ਚੰਡੀਗੜ੍ਹ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰੀ ਸਿੱਖਿਆ ਬੋਰਡ ਵੱਲੋਂ 10ਵੀਂ ਦੀ ਸਾਲਾਨਾ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਜਦਕਿ 12ਵੀਂ ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਦੂਜੇ ਪਾਸੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਚਿੱਠੀ ਲਿਖੀ । ਸੀਐੱਮ ਕੈਪਟਨ ਨੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਪੇਪਰ ਰੱਦ ਕਰਨ ਬਾਰੇ ਚਿੱਠੀ ਲਿਖੀ ਸੀ। ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਪੇਪਰ ਨਾ ਕਰਵਾਉਣ ਦੀ ਅਪੀਲ ਕੀਤੀ ਗਈ।
ਪ੍ਰੀਖਿਆਵਾਂ ਤੁਰੰਤ ਹੋਣ ਮੁਲਤਵੀ- ਸੀਐੱਮ
ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਕਿਹਾ ਕਿ ਇਹੀ ਬਿਹਤਰ ਹੋਵੇਗਾ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ। ਨਾਲ ਹੀ ਸੀਐੱਮ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ। ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ’ਤੇ ਸੀਐੱਮ ਕੈਪਟਨ ਨੇ ਇਹ ਵੀ ਕਿਹਾ ਕਿ ਕੋਵਿਡ ਮਾਮਲਿਆਂ ਚ ਵਾਧਾ ਹੋਣਾ ਕਦੋਂ ਰੁਕੇਗਾ ਇਸ ਬਾਰੇ ਅਨੁਮਾਨ ਲਗਾਉਣਾ ਕਾਫੀ ਔਖਾ ਹੈ। ਕੋਰੋਨਾ ਨੂੰ ਲੈ ਕੇ ਵੱਖ ਵੱਖ ਸੂਬਿਆ ਚ ਹਾਲਾਤ ਵੱਖ ਵੱਖ ਬਣੇ ਹੋਏ ਹਨ ਜਿਸ ਕਾਰਨ ਪ੍ਰੀਖਿਆਵਾਂ ਨੂੰ ਤੁਰੰਤ ਹੀ ਮੁਲਤਵੀ ਕਰ ਦੇਣੀ ਚਾਹੀਦੀ ਹੈ।
ਵਿਦਿਆਰਥੀ ਅਤੇ ਮਾਪਿਆਂ ਨੂੰ ਹੋ ਰਹੀ ਪਰੇਸ਼ਾਨੀ
ਕਾਬਿਲੇਗੌਰ ਹੈ ਕਿ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਚ ਵਾਧੇ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਹੋਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਿਕ 4 ਮਈ ਤੋਂ ਸੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਇਸ ਨਾਲ ਹੀ ਆਪਣੀ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ।
ਇਹ ਵੀ ਪੜੋ: ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