ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਦਿੱਤੀ ਗਈ। ਦੱਸ ਦਈਏ ਕਿ ਪੀਐੱਮ ਮੋਦੀ ਨਾਲ ਮੁਲਾਕਾਤ ਸਮੇਂ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਵੀ ਮੌਜੂਦ ਰਹੇ।
-
Had a warm meeting with Hon’ble Prime Minister Shri @narendramodi Ji.
— Capt.Amarinder Singh (@capt_amarinder) August 30, 2022 " class="align-text-top noRightClick twitterSection" data="
Discussed various issues related to Punjab and resolved to work together for safety and security of the State and the Country, which has and will always remain of paramount concern to both of us. pic.twitter.com/vLNb1cDTmI
">Had a warm meeting with Hon’ble Prime Minister Shri @narendramodi Ji.
— Capt.Amarinder Singh (@capt_amarinder) August 30, 2022
Discussed various issues related to Punjab and resolved to work together for safety and security of the State and the Country, which has and will always remain of paramount concern to both of us. pic.twitter.com/vLNb1cDTmIHad a warm meeting with Hon’ble Prime Minister Shri @narendramodi Ji.
— Capt.Amarinder Singh (@capt_amarinder) August 30, 2022
Discussed various issues related to Punjab and resolved to work together for safety and security of the State and the Country, which has and will always remain of paramount concern to both of us. pic.twitter.com/vLNb1cDTmI
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਨਿੱਘੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਚਿੰਤਾ ਦਾ ਵਿਸ਼ਾ ਰਿਹਾ ਹੈ ਅਤੇ ਰਹੇਗਾ। ਇਸ ਟਵੀਟ ਦੇ ਨਾਲ ਉਨ੍ਹਾਂ ਵੱਲੋਂ ਮੀਟਿੰਗ ਦੀ ਤਸਵੀਰ ਵੀ ਸਾਂਝੀ ਕੀਤੀ ਗਈ।
ਫਿਲਹਾਲ ਇਸ ਮੁਲਾਕਾਤ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲੋਕ ਕਾਂਗਰਸ ਨੂੰ ਭਾਜਪਾ ਦੇ ਨਾਲ ਰਲੇਵਾਂ ਕਰਨ ਪਾਸੇ ਵੀ ਦੇਖਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਗਲੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲੇ ਆਪਣੇ ਚੋਣ ਨਿਸ਼ਾਨ 'ਤੇ ਲੜਨ ਦੀ ਤਿਆਰੀ ਕਰ ਰਹੀ ਹੈ।
ਕੈਪਟਨ ਵੱਖਰੀ ਪਾਰਟੀ ਬਣਾ ਲੜੇ ਸਨ 2022 ਦੀਆਂ ਵਿਧਾਨਸਭਾ ਚੋਣਾਂ: ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨਸਭਾ ਚੋਣਾਂ ਵੱਖਰੀ ਪਾਰਟੀ ਬਣਾਕੇ ਲੜੇ ਸਨ, ਜਿਹਨਾਂ ਨੇ ਭਾਜਪਾ ਨਾਲ ਗੱਠਜੋੜ ਕੀਤਾ ਸੀ। ਹਾਲਾਂਕਿ ਉਹਨਾਂ ਨੂੰ ਸਫ਼ਲਤਾ ਨਹੀਂ ਮਿਲੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ।
ਇਹ ਵੀ ਪੜੋ: ਦਿੱਲੀ ਵਿੱਚ ਹੋਵੇਗੀ ਕੇਂਦਰ ਸਰਕਾਰ ਵਿਰੁੱਧ ਹੱਲਾ ਬੋਲ ਰੈਲੀ, ਪੰਜਾਬ ਕਾਂਗਰਸ ਦੀ ਵੀ ਤਿਆਰੀ