ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ(Captain demand president rule in Punjab) ।
ਸਰਕਾਰ ਸੱਤਾ ਵਿੱਚ ਰਹਿਣ ਦਾ ਹੱਕ ਖੋ ਚੁੱਕੀ ਹੈ
ਇਥੇ ਜਾਰੀ ਬਿਆਨ ਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਸੱਤਾ ਚ ਬਣੇ ਰਹਿਣ ਦੇ ਸਾਰੇ ਨੈਤਿਕ ਤੇ ਸੰਵਿਧਾਨਕ ਹੱਕ ਖੋਹ ਚੁੱਕੀ ਹੈ, ਜਿਹੜੀ ਆਪਣੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ (PM security lapse)ਮੁਹੱਈਆ ਕਰਵਾਉਣ ਦੀ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰਾ ਕਰਨ ਚ ਅਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਦਾਅਵਾ ਕਰਨਾ ਕਿ ਕੁਝ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਸੁਭਾਵਿਕ ਸੀ, ਸਾਫ਼ ਤੌਰ ਤੇ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਹੈ ਅਤੇ ਅਜਿਹਾ ਕਰਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬੱਚਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ।
ਪੀਐਮ ਨੂੰ ਪ੍ਰੋਗਰਾਮ ਰੱਦ ਕਰਨਾ ਪਵੇ ਤਾਂ ਪੰਜਾਬ ਦੇ ਆਮ ਲੋਕਾਂ ਦਾ ਕੀ ਬਣੇਗਾ
ਸਾਬਕਾ ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇਕਰ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪੈ ਸਕਦੇ ਹਨ, ਤਾਂ ਪੰਜਾਬ ਚ ਰਹਿਣ ਵਾਲੇ ਆਮ ਵਿਅਕਤੀ ਦੀ ਕੀ ਹਾਲਤ ਹੋਵੇਗੀ? ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਜਲਦੀ ਤੋਂ ਜਲਦੀ ਬਰਖਾਸਤ ਕਰਨਾ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਭਲਾ ਹੋਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਵਿਗਾੜਨ ਲਈ ਜਾਣਬੁਝ ਕੇ ਕੀਤਾ ਗਿਆ ਸੀ, ਕਿਉਂਕਿ ਉਹ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਾਲੇ ਸਨ, ਜਿਨ੍ਹਾਂ ਦਾ ਫ਼ਾਇਦਾ ਸੂਬੇ ਦੇ ਲੋਕਾਂ ਨੂੰ ਮਿਲਦਾ।
ਸਰਕਾਰ ਨੇ ਰੈਲੀ ਵਿੱਚ ਰੁਕਾਵਟ ਪਾਈ
ਸਾਬਕਾ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਰਕਾਰ ਇਨ੍ਹਾਂ ਨੀਚੇ ਡਿੱਗ ਗਈ ਕਿ ਇਸਨੇ ਰੈਲੀ ਚ ਰੁਕਾਵਟ ਪਾ ਦਿੱਤੀ ਅਤੇ ਪ੍ਰਧਾਨ ਮੰਤਰੀ ਨੂੰ ਉਚਿਤ ਸੁਰੱਖਿਆ ਵਿਵਸਥਾ ਨਹੀਂ ਮੁੱਹਈਆ ਕਰਵਾਈ ਤੇ ਉਨ੍ਹਾਂ ਆਪਣੇ ਪ੍ਰੋਗਰਾਮਾਂ ਨੂੰ ਰੱਦ ਕਰਨਾ ਪਿਆ। ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਵਿਰੋਧੀ ਪਾਰਟੀਆਂ ਸੰਬੰਧਿਤ ਹਨ, ਤਾਂ ਇਸਦਾ ਅਰਥ ਇਹ ਨਹੀਂ ਹੁੰਦਾ ਕਿ ਤੁਸੀਂ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਵਿਗਾੜ ਦਿਓ। ਆਖਿਰਕਾਰ ਉਹ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਅੱਜ ਜੋ ਕੁਝ ਵੀ ਹੋਇਆ ਉਹ ਸ਼ਰਮਨਾਕ ਸੀ ਅਤੇ ਸਰਕਾਰ ਤੇ ਮੁੱਖ ਮੰਤਰੀ ਇਸਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ।
ਇਹ ਵੀ ਪੜ੍ਹੋ:'ਖਾਲੀ ਕੁਰਸੀਆਂ ਕਾਰਨ ਰੱਦ ਕੀਤੀ PM ਨੇ ਰੈਲੀ', ਸਿਆਸਤ ਭਖੀ