ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੇ ਰੂਬਰੂ ਨਹੀਂ ਹੋਣਗੇ। ਦੱਸ ਦਈਏ ਕਿ ਕੈਪਟਨ ਨੇ ਅੱਜ ਸ਼ਾਮ 7 ਵਜੇ "ਆਸਕ ਕੈਪਟਨ" ਤਹਿਤ ਲੋਕਾਂ ਦੇ ਰੂਬਰੂ ਹੋਣਾ ਸੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਦਾ ਪ੍ਰੋਗਰਾਮ ਰੱਦ ਹੋਣ ਦੀ ਜਾਣਕਾਰੀ ਦਿੱਤੀ ਹੈ।
ਅਧਿਕਾਰਕ ਜਾਣਕਾਰੀ ਮੁਤਾਬਕ ਕੋਰੋਨਾ ਸਬੰਧੀ ਕਿਸੇ ਜ਼ਰੂਰੀ ਬੈਠਕ ਕਾਰਨ ਇਹ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਬਿਆਨ ਵਿੱਚ ਕਿਹਾ ਕਿ ਅਗਲੀ ਜਾਣਕਾਰੀ ਤੱਕ ਮੀਟਿੰਗ ਰੱਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ(ਅ) ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਜਾਣਕਾਰੀ ਲਈ ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਸ਼ਨੀਵਾਰ ਲੋਕਾਂ ਦੇ ਸਾਹਮਣੇ ਫੇਸਬੁੱਕ ਰਾਹੀਂ ਲਾਈਵ ਹੋ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹਨ। ਇਹ ਉਨ੍ਹਾਂ ਦਾ ਕੋਰੋਨਾ ਕਾਲ ਦੌਰਾਨ ‘Ask Captain’ ਦਾ 10ਵਾਂ ਐਡੀਸ਼ਨ ਸੀ, ਜੋ ਅੱਜ ਰੱਦ ਹੋ ਗਿਆ ਹੈ।