ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਪਾਰਟੀ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਫਿਰ ਤੋਂ ਮੂਰਖ ਬਣਾਉਣ ਵਾਸਤੇ ਮੁੜ ਝੂਠ ਦੇ ਪੁਲੰਦਿਆਂ ’ਤੇ ਨਿਰਭਰ ਕਰ ਰਹੀ ਹੈ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇੱਕ ਮਿੰਟ ਲਈ ਉਨ੍ਹਾਂ 1500 ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਜਿਨ੍ਹਾਂ ਨੇ ਗੁਟਕਾ ਸਾਹਿਬ ਦੇ ਦਸ਼ਮ ਪਿਤਾ ਦੀ ਸਹੁੰ ਦੇ ਨਾਂ ’ਤੇ ਪ੍ਰਸ਼ਾਂਤ ਕਿਸ਼ੋਰ ਨੇ ਉਨ੍ਹਾਂ ਨੂੰ ਵੇਚੇ ਗਏ ਪੂਰਨ ਕਰਜ਼ਾ ਮੁਆਫੀ ਦੇ ‘ਜੁਮਲੇ’ ਕਰ ਕੇ ਆਤਮ ਹੱਤਿਆ ਕੀਤੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਐਲਾਨ ਨਾਲ ਰਾਜਨੀਤੀ ਨੂੰ ਇੱਕ ਨਵੇਂ ਨਿਵਾਣ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਕੁੜਤਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਬੜੇ ਚਾਅ ਨਾਲ ਇਹ ਐਲਾਨ ਕਰ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦੇ ਭਲੇ ਲਈ ਕਿਸ਼ੋਰ ਨਾਲ ਰਲ ਕੇ ਕੰਮ ਕਰਨ ਵੱਲ ਵੇਖਦੇ ਹਨ।
ਚੰਦੂਮਾਜਰਾ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਅਤੇ ਪ੍ਰਸ਼ਾਂਤ ਕਿਸ਼ੋਰ ਨੂੰ ਵੇਖ ਲਿਆ ਹੈ ਤੇ ਹੁਣ ਦੋਵਾਂ ਜੁਮਲੇਬਾਜ਼ਾਂ ਨੂੰ ਲੋਕਾਂ ਦੀ ਸਮਝ ਦਾ ਹੋਰ ਅਪਮਾਨ ਕਰਨ ਦਾ ਯਤਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਨ੍ਹਾਂ ਦੇ ਸਟੰਟ ਵੇਖ ਲਏ ਹਨ ਅਤੇ ਹੁਣ ਮੁੜ ਕੇ ਇਨ੍ਹਾਂ ਦੀਆਂ ਧੋਖੇ ਵਾਲੀਆਂ ਚਾਲਾਂ ਵਿੱਚ ਨਹੀਂ ਫੱਸਣਗੇ।
ਇਹ ਵੀ ਪੜ੍ਹੋ;ਹੁਬਲੀ ਦੇ ਸਾਬਕਾ ਵਿਦਿਆਰਥੀਆਂ ਨੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਣਾਇਆ ਏਅਰ ਫਿਲਟਰ ਟਾਵਰ
ਉਨ੍ਹਾਂ ਨੇ ਕਿਸ਼ੋਰ ਨੂੰ ਵੀ ਸਲਾਹ ਦਿੰਤੀ ਕਿ ਉਹ ‘ਜਾਏ ਪੇ ਚਰਚਾ ’ਤੇ 'ਕੌਫੀ ਵਿਦ ਕੈਪਟਨ’ ਵਰਗੀਆਂ ਆਪਣੀ ਜਾਅਲੀ ਸਕੀਮਾਂ ਕਿਤੇ ਹੋਰ ਲੈ ਜਾਣ ਕਿਉਂਕਿ ਪੰਜਾਬੀਆਂ ਨੇ 2017 ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦਿਆਂ ਦਾ ‘ਹਿਸਾਬ’ ਲੈਣਾ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨੀ ਹਕੀਕਤ ਦਾ ਤੁਹਾਨੂੰ ਸਾਹਮਣਾ ਕਰਨਾ ਪਵੇਗਾ ਪੰਜਾਬ ਮੰਗੇ ਹਿਸਾਬ ਉੱਤੇ ਉਨ੍ਹਾਂ ਨੇ ਦੋਹਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।