ETV Bharat / city

ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦਾ ਮਾਮਲਾ ਸੁਲਝਿਆ: ਮੁੱਖ ਮੰਤਰੀ - ਕ੍ਰਿਕਟਰ ਸੁਰੇਸ਼ ਰੈਨਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦਾ ਮਾਮਲੇ 'ਚ ਲੁਟੇਰਿਆਂ-ਅਪਰਾਧੀਆਂ ਦੇ ਅੰਤਰਰਾਜੀ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ 11 ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਕੈਪਟਨ ਦਾ ਦਾਅਵਾ, ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦਾ ਮਾਮਲਾ ਸੁਲਝਿਆ

author img

By

Published : Sep 16, 2020, 12:58 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਘਰ ਹੋਏ ਹਮਲੇ ਅਤੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਲੁਟੇਰਿਆਂ-ਅਪਰਾਧੀਆਂ ਦੇ ਅੰਤਰਰਾਜੀ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ 11 ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਅਜੇ ਗ੍ਰਿਫ਼ਤਾਰ ਕਰਨਾ ਬਾਕੀ ਹੈ। ਦੂਜੇ ਪਾਸੇ ਕ੍ਰਿਕਟਰ ਸੁਰੇਸ਼ ਰੈਨਾ ਅੱਜ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਥਰਿਆਲ ਵਿਖੇ ਆਪਣੀ ਭੂਆ ਘਰ ਪਹੁੰਚੇ। ਦੱਸਣਯੋਗ ਹੈ ਕਿ ਬੀਤੇ ਦਿਨ ਪਹਿਲਾਂ ਹੀ ਉਨ੍ਹਾਂ ਦੇ ਅੰਕਲ ਤੇ ਕਜ਼ਨ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਸੁਰੇਸ਼ ਰੈਨਾ ਅਫਸੋਸ ਕਰਨ ਲਈ ਭੂਆ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਮਾਂ, ਭਰਾ ਦਿਨੇਸ਼ ਰੈਨਾ, ਸੂਰਜਪੁਰ ਨਿਵਾਸੀ ਮਾਮਾ-ਮਾਸੀ ਤੇ ਭਾਭੀ ਵੀ ਰੈਨਾ ਨਾਲ ਉਥੇ ਪਹੁੰਚੇ।

ਕੈਪਟਨ ਦਾ ਦਾਅਵਾ, ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦਾ ਮਾਮਲਾ ਸੁਲਝਿਆ
ਕੈਪਟਨ ਦਾ ਦਾਅਵਾ, ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦਾ ਮਾਮਲਾ ਸੁਲਝਿਆ

ਕੀ ਹੈ ਪੂਰਾ ਮਾਮਲਾ

ਬੀਤੀ 19 ਅਗਸਤ ਨੂੰ ਪਠਾਨਕੋਟ ਦੇ ਥਰਿਆਲ ਵਿੱਚ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਘਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ ਅਤੇ ਹੁਣ 31 ਅਗਸਤ ਦੀ ਰਾਤ ਨੂੰ ਰੈਨਾ ਦੀ ਭੂਆ ਦੇ ਮੰਡੇ ਦੀ ਵੀ ਮੌਤ ਹੋ ਗਈ ਹੈ। ਘਟਨਾ ਵਿੱਚ ਜਖ਼ਮੀ ਹੋਈ ਰੈਨਾ ਦੀ ਭੂਆ ਅਜੇ ਵੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.