ਚੰਡੀਗੜ੍ਹ: ਪੰਜਾਬ (Punjab) ਦੀ ਸਿਆਸਤ ਅੱਜ ਕਲ ਕੈਪਟਨ ਅਮਰਿੰਦਰ ਸਿੰਘ (Captain Amrinder Singh) ਅਤੇ ਆਰੂਸਾ ਆਲਮ (Aroosa Aalam) ਨੂੰ ਲੈ ਕੇ ਕਾਫੀ ਭੱਖੀ ਹੋਈ ਹੈ। ਪੰਜਾਬ ਕਾਂਗਰਸ (Punjab Congress) ਦੇ ਮੰਤਰੀ ਅਤੇ ਕੈਪਟਨ ਵਿਚਾਲੇ ਆਰੂਸਾ ਨੂੰ ਲੈ ਕੇ ਸ਼ਬਦੀ ਜੰਗ ਛਿੜੀ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਵਲੋਂ ਇਸ ਨੂੰ ਲੈ ਕੇ ਸੋਸ਼ਲ ਮੀਡੀਆ (Social Media) ਦੇ ਫੇਸਬੁੱਕ ਅਕਾਉਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, ਮੈਂ ਸ਼੍ਰੀਮਤੀ ਅਰੂਸਾ ਆਲਮ (Aroosa Aalam) ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ (pics) ਦੀ ਲੜੀ ਸਾਂਝੀ ਕਰ ਰਿਹਾ ਹਾਂ।
ਕੈਪਟਨ ਨੇ ਸੋਸ਼ਲ ਮੀਡੀਆ (Social Media) 'ਤੇ ਪੋਸਟ ਪਾ ਚੁੱਕੇ ਵੱਡੇ ਸਵਾਲ
ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ (ISI) ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਹ ਸਭ ਸਿਰਫ਼ ਤੰਗ ਮਾਨਸਿਕਤਾ ਦਾ ਪ੍ਰਗਟਾਵਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjider Singh Randhawa) ਵਲੋਂ ਵੀ ਕੈਪਟਨ ਅਮਰਿੰਦਰ ਸਿੰਘ (Captain Amrinder Singh) 'ਤੇ ਆਰੂਸਾ (Aaroosa) ਨੂੰ ਲੈ ਕੇ ਨਿਸ਼ਾਨੇ ਸਾਧੇ ਗਏ ਸਨ।
ਇਸ ਤਰ੍ਹਾਂ ਸ਼ੁਰੂ ਹੋਇਆ ਸੀ ਵਿਵਾਦ
ਦੱਸ ਦਈਏ ਕਿ ਇਹ ਵਿਵਾਦ ਇਸ ਸਮੇਂ ਖੜਾ ਹੋਇਆ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਾਕਿਸਤਾਨੀ ਪ੍ਰੇਮੀ ਕਿਹਾ ਗਿਆ ਸੀ ਤੇ ਇਸ ਦੇ ਨਾਲ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਲਈ ਖ਼ਤਰਾ ਦੱਸਿਆ ਸੀ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਅਰੂਸਾ ਆਲਮ (Aroosa Alam) ਦੀ ਦੋਸਤੀ ’ਤੇ ਸਵਾਲ ਖੜੇ ਕੀਤੇ ਸਨ ਤੇ ਕਾਂਗਰਸੀਆਂ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਘੇਰਿਆ ਜਾ ਰਿਹਾ ਸੀ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਰੂਸਾ ਆਲਮ (Aroosa Alam) ਦੀ ਸੋਨੀਆ ਗਾਂਧੀ ਨਾਲ ਤਸਵੀਰ ਸ਼ੇਅਰ ਕੀਤੀ ਹੈ ਤਾਂ ਇਸ ਤੋਂ ਬਾਅਦ ਹੁਣ ਕਾਂਗਰਸੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪ੍ਰਤੀ ਨਰਮ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- BSF ਮੁੱਦੇ ਦਾ ਪੰਜਾਬ ਸਰਕਾਰ ਕਰੇਗੀ ਇਸ ਤਰ੍ਹਾਂ ਹੱਲ