ETV Bharat / city

ਐਕਸ਼ਨ ਚ ਕੈਪਟਨ, ਵਿਰੋਧੀਆਂ ਖਿਲਾਫ਼ ਡੀਜੀਪੀ ਨੂੰ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੇ ਸਮੇਂ ਜਦੋਂ ਲੋਕਾਂ ਦੇ ਵਿਆਹਾਂ ਤੇ ਸਸਕਾਰਾਂ ਤੱਕ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਐਕਸ਼ਨ ਚ ਕੈਪਟਨ, ਵਿਰੋਧੀਆਂ ਖਿਲਾਫ਼ ਡੀਜੀਪੀ ਨੂੰ ਕਾਰਵਾਈ ਦੇ ਹੁਕਮ
ਐਕਸ਼ਨ ਚ ਕੈਪਟਨ, ਵਿਰੋਧੀਆਂ ਖਿਲਾਫ਼ ਡੀਜੀਪੀ ਨੂੰ ਕਾਰਵਾਈ ਦੇ ਹੁਕਮ
author img

By

Published : Jun 7, 2021, 10:59 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਗੈਰ ਜ਼ਿੰਮੇਵਰਾਨਾ ਅਤੇ ਮਹਾਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੇ ਸਮੇਂ ਜਦੋਂ ਲੋਕਾਂ ਦੇ ਵਿਆਹਾਂ ਤੇ ਸਸਕਾਰਾਂ ਤੱਕ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪ ਦੇ ਕੱਲ੍ਹ ਦੇ ਧਰਨੇ ਨੂੰ ਸੂਬੇ ਵਿੱਚ ਲਾਗੂ ਵੀਕੈਂਡ ਕਰਫਿਊ ਦੀ ਉਲੰਘਣਾ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਧਰਨੇ ਤੇ ਸਿਆਸੀ ਇਕੱਠ ਮਹਾਮਾਰੀ ਦੇ ਵੱਡੇ ਪੱਧਰ ਉੱਤੇ ਫੈਲਾਅ ਦਾ ਕਾਰਨ ਬਣ ਸਕਦੇ ਹਨ ਅਤੇ ਇਨ੍ਹਾਂ ਨਾਲ ਪੁਖ਼ਤਗੀ ਨਾਲ ਨਜਿੱਠਣਾ ਪਵੇਗਾ। ਉਨ੍ਹਾਂ ਡੀ.ਜੀ.ਪੀ. ਨੂੰ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, RDF ਦੇ ਪੈਸੇ ‘ਤੇ ਲਗਾਇਆ ਕੱਟ

ETV Bharat Logo

Copyright © 2024 Ushodaya Enterprises Pvt. Ltd., All Rights Reserved.