ਚੰਡੀਗੜ੍ਹ: ਮੌਜੂਦਾ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਬਾਰੇ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ। ਮੀਡੀਆ ਵੱਲੋਂ ਕੀਤੇ ਜਾ ਰਹੇ ਗ਼ਲਤ ਦਾਅਵਿਆਂ ਦੇ ਉਲਟ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਕਿਹਾ ਸੀ ਕਿ ਉਹ ਡਰੱਗ ਮਾਫੀਆ ਦਾ ਮੁਕੰਮਲ ਤੌਰ ਉਤੇ ਸਫਾਇਆ ਕਰ ਦੇਣਗੇ।
'CBI ਵੱਲੋਂ ਜਾਣਬੁੱਝ ਕੇ ਮਾਮਲੇ 'ਚ ਕੀਤੀ ਗਈ ਦੇਰੀ'
ਮੁੱਖ ਮੰਤਰੀ ਦੀ ਇਹ ਟਿੱਪਣੀ SIT ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿੱਚ ਅੰਤਿਮ ਸਪਲੀਮੈਂਟਰੀ ਚਲਾਨ ਜਲਦੀ ਹੀ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਐਸ.ਆਈ.ਟੀ. ਵੱਲੋਂ ਦੋ ਕੇਸਾਂ ਵਿੱਚ 9 ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ। ਸੂਬਾ ਸਰਕਾਰ ਦੇ ਚਾਰ ਵਰ੍ਹੇ ਪੂਰੇ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ ਵੱਲੋਂ ਜਾਣਬੁੱਝ ਕੇ ਮਾਮਲੇ ਵਿੱਚ ਦੇਰੀ ਕੀਤੀ ਗਈ, ਪਰ ਪੰਜਾਬ ਪੁਲਿਸ ਵੱਲੋਂ ਹੁਣ ਫਾਈਲਾਂ ਹਾਸਲ ਕਰ ਲਈਆਂ ਗਈਆਂ ਹਨ ਅਤੇ ਸਭ ਕੁੱਝ ਕੰਟਰੋਲ ਹੇਠ ਹੈ।
-
SIT probing sacrilege cases would soon complete its investigation, says @capt_amarinder. Declares he will not interfere if they decide to challan any senior police officers or politicians. #4YearsOfCaptain pic.twitter.com/W8h5X3tSwc
— Raveen Thukral (@RT_MediaAdvPbCM) March 18, 2021 " class="align-text-top noRightClick twitterSection" data="
">SIT probing sacrilege cases would soon complete its investigation, says @capt_amarinder. Declares he will not interfere if they decide to challan any senior police officers or politicians. #4YearsOfCaptain pic.twitter.com/W8h5X3tSwc
— Raveen Thukral (@RT_MediaAdvPbCM) March 18, 2021SIT probing sacrilege cases would soon complete its investigation, says @capt_amarinder. Declares he will not interfere if they decide to challan any senior police officers or politicians. #4YearsOfCaptain pic.twitter.com/W8h5X3tSwc
— Raveen Thukral (@RT_MediaAdvPbCM) March 18, 2021
'ਨਸ਼ੇ ਦੀ ਸਥਿਤੀ 'ਚ ਬਹੁਤ ਸੁਧਾਰ'
ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਦੀ ਜਾਂਚ ਕਾਨੂੰਨੀ ਸਿੱਟੇ ਤੱਕ ਪੂਰੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਚਾਹੇ ਉਹ ਕੋਈ ਵੀ ਹੋਵੇ। ਉਨ੍ਹਾਂ ਕਿਹਾ, ''ਮੈਂ ਇਹ ਸਪੱਸ਼ਟ ਕਿਹਾ ਸੀ ਕਿ ਮੈਂ ਨਸ਼ਿਆਂ ਦਾ ਲੱਕ ਤੋੜਾਂਗਾ।'' ਪੰਜਾਬ ਪੁਲਿਸ ਦੇ ਆਪ੍ਰੇਸ਼ਨ ਰੈਡ ਰੋਜ਼ ਦੀ ਸਫਲਤਾ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋਇਆ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਸ਼ਰਾਬ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਨਕਲੀ ਸ਼ਰਾਬ ਦੇ ਦੁਖਾਂਤ ਦੇ ਸਾਰੇ ਦੋਸ਼ੀਆਂ ਅਤੇ ਖੰਨਾ ਗੈਰ-ਕਾਨੂੰਨੀ ਫੈਕਟਰੀ ਕੇਸ ਦੀ ਸ਼ਨਾਖਤ ਕਰ ਕੇ ਚਾਰਜਸ਼ੀਟ ਕਰਨ ਦੇ ਨਾਲ ਸਪਲਾਈ ਚੇਨ ਤੋੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਕਾਨੂੰਨੀ ਪ੍ਰਣਾਲੀ ਹੌਲੀ ਚੱਲਦੀ ਹੈ ਜਿਸ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਦੇਰੀ ਹੁੰਦੀ ਹੈ।
