ETV Bharat / city

ਕੋਵਿਡ-19: ਕੈਪਟਨ ਅਮਰਿੰਦਰ ਸਿੰਘ ਸਿੱਖ ਕੌਮ ਤੋਂ ਮੰਗਣ ਮੁਆਫੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਯਾਤਰੀਆਂ ਨੂੰ ਰੱਖ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।

ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂਆਂ ਲਈ ਕੀਤੇ ਕੁਪ੍ਰਬੰਧਾਂ ਲਈ ਕੈਪਟਨ ਸਿੱਖ ਕੌਮ ਤੋਂ ਮੰਗਣ ਮੁਆਫੀ: ਸੁਖਬੀਰ ਬਾਦਲ

author img

By

Published : May 1, 2020, 8:51 PM IST

Updated : May 1, 2020, 9:00 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਯਾਤਰੀਆਂ ਨੂੰ ਰੱਖ ਰਖਾਵ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਵਰਤਾਰੇ ਲਈ ਸਿੱਖ ਸੰਗਤ ਤੋਂ ਮੁਆਫੀ ਦੀ ਮੰਗ ਕੀਤੀ ਹੈ।

  • S. Sukhbir Singh Badal asked @capt_amarinder to apologise to the #SikhCommunity for mismanaging the repatriation of pilgrims from Sri Hazur Sahib besides sacking Balbir Sidhu for not following health guidelines that led to a large num. of pilgrims testing positive for #Covid_19. pic.twitter.com/6MY87Hu6fw

    — Shiromani Akali Dal (@Akali_Dal_) May 1, 2020 " class="align-text-top noRightClick twitterSection" data=" ">

ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਇਸ ਸੰਕਟ ਦੀ ਇਸ ਘੜੀ ਵਿਚ ਲੋੜੀਂਦੀ ਅਗਵਾਈ ਦੇਣ ਵਿਚ ਨਾਕਾਮ ਸਾਬਿਤ ਹੋਇਆ ਹੈ ਅਤੇ ਉਸ ਨੇ ਵਾਪਸੀ ਦੇ ਇਸ ਸਮੁੱਚੇ ਆਪਰੇਸ਼ਨ ਨੂੰ ਇੱਕ ਮੁਸੀਬਤ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਨੇ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੀ ਬੇਕਦਰੀ ਕੀਤੀ ਹੈ, ਉਸ ਤੋਂ ਪਤਾ ਚੱਲਦਾ ਹੈ ਕਿ ਜਦੋਂ ਤੋਂ ਸੂਬੇ ਅੰਦਰ ਕਰਫਿਊ ਲੱਗਿਆ ਹੈ, ਇਸ ਨੇ ਸਮਾਜ ਦੇ ਹਰ ਵਰਗ ਨਾਲ ਇਸੇ ਤਰ੍ਹਾਂ ਬਦਸਲੂਕੀ ਕੀਤੀ ਹੈ।

ਬਾਦਲ ਨੇ ਕਿਹਾ ਕਿ ਭਾਵੇਂਕਿ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦਾ ਹੈ, ਉਨ੍ਹਾਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਨਾ ਚੁੱਕ ਕੇ ਵਿਖਾਈ ਅਪਰਾਧਿਕ ਲਾਪਰਵਾਹੀ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਰਧਾਲੂਆਂ ਨੂੰ ਲਿਆਉਣ ਸਮੇਂ ਯਾਤਰਾ ਦੌਰਾਨ ਸਿਹਤ ਸੁਰੱਖਿਆ ਸੰਬੰਧੀ ਸਾਵਧਾਨੀਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕੁਆਰੰਟੀਨ ਅਤੇ ਟੈਸਟ ਕਰਕੇ ਅੱਗੇ ਭੇਜਣ ਤੋਂ ਪਹਿਲਾਂ ਇੱਕ ਥਾਂ ਉੱਤੇ ਇਕੱਠੇ ਨਹੀਂ ਕੀਤਾ ਗਿਆ, ਇਸ ਦੀ ਬਜਾਇ ਸਾਰੇ ਨਿਯਮਾਂ ਦੀ ਉਲੰਘਣਾ ਕਰਦਿਆਂ ਵੱਖ-ਵੱਖ ਥਾਵਾਂ ਉੱਤੇ ਉਤਾਰ ਦਿੱਤਾ ਗਿਆ। ਇਸ ਵੱਡੀ ਲਾਪਰਵਾਹੀ ਲਈ ਇਕੱਲੀ ਸਰਕਾਰ ਜ਼ਿੰਮੇਵਾਰ ਹੈ।

ਇਸ ਸਮੁੱਚੇ ਮਾਮਲੇ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹਰ ਸੂਬੇ ਅਤੇ ਦੇਸ਼ ਦੀ ਆਪਣੇ ਨਾਗਰਿਕਾਂ ਪ੍ਰਤੀ ਜ਼ਿੰਮੇਵਾਰੀ ਹੁੰਦੀ ਹੈ। ਬਾਕੀ ਸੂਬੇ ਅਤੇ ਦੇਸ਼ ਇਸ ਤੋਂ 10 ਗੁਣਾ ਵੱਧ ਲੋਕਾਂ ਨੂੰ ਵਾਪਸ ਬੁਲਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਪਰਿਵਾਰਾਂ ਕੋਲ ਲਿਆਉਣਾ ਸਾਡਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਾਪਸੀ ਦੀ ਯੋਜਨਾ ਨੂੰ ਸਿਰੇ ਚੜਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਸੁਖਬੀਰ ਨੇ ਕਿਹਾ ਕਿ ਸ਼ਰਧਾਲੂਆਂ ਦੇ ਵੇਰਵੇ ਲੈ ਕੇ ਉਨ੍ਹਾਂ ਨੂੰ ਕੁਆਰੰਟੀਨ ਕਰਨ ਵਾਸਤੇ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ। ਉਹਨਾਂ ਕਿਹਾ ਕਿ ਇਸ ਮੰਤਵ ਲਈ ਸਰਕਾਰ ਐਸਜੀਪੀਸੀ ਦੀਆਂ ਸਰਾਂਵਾਂ ਦਾ ਇਸਤੇਮਾਲ ਕਰ ਸਕਦੀ ਸੀ।

Last Updated : May 1, 2020, 9:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.