ETV Bharat / city

ਕੈਪਟਨ ਨੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਕੀਤੀ 51,000

author img

By

Published : Jan 23, 2021, 4:42 PM IST

ਮੁੱਖ ਮੰਤਰੀ ਨੇ ਮੌਜੂਦਾ ਸ਼ਰਤਾਂ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਗੁਰਦੁਆਰਾ, ਮੰਦਰ ਤੇ ਚਰਚ ਵੱਲੋਂ ਜਾਰੀ ਕੀਤੇ ਵਿਆਹ ਸਰਟੀਫ਼ਿਕੇਟ ਨੂੰ ਇਸ ਮੰਤਵ ਲਈ ਮਨਜੂਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਹੁਣ 50 ਫੀਸਦੀ ਰਾਸ਼ੀ ਐਡਵਾਂਸ ਵਿੱਚ ਹਾਸਲ ਕੀਤੀ ਜਾ ਸਕਦੀ ਹੈ

ਕੈਪਟਨ ਨੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਕੀਤੀ 51,000
ਕੈਪਟਨ ਨੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਕੀਤੀ 51,000

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ ਪਹਿਲੀ ਅਪ੍ਰੈਲ 2021 ਤੋਂ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੋਵਿਡ ਟੈਸਟ ਪੌਜ਼ੀਟਿਵ ਪਏ ਜਾਂਦੇ ਇਨ੍ਹਾਂ ਕਿਰਤੀਆਂ ਜਾਂ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮਨਜ਼ੂਰੀ ਦਿੱਤੀ ਗਈ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਲਿਆ ਗਿਆ।

50 ਫੀਸਦੀ ਰਾਸ਼ੀ ਐਡਵਾਂਸ ਮਿਲਣ ਦੀ ਪ੍ਰਵਾਨਗੀ

ਮੁੱਖ ਮੰਤਰੀ ਨੇ ਮੌਜੂਦਾ ਸ਼ਰਤਾਂ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਗੁਰਦੁਆਰਾ, ਮੰਦਰ ਤੇ ਚਰਚ ਵੱਲੋਂ ਜਾਰੀ ਕੀਤੇ ਵਿਆਹ ਸਰਟੀਫਿਕੇਟ ਨੂੰ ਇਸ ਮੰਤਵ ਲਈ ਮਨਜੂਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। 50 ਫੀਸਦੀ ਰਾਸ਼ੀ ਐਡਵਾਂਸ ਵਿੱਚ ਹਾਸਲ ਕੀਤੀ ਜਾ ਸਕਦੀ ਹੈ ਜਦੋਂ ਕਿ ਬਾਕੀ ਰਾਸ਼ੀ ਸੋਧੇ ਨਿਯਮਾਂ ਤਹਿਤ ਸਬੰਧਤ ਅਥਾਰਟੀ ਵੱਲੋਂ ਜਾਰੀ ਵਿਆਹ ਸਰਟੀਫਿਕੇਟ ਨੂੰ ਜਮ੍ਹਾਂ ਕਰਵਾਉਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਇਮਾਰਤ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਧੀਆਂ ਇਸ ਸਕੀਮ ਦੇ ਤਹਿਤ ਯੋਗ ਹਨ।

ਮੁੱਖ ਮੰਤਰੀ ਦਾ ਐਲਾਨ

ਇੱਕ ਹੋਰ ਵੱਡੇ ਫ਼ੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਸਾਰੀ ਗਤੀਵਿਧੀਆਂ ਦੌਰਾਨ ਕੰਮ ਕਰਦਿਆਂ ਹਾਦਸੇ ਵਿੱਚ ਕਿਰਤੀ ਦੀ ਮੌਤ ਹੋਣ ਦੀ ਸੂਰਤ ਵਿੱਚ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਾਵੇਂ ਕਿ ਉਹ ਉਸਾਰੀ ਬੋਰਡ ਨਾਲ ਰਜਿਸਟਰਡ ਹੋਵੇ ਜਾਂ ਨਹੀਂ, ਬਸ਼ਰਤੇ ਉਹ ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਦੇ ਯੋਗ ਹੋਵੇ।

ਵੱਖ-ਵੱਖ ਭਲਾਈ ਸਕੀਮਾਂ

ਸਰਕਾਰੀ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲਾਭ ਲੈਣ ਲਈ ਬਿਨੈ ਪੱਤਰ ਜਮਾਂ ਕਰਵਾਉਣ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ। ਮੌਜੂਦਾ ਸਮੇਂ ਇਹ ਸੀਮਾ ਛੇ ਮਹੀਨੇ ਦੀ ਸੀ, ਜਿਸ ਨੂੰ ਵਧਾ ਕੇ ਇੱਕ ਸਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਕਿਉਂਕਿ ਕਈ ਕਾਮੇ ਕੋਵਿਡ-19 ਮਹਾਂਮਾਰੀ ਕਾਰਨ ਬਿਨੈ ਪੱਤਰ ਨਹੀਂ ਦੇ ਸਕੇ।

ਇਸਤੋਂ ਇਲਾਵਾ ਸਕਰੀਨਿੰਗ ਕਮੇਟੀ ਵੱਲੋਂ ਪੈਨਸ਼ਨ ਬਿਨੈ-ਪੱਤਰ ਰੱਦ ਕਰਨ ਦੀ ਸੂਰਤ ਵਿੱਚ ਉਸਾਰੀ ਕਿਰਤੀਆਂ ਨੂੰ ਸਕੱਤਰ ਬੋਰਡ ਕੋਲ ਅਪੀਲ ਕਰਨ ਦਾ ਸਮਾਂ ਵੀ 90 ਦਿਨ ਤੋਂ ਵਧਾ ਕੇ 120 ਦਿਨ ਕਰ ਦਿੱਤਾ। ਬਾਲੜੀ (ਲੜਕੀ) ਜਨਮ ਤੋਹਫਾ ਸਕੀਮ ਤਹਿਤ ਬੋਰਡ ਨੇ ਬਿਨੈ-ਪੱਤਰ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ। ਲਾਭਪਾਤਰੀਆਂ ਦੀ ਲੜਕੀ ਦੇ ਜਨਮ ਦੀ ਤਰੀਕ ਤੋਂ ਛੇ ਮਹੀਨਿਆਂ ਤੋਂ ਵਧਾ ਕੇ ਇੱਕ ਸਾਲ ਕਰਨ ਦਾ ਫੈਸਲਾ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.