'ਮਾਫੀਆ ਦਾ ਤੋੜਿਆਂ ਲੱਕ'
ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਮਾਫੀਆ (ਰੇਤ, ਸ਼ਰਾਬ, ਟਰਾਂਸਪੋਰਟ, ਨਸ਼ਾ ਆਦਿ) ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਦਾ ਲੱਕ ਬੁਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ, ਪਰ ਉਨ੍ਹਾਂ ਕਿਹਾ ਕਿ ਇਹ ਹੌਲੀ-ਹੌਲੀ ਪ੍ਰਕਿਰਿਆ ਹੈ ਅਤੇ ਇਹ ਇਕ ਦਿਨ ਵਿੱਚ ਨਹੀਂ ਹੋ ਸਕਦਾ। ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਰੇਤੇ ਰਾਹੀਂ ਹੁੰਦੀ 35 ਕਰੋੜ ਰੁਪਏ ਦੀ ਆਮਦਨ ਮੌਜੂਦਾ ਸਮੇਂ ਵਿੱਚ ਵੱਧ ਹੋ ਕੇ 350 ਕਰੋੜ ਰੁਪਏ ਤੱਕ ਪੁੱਜ ਜਾਣ ਬਾਰੇ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਗਤੀ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀ ਹੈ। ਇਸੇ ਤਰ੍ਹਾਂ ਸ਼ਰਾਬ ਦੀ ਖਰੀਦ ਤੋਂ ਆਬਕਾਰੀ ਕਮਾਈ ਜਿਹੜੀ ਅਕਾਲੀ ਸਰਕਾਰ ਸਮੇਂ 4300 ਕਰੋੜ ਰੁਪਏ ਸੀ, ਉਹ ਮੌਜੂਦਾ ਵਿੱਤੀ ਵਰ੍ਹੇ ਵਿੱਚ 7200 ਕਰੋੜ ਰੁਪਏ ਹੋ ਗਈ ਹੈ।
-
‘Have broken the back of drugs mafia which I’d pledged with Gutka Sahib in hand’: @capt_amarinder. Says process of breaking backbone of other mafias is also ongoing. #4YearsOfCaptain pic.twitter.com/14gFs875FO
— Raveen Thukral (@RT_MediaAdvPbCM) March 18, 2021 " class="align-text-top noRightClick twitterSection" data="
">‘Have broken the back of drugs mafia which I’d pledged with Gutka Sahib in hand’: @capt_amarinder. Says process of breaking backbone of other mafias is also ongoing. #4YearsOfCaptain pic.twitter.com/14gFs875FO
— Raveen Thukral (@RT_MediaAdvPbCM) March 18, 2021‘Have broken the back of drugs mafia which I’d pledged with Gutka Sahib in hand’: @capt_amarinder. Says process of breaking backbone of other mafias is also ongoing. #4YearsOfCaptain pic.twitter.com/14gFs875FO
— Raveen Thukral (@RT_MediaAdvPbCM) March 18, 2021
ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦਾ ਮੁੱਦਾ
ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਸਭ ਕੋਵਿਡ ਦੀ ਸਥਿਤੀ ਕਾਰਨ ਪੈਦਾ ਹੋਈਆਂ ਸਮੱਸਿਆਂ ਦੇ ਬਾਵਜੂਦ ਸੰਭਵ ਹੋਇਆ ਹੈ। ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਜੋ ਮੌਜੂਦਾ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ ਜਿਸ ਦੀ ਉਤਰ ਪ੍ਰਦੇਸ਼ ਵੱਲੋਂ ਸਪੁਰਦਗੀ ਮੰਗੀ ਗਈ ਹੈ, ਖਿਲਾਫ ਅਪਰਾਧਿਕ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਮਲਾ ਅਦਾਲਤ ਦੇ ਅਧੀਨ ਹੈ। ਪਰ ਉਨ੍ਹਾਂ ਕਿਹਾ ਕਿ ਜੇ ਅੰਸਾਰੀ ਨੇ ਪੰਜਾਬ ਵਿੱਚ ਜੁਰਮ ਕੀਤਾ ਹੈ ਤਾਂ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।