ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 1 ਆਈਏਐੱਸ ਅਤੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਨ੍ਹਾਂ ਬਦਲੀ ਕੀਤੇ ਗਏ ਅਧਿਕਾਰੀਆਂ ਦੇ ਵਿੱਚੋਂ ਹੀ ਇੱਕ ਅਧਿਕਾਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦਾ ਓਐੱਸਡੀ ਲਗਾਇਆ ਗਿਆ ਹੈ।
ਦੱਸ ਦਈਏ ਕਿ ਸਾਲ 2020 ਬੈਚ ਦੇ ਪੀਸੀਐੱਸ ਅਧਿਕਾਰੀ ਅਨਿਲ ਗੁਪਤਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਓਐੱਸਡੀ ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ ਆਈਏਐੱਸ ਅਧਿਕਾਰੀ ਇਸ ਤੋਂ ਪਹਿਲਾਂ ਅਸਿਸਟੈਂਟ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ।
ਇਹ ਵੀ ਪੜ੍ਹੋ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਦਾ ਵੱਡਾ ਬਿਆਨ