ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਬਿਨੇਟ ਦੀ ਬੈਠਕ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਜਿੱਥੇ ਆਕਸੀਜਨ ਦੀ ਕਮੀ ਲਗਾਤਾਰ ਬਣਦੀ ਜਾ ਰਹੀ ਹੈ ਉਸ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਤੋਂ ਆਕਸੀਜਨ ਲੈਣ ਬਾਬਤ ਕੇਂਦਰ ਸਰਕਾਰ ਨੂੰ ਕਈ ਵਾਰ ਅਪੀਲ ਕਰ ਚੁੱਕੇ ਹਨ, ਪਰ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਰੀਕੇ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਜਦਕਿ ਆਕਸੀਜਨ ਦੇ ਪੈਸੇ ਵੀ ਪੰਜਾਬ ਸਰਕਾਰ ਵੱਲੋਂ ਦੇਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ।
ਇਹ ਵੀ ਪੜੋ: ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਚੈਨਲ ਈਟੀਵੀ ਬਾਲ ਭਾਰਤ ਕੱਲ੍ਹ ਹੋਵੇਗਾ ਲਾਂਚ
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਵਿੱਚ ਆਕਸੀਜਨ ਖਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਦੀ ਲੋਕਲ ਇੰਡਸਟਰੀ ਐਸੋਸੀਏਸ਼ਨ ਵੱਲੋਂ ਪਾਕਿਸਤਾਨ ਵਿਖੇ ਇੰਡਸਟਰੀ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੀ ਕੁਆਲਿਟੀ ਨਾਮਕ ਕੰਪਨੀ ਕੋਲ 50 ਹਜ਼ਾਰ ਤੋਂ ਵੱਧ ਇੰਜੈਕਸ਼ਨ ਪਏ ਹਨ ਉਨ੍ਹਾਂ ਨੂੰ ਲੈਣ ਦੀ ਇਜਾਜ਼ਤ ਕੇਂਦਰ ਸਰਕਾਰ ਨਹੀਂ ਦੇ ਰਹੀ ਤੇ ਸੁਨੀਲ ਜਾਖੜ ਨੇ ਖੁਦ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਦੀ ਮਾਰਾਮਾਰੀ ਵਿਚਕਾਰ ਵਿਤਕਰਾ ਨਾ ਕੀਤਾ ਜਾਵੇ। ਦੱਸ ਦੇਈਏ ਕਿ ਭਾਰਤ ਵਿੱਚ ਆਕਸੀਜਨ ਦੀ ਕਮੀ ਨੂੰ ਲੈ ਕੇ ਬਣੇ ਹੋਏ ਹਾਲਾਤਾਂ ਨੂੰ ਲੈ ਕੇ ਪਾਕਿਸਤਾਨ ਵੀ ਮੱਦਦ ਕਰਨ ਦੀ ਪੇਸ਼ਕਸ਼ ਕਰ ਚੁੱਕਿਆ ਹੈ।
ਇਹ ਵੀ ਪੜੋ: ਬੇਅਦਬੀ ਮਾਮਲੇ ’ਚ ਅਕਾਲੀ ਦਲ ਨੇ ਕੈਪਟਨ ਸਮੇਤ ਮੰਤਰੀ ਮੰਡਲ ਦਾ ਮੰਗਿਆ ਅਸਤੀਫਾ