.) ਤਿਆਰ ਕਰਨ ਵਾਸਤੇ ਪਹਿਲਾਂ ਹੀ ਇਕ ਸਮਝੌਤਾ ਸਹੀਬੱਧ ਕੀਤਾ ਹੈ। ਬਿਲ ਅਨੁਸਾਰ 'ਪੰਜਾਬ ਜਲ ਨੇਮਬੰਦੀ ਅਤੇ ਵਿਕਾਸ ਅਥਾਰਟੀ' ਵਿੱਚ ਇਕ ਚੇਅਰਮੈਨ ਅਤੇ ਦੋ ਹੋਰ ਮੈਂਬਰ ਸ਼ਾਮਲ ਹੋਣਗੇ ਜੋ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਣਗੇ। ਸੂਬੇ ਦੇ ਜਲ ਸਰੋਤਾਂ ਦੇ ਢੁਕਵੇਂ ਪ੍ਰਬੰਧਨ ਅਤੇ ਸੰਭਾਲ ਦੀ ਜ਼ਿੰਮੇਵਾਰੀ ਅਥਾਰਟੀ ਦੀ ਹੋਵੇਗੀ ਜਿਸ ਕੋਲ ਇਸ ਸਬੰਧੀ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਅਧਿਕਾਰ ਹੋਣਗੇ।
ਅਥਾਰਟੀ ਕੋਲ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਘਰੇਲੂ, ਵਪਾਰਕ ਜਾਂ ਉਦਯੋਗਿਕ ਵਰਤੋਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੀਆਂ ਸੰਸਥਾਵਾਂ ਦੁਆਰਾ ਲਗਾਏ ਜਾਣ ਵਾਲੇ ਚਾਰਜਿਜ ਨੂੰ ਦਰਸਾਉਂਦੇ ਟੈਰਿਫ ਆਰਡਰ ਜਾਰੀ ਕਰਨ ਦੇ ਵੀ ਅਧਿਕਾਰ ਦਿੱਤੇ ਜਾਣਗੇ।
ਬਿਲ ਵਿੱਚ ਜਲ ਸਰੋਤਾਂ ਬਾਰੇ ਇਕ ਸਲਾਹਕਾਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਵੀ ਦਿੱਤਾ ਗਿਆ ਹੈ, ਜਿਸ ਨੂੰ ਸਰਕਾਰ ਨੋਟੀਫਾਈ ਕਰੇਗੀ। ਇਸ ਕਮੇਟੀ ਵਿੱਚ ਅਥਾਰਟੀ ਨੂੰ ਸਲਾਹ ਦੇਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮਾਹਿਰ ਅਤੇ ਸਾਬਕਾ ਅਧਿਕਾਰੀ ਸ਼ਾਮਲ ਹੋਣਗੇ। ਅਥਾਰਟੀ ਆਪਣੇ ਪੱਧਰ 'ਤੇ ਵੀ ਮਾਹਿਰਾਂ ਨੂੰ ਸ਼ਾਮਲ ਕਰ ਸਕਦੀ ਹੈ।