ਚੰਡੀਗੜ੍ਹ: ਮਲੇਸ਼ੀਆ ਵਿੱਚ ਫ਼ਸੇ ਪੰਜਾਬੀ ਨੌਜਵਾਨ ਦੀ ਰਿਹਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਸੁਬਰਾਮਨੀਅਮ ਜੈਸ਼ੰਕਰ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਛੇਤੀ ਦਖ਼ਲ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਚਿੱਠੀ ਵਿੱਚ ਨੌਜਵਾਨ ਬਾਰੇ ਸਾਰੀ ਜਾਣਕਾਰੀ ਦਿੱਤੀ ਹੈ। ਚਿੱਠੀ ਮੁਤਾਬਕ ਜੇਲ੍ਹ ਵਿੱਚ ਫ਼ਸੇ ਨੌਜਵਾਨ ਦਾ ਨਾਂਅ ਹਰਬੰਸ ਸਿੰਘ ਹੈ ਤੇ ਪਿੰਡ ਗੁੰਮਟੀ ਕਲਾਂ ਦਾ ਰਹਿਣਾ ਵਾਲਾ ਹੈ।
ਜਾਣਕਾਰੀ ਮੁਤਾਬਕ ਹਰਬੰਸ ਸਿੰਘ ਮਲੇਸ਼ੀਆ ਪੁਲਿਸ ਦੀ ਹਿਰਾਸਤ ਵਿੱਚ ਹੈ ਤੇ ਪਰਿਵਾਰ ਮੁਤਾਬਕ ਹਰਬੰਸ ਸਿੰਘ 2018 'ਚ ਟੂਰਿਸਟ ਵੀਜ਼ਾ 'ਤੇ ਮਲੇਸ਼ੀਆ ਗਿਆ ਸੀ ਹਾਲਾਂਕਿ ਪਰਿਵਾਰ ਨੂੰ ਇਸ ਬਾਬਤ ਕੋਈ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਕਿਸ ਜ਼ੁਰਮ ਲਈ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਅਜਿਹੇ ਹਾਲਾਤਾਂ ਵਿੱਚ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਨੌਜਵਾਨ ਨੂੰ ਭਾਰਤ ਲਿਆਉਣ ਦੀ ਬੇਨਤੀ ਕੀਤੀ ਹੈ।