ETV Bharat / city

'ਅੰਦੋਲਨ ਨੂੰ ਤੋੜਨ ਲਈ ਮੋਦੀ ਦੇ ਇਸ਼ਾਰਿਆਂ 'ਤੇ ਨੱਚ ਰਹੇ ਨੇ ਕੈਪਟਨ ਅਤੇ ਬਾਦਲ' - Captain and Badal

ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।

'ਅੰਦੋਲਨ ਨੂੰ ਤੋੜਨ ਲਈ ਮੋਦੀ ਦੇ ਇਸ਼ਾਰਿਆਂ ਉੱਤੇ ਨੱਚ ਰਹੇ ਹਨ ਕੈਪਟਨ ਅਤੇ ਬਾਦਲ'

author img

By

Published : Dec 6, 2020, 6:42 PM IST

ਚੰਡੀਗੜ: ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮਸਲਾ ਕਿਸੇ ਇੱਕ ਰਾਜਨੀਤਿਕ, ਧਾਰਮਿਕ ਜਾਂ ਸੂਬੇ ਦੇ ਇੱਕ ਵਰਗ ਦਾ ਨਹੀਂ ਹੈ, ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ, ਜੋ ਆਪਣੇ ਨਾਲ-ਨਾਲ ਆਪਣੇ ਖੇਤੀਬਾੜੀ ਪ੍ਰਧਾਨ ਦੇਸ਼ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ।

ਮਾਨ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀ ਹਾਂ ਵਿੱਚ ਹਾਂ ਕਹਿ ਕੇ ਮਾਮਲੇ ਦਾ ਤੁਰੰਤ ਨਬੇੜਾ ਕਰਨ, ਨਹੀਂ ਤਾਂ ਇਸ ਅੰਦੋਲਨ ਨੂੰ ਲੰਬਾ ਖਿੱਚਣ ਦੀ ਚਾਲ ਸਰਕਾਰ ਨੂੰ ਹੀ ਉਲਟੀ ਪਵੇਗੀ। ਖੇਤੀਬਾੜੀ ਅਤੇ ਕਿਸਾਨ ਤੋਂ ਬਿਨਾਂ ਭਾਰਤ ਮਾਤਾ ਦੀ ਹੋਂਦ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਹਰ ਇੱਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਇਸ ਸੰਘਰਸ਼ ਦਾ ਵੱਧ-ਚੜ੍ਹ ਕੇ ਸਮਰਥਨ ਕਰਨ ਅਤੇ ਭਾਰਤ ਬੰਦ ਨੂੰ ਇਤਿਹਾਸਿਕ ਰੂਪ ਵਿੱਚ ਸਫ਼ਲ ਬਣਾਓਣ।

ਮਾਨ ਨੇ ਕਿਹਾ ਕਿ ਕਈ ਪ੍ਰਕਾਰ ਦੇ ਨਾਪਾਕ ਗੱਠਜੋੜ ਕਿਸਾਨ ਅੰਦੋਲਨ ਨੂੰ ਲੈ ਕੇ ਜਿੰਨੇ ਡਰੇ ਹੋਏ ਹਨ ਅਤੇ ਇਸ ਅੰਦੋਲਨ ਨੂੰ ਕਮਜ਼ੋਰ ਅਤੇ ਖ਼ਤਮ ਕਰਨ ਲਈ ਕੋਸ਼ਿਸ਼ਾਂ ਕਰ ਰਹੇ ਹਨ। ਸਾਰੇ ਅੰਦੋਲਨਕਾਰੀ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਦਾ ਵੀ ਜਾਲ ਬੁਣਿਆ ਗਿਆ ਸੀ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ ਨੂੰ ਅਸਥਾਈ ਜੇਲਾਂ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾਈ ਸੀ, ਪਰ ਕੇਜਰੀਵਾਲ ਸਰਕਾਰ ਨੇ ਕੇਂਦਰ ਸਰਕਾਰ ਦੀ ਇਸ ਮੰਗ ਨੂੰ ਮੰਨਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਅਤੇ ਕਿਸਾਨਾਂ ਨਾਲ ਡੱਟਦੇ ਹੋਏ ਮੋਦੀ ਸਰਕਾਰ ਦੇ ਦਬਾਅ ਸਾਹਮਣੇ ਝੁਕੀ ਨਹੀਂ।

ਭਗਵੰਤ ਮਾਨ ਨੇ ਕੈਪਟਨ ਅਤੇ ਬਾਦਲ ਪਰਿਵਾਰ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਅੰਦੋਲਨ ਨੂੰ ਖ਼ਤਮ ਕਰਨ ਵਾਲੇ ਮੋਦੀ ਸਰਕਾਰ ਦੇ ਮਨਸੂਬਿਆਂ ਵਿੱਚ ਇਹ ਗ਼ੱਦਾਰ ਵੀ ਪੂਰੀ ਤਰਾਂ ਭਾਗੀਦਾਰ ਸੀ ਅਤੇ ਹਨ। ਮੋਦੀ ਮੰਤਰੀ ਮੰਡਲ ਵਿੱਚ ਆਪਣੀ ਨੂੰਹ ਰਾਣੀ ਦੀ ਇੱਕ ਕੁਰਸੀ ਲਈ ਆਖ਼ੀਰ ਤੱਕ ਇਸ ਕਾਲੇ ਕਾਨੂੰਨਾਂ ਦਾ ਗੁਣਗਾਨ ਕਰਨ ਵਿੱਚ ਲੱਗੇ ਬਾਦਲ ਜੇ ਪਹਿਲੇ ਦਿਨ ਤੋਂ ਹੀ ਵਿਰੋਧ ਕਰਦੇ ਤਾਂ ਕਾਨੂੰਨ ਬਣਨਾ ਹੀ ਨਹੀਂ ਸੀ।

ਮਾਨ ਦਾ ਕਹਿਣਾ ਹੈ ਕਿ ਜੇ ਮੋਦੀ ਸਰਕਾਰ ਨੂੰ ਲੱਗਦਾ ਹੈ ਕਿ ਮਸਲੇ ਨੂੰ ਹੱਲ ਕਰਨ ਦੀ ਬਜਾਏ ਲੰਬਾ ਖਿੱਚ ਕੇ ਇਸ ਅਭਿਆਨ ਨੂੰ ਤੋੜਿਆ ਜਾ ਸਕਦਾ ਹੈ ਤਾਂ ਇਹ ਉਨ੍ਹਾਂ ਦਾ ਵਹਿਮ ਹੈ। ਭਗਵੰਤ ਮਾਨ ਨੇ ਮੋਦੀ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਕੜਾਕੇ ਦੀ ਠੰਢ ਅਤੇ ਗਰਮੀ ਵਿੱਚ ਸਖ਼ਤ ਮਿਹਨਤ ਕਰਕੇ ਪੂਰੇ ਦੇਸ਼ ਨੂੰ ਅਨਾਜ ਖਵਾਉਣ ਵਾਲੇ ਕਿਸਾਨ ਨੂੰ ਖੁੱਲ੍ਹੇ ਅਸਮਾਨ ਦੇ ਹੇਠਾਂ ਠੰਢੀ ਸੜਕਾਂ ਉੱਤੇ ਸਵਾਉਣ ਵਾਲੀ ਮੋਦੀ ਸਰਕਾਰ ਨੂੰ ਸਰਕਾਰ ਕਹਿਣਾ ਹੀ ਗੁਨਾਹ ਦੇ ਬਰਾਬਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.