ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਿਨੇਟ ਵਿੱਚੋਂ ਦਿੱਤੇ ਅਸਤੀਫੇ ਨੂੰ ਅਕਾਲੀ ਦਲ ਵੱਲੋਂ ਇੱਕ ਤੋਂ ਬਾਅਦ ਇੱਕ ਰਚੇ ਜਾ ਰਹੇ ਡਰਾਮਿਆਂ ਦੀ ਇੱਕ ਹੋਰ ਨੌਟੰਕੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲਾਂ ਉਤੇ ਕੇਂਦਰ ਸਰਕਾਰ ਵੱਲੋਂ ਅਕਾਲੀਆਂ ਦੇ ਮੂੰਹ 'ਤੇ ਤਮਾਚਾ ਮਾਰਨ ਦੇ ਬਾਵਜੂਦ ਅਕਾਲੀ ਦਲ ਨੇ ਹਾਲੇ ਤੱਕ ਸੱਤਾਧਾਰੀ ਗਠਜੋੜ ਨਾਲੋਂ ਨਾਤਾ ਨਹੀਂ ਤੋੜਿਆ।
-
Too little too late, says @capt_amarinder on decision of @HarsimratBadal_ to quit union cabinet, asks why @Akali_Dal_ still part of NDA. Calls it another drama by @officeofssbadal & Co. who have changed stand on farm bills not for farmers but to save political careers. pic.twitter.com/xstJnpUrnP
— Raveen Thukral (@RT_MediaAdvPbCM) September 17, 2020 " class="align-text-top noRightClick twitterSection" data="
">Too little too late, says @capt_amarinder on decision of @HarsimratBadal_ to quit union cabinet, asks why @Akali_Dal_ still part of NDA. Calls it another drama by @officeofssbadal & Co. who have changed stand on farm bills not for farmers but to save political careers. pic.twitter.com/xstJnpUrnP
— Raveen Thukral (@RT_MediaAdvPbCM) September 17, 2020Too little too late, says @capt_amarinder on decision of @HarsimratBadal_ to quit union cabinet, asks why @Akali_Dal_ still part of NDA. Calls it another drama by @officeofssbadal & Co. who have changed stand on farm bills not for farmers but to save political careers. pic.twitter.com/xstJnpUrnP
— Raveen Thukral (@RT_MediaAdvPbCM) September 17, 2020
ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ ਉਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦੇ ਢਕਵੰਜ ਤੋਂ ਵੱਧ ਹੋਰ ਕੁੱਝ ਨਹੀਂ। ਉਨ੍ਹਾਂ ਕਿਹਾ, ''ਪਰ ਉਹ (ਅਕਾਲੀ ਦਲ) ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਣਗੇ।'' ਉਨ੍ਹਾਂ ਇਸ ਕਾਰਵਾਈ ਨੂੰ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਕੇਂਦਰੀ ਕੈਬਿਨੇਟ ਵਿੱਚੋਂ ਅਸਤੀਫਾ ਬਹੁਤ ਦੇਰੀ ਨਾਲ ਲਿਆ ਫੈਸਲਾ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮਦਦ ਨਹੀਂ ਹੋਣੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿੱਚ ਰੱਖਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਹਾਲੇ ਵੀ ਅਕਾਲੀ ਦਲ ਦਾ ਕੇਂਦਰੀ ਕੈਬਿਨੇਟ ਵਿੱਚੋਂ ਆਪਣੀ ਇਕਲੌਤੀ ਮੰਤਰੀ ਦਾ ਅਸਤੀਫਾ ਦਿਵਾਉਣ ਦੇ ਫੈਸਲਾ ਦਾ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਆਪਣੀ ਸਿਆਸੀ ਭਵਿੱਖ ਬਚਾਉਣ ਅਤੇ ਬਾਦਲਾਂ ਦੇ ਠੁੱਸ ਹੋ ਚੁੱਕੇ ਰਾਜਸੀ ਕਰੀਅਰ ਨੂੰ ਬਚਾਉਣ ਦੀ ਕਵਾਇਦ ਹੈ ਜਿਨ੍ਹਾਂ ਦੀ ਸਾਖ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਘਾਤਕ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦਾ ਰੋਸ ਅਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦਾ ਦਬਾਅ ਹੀ ਸੀ ਜਿਨ੍ਹਾਂ ਨੇ ਬਾਦਲਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ, ''ਕੀ ਸੁਖਬੀਰ ਤੇ ਹਰਸਿਮਰਤ ਅਤੇ ਉਨ੍ਹਾਂ ਦੀ ਜੁੰਡਲੀ ਨੇ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਕਿ ਇਹ ਕਾਨੂੰਨ ਪੰਜਾਬ ਦੀ ਖੇਤੀ ਅਤੇ ਅਰਥਚਾਰੇ ਤੱਕ ਕਿਸ ਹੱਦ ਤੱਕ ਨੁਕਸਾਨ ਪਹੁੰਚਾ ਦੇਣਗੇ। ਸੱਤਾ ਦੀ ਲਾਲਸਾ ਵਿੱਚ ਉਹ ਇੰਨੇ ਅੰਨ੍ਹੇ ਹੋ ਗਏ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਦੇ ਖਤਰਿਆਂ ਤੋਂ ਜਾਣਬੁੱਝ ਕੇ ਅੱਖਾਂ ਮੀਚ ਲਈਆਂ।''
ਕੈਪਟਨ ਅਮਰਿੰਦਰ ਸਿੰਘ ਨੇ ਵਿਅੰਗ ਕਰਦਿਆਂ ਕਿਹਾ ਕਿ ਹੁਣ ਇਨ੍ਹਾਂ ਦੀ ਗਿਣੀਮਿੱਥੀ ਖੇਡ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਆਪਣਾ ਵੋਟ ਬੈਂਕ ਬਚਾਉਣ ਲਈ ਖੇਤੀ ਬਿੱਲਾਂ ਵਿਰੁੱਧ ਜਨਤਕ ਸਟੈਂਡ ਲੈਣ ਤੋਂ ਬਿਨਾਂ ਅਕਾਲੀਆਂ ਕੋਲ ਹੋਰ ਕੋਈ ਚਾਰਾ ਨਹੀਂ ਸੀ ਬਚਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀਆਂ ਨੂੰ ਪਹਿਲਾਂ ਵੀ ਰੱਦ ਕੀਤਾ ਅਤੇ ਮੁੜ ਵੀ ਉਨ੍ਹਾਂ ਨੂੰ ਰੱਦ ਕਰਨਗੇ।