ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ 4 ਵਜੇ ਦਿੱਲੀ ਵਿਖੇ ਸੋਨੀਆ ਗਾਂਧੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਮੁਲਾਕਾਤ ਕਰਨਗੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਠਾਰਾਂ ਨੁਕਤਿਆਂ 'ਤੇ ਜਿੱਥੇ ਕੰਮ ਕੀਤਾ ਜਾ ਰਿਹਾ ਤਾਂ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਸੂਬੇ ਦੇ ਹਰ ਇਕ ਪਰਿਵਾਰ ਨੂੰ 300 ਯੂਨਿਟ ਮੁਆਫ ਕਰਨ ਦਾ ਐਲਾਨ ਕਰਨਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਤਿੰਨ ਸੌ ਯੂਨਿਟ ਹਰ ਮਹੀਨੇ ਮੁਆਫ਼ ਕਰਨ ਦੀ ਗਰੰਟੀ ਦਿੱਤੀਵਜਾ ਚੁੱਕੀ ਹੈ ਅਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਮਹੀਨੇ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਦੇ ਮੁਆਫ਼ ਕਰਨ ਦਾ ਵੱਡਾ ਐਲਾਨ ਜਲਦ ਕਰ ਸਕਦੇ ਹਨ।
ਇਹ ਵੀ ਪੜ੍ਹੋ:ਬਿਜਲੀ ਨਾਲ ਚੱਲਣ ਵਾਲੀ ਸਿਆਸਤ : CM ਕੈਪਟਨ ਨੇ ਕੇਜਰੀਵਾਲ ਨੂੰ ਦਿੱਤੇ ਝਟਕੇ
ਹਾਲਾਂਕਿ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਮੰਤਰੀ ਮੰਡਲ ਵਿੱਚੋਂ ਚਰਨਜੀਤ ਸਿੰਘ ਚੰਨੀ ਦਾ ਮਹਿਕਮਾ ਬਦਲਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਲਗਾਏ ਜਾਣ ਦੀਆਂ ਅਟਕਲਾਂ ਜ਼ੋਰਾਂ 'ਤੇ ਹਨ ਫਿਲਹਾਲ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਵੀ ਕਹਿੰਦੇ ਨਜ਼ਰ ਆਏ ਸਨ ਕਿ ਸੱਤ ਤਾਰੀਕ ਨੂੰ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਵੀ ਉੱਤਰਾਖੰਡ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਿਸੇ ਹੋਰ ਨੂੰ ਪ੍ਰਭਾਰੀ ਲਾਏ ਜਾਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ।