ETV Bharat / city

ਕੈਪਟਨ ਦੀ ਕਿਸਾਨ ਜਥੇਬੰਦੀ ਉਗਰਾਹਾਂ ਨੂੰ ਧਰਨਾ ਨਾ ਲਗਾਉਣ ਦੀ ਅਪੀਲ - ਕੋਵਿਡ ਖਿਲਾਫ਼ ਲੜਾਈ

ਕੋੋਰੋਨਾ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੁੰ ਧਰਨਾ ਨਾ ਲਗਾਉਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਤਿੰਨ ਦਿਨਾਂ ਪ੍ਰਸਤਾਵਿਤ ਧਰਨੇ ਵਰਗੀ ਕੋਈ ਵੀ ਗਤੀਵਿਧੀ ਸੂਬੇ ਵਿਚ ਕੋਵਿਡ ਨਾਲ ਨਿਪਟਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਕੋਸ਼ਿਸ਼ਾਂ ਉਤੇ ਪਾਣੀ ਫੇਰ ਸਕਦੀ ਹੈ।

ਕੈਪਟਨ ਦੀ ਕਿਸਾਨ ਜਥੇਬੰਦੀ ਉਗਰਾਹਾਂ ਨੂੰ ਧਰਨਾ ਨਾ ਲਗਾਉਣ ਦੀ ਅਪੀਲ

author img

By

Published : May 23, 2021, 9:38 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਵਿਚ ਸੂਬਾ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਦੋਸ਼ਾਂ ਨੂੰ ਸਪੱਸ਼ਟ ਸ਼ਬਦਾਂ ਚ ਰੱਦ ਕਰਦੇ ਹੋਏ ਕਿਹਾ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਆਪਣੇ ਪ੍ਰਸਤਾਵਿਤ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਵੱਡੀ ਪੱਧਰ ਉਤੇ ਕੋਰੋਨਾ ਫੈਲਣ ਦਾ ਕਾਰਨ ਬਣ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਦਿੱਲੀ, ਮਹਾਰਾਸ਼ਟਰ ਵਰਗੇ ਸੂਬਿਆਂ ਵਰਗੀ ਹੋਣ ਤੋਂ ਰੋਕਣ ਵਿਚ ਸਖ਼ਤ ਨਾਲ ਲੜਾਈ ਲੜੀ ਰਹੀ ਹੈ ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀ ਨੂੰ ਮਹਾਮਾਰੀ ਦੇ ਸਮੇਂ ਖਾਸ ਕਰਕੇ ਜਦੋਂ ਸੂਬੇ ਵਿਚ ਸਾਰੇ ਇਕੱਠਾਂ ਉਤੇ ਮੁਕੰਮਲ ਪਾਬੰਦੀ ਹੋਵੇ ਤਾਂ ਇਸ ਦੌਰ ਵਿਚ ਅਜਿਹੇ ਲਾਪਰਵਾਹੀ ਵਾਲੇ ਰਵੱਈਏ ਨਾਲ ਗੈਰ-ਜਿੰਮੇਵਾਰੀ ਵਾਲਾ ਕੰਮ ਨਾ ਕਰਨ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੀ ਕੋਈ ਵੀ ਉਲੰਘਣਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਹੀ ਘਾਤਕ ਸਿੱਧ ਹੋਵੇਗੀ। ।

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਸੂਬੇ ਦੀ ਵਿਧਾਨ ਸਭਾ ਵਿਚ ਸੋਧ ਕਾਨੂੰਨ ਪਾਸ ਕੀਤੇ ਸਨ। ਉਨ੍ਹਾਂ ਕਿਹਾ, “ਹੁਣ ਸਮਾਂ ਕਿਸਾਨਾਂ ਵੱਲੋਂ ਬਦਲੇ ਵਿਚ ਮਹਾਮਾਰੀ ਵਿਰੁੱਧ ਲੜਾਈ ਵਿਚ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿਸਾਨਾਂ ਦੇ ਹਿੱਤ ਪੰਜਾਬ ਨਾਲ ਜੁੜੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਦੇ ਹਿੱਤ ਵੀ ਕੋਵਿਡ ਖਿਲਾਫ਼ ਲੜਾਈ ਵਿਚ ਉਨ੍ਹਾਂ ਦੀ ਸਰਕਾਰ ਨੂੰ ਕਿਸਾਨ ਦੇ ਸਹਿਯੋਗ ਕਰਨ ਉਤੇ ਨਿਰਭਰ ਹਨ।

ਮੁੱਖ ਮੰਤਰੀ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਪੰਜਾਬ ਵਿਚ ਕੋਵਿਡ ਦੀ ਦੂਜੀ ਲਹਿਰ ਦੇ ਸਿਖਰ ਦੌਰਾਨ ਵੀ ਹਾਲਾਤ ਕਾਬੂ ਤੋਂ ਬਾਹਰ ਨਹੀਂ ਹੋਏ ਜਿਵੇਂ ਕਿ ਕੁਝ ਦੂਜੇ ਸੂਬਿਆਂ ਵਿਚ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਪ੍ਰਬੰਧਨ ਦੇ ਸਬੰਧ ਵਿੱਚ ਹੁਣ ਤੱਕ ਸੂਬਾ ਬਿਹਤਰ ਕਾਰਗੁਜਾਰੀ ਦਿਖਾਉਣ ਵਾਲਿਆਂ ਵਿੱਚੋਂ ਇਕ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮਹਾਮਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਪਟਣ ਵਿਚ ਉਨ੍ਹਾਂ ਦੀ ਸਰਕਾਰ ਦੇ ਨਾਕਾਮ ਰਹਿਣ ਦੇ ਲਾਏ ਸਾਰੇ ਦੋਸ਼ ਖਾਰਜ ਕਰਦੇ ਹੋਏ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ ਵੈਕਸੀਨ ਦੀ ਘਾਟ ਦੀ ਗੰਭੀਰ ਸਮੱਸਿਆ ਵਿੱਚੋਂ ਲੰਘ ਰਿਹਾ ਹੈ ਅਤੇ ਇਹ ਵੀ ਸੂਬਾ ਸਰਕਾਰ ਦੀ ਦੁਰਪ੍ਰਬੰਧਾਂ ਕਰਕੇ ਨਹੀਂ ਸਗੋਂ ਕੇਂਦਰ ਸਰਕਾਰ ਕਰਕੇ ਇਹ ਨੌਬਤ ਬਣੀ ਹੋਈ ਹੈ।

ਇਹ ਵੀ ਪੜੋ:ਪੰਜਾਬ ਪੁਲਿਸ ਵੱਲੋਂ 2 ਖਾਲਿਸਤਾਨੀ ਕਾਰਕੁੰਨ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.