ਚੰਡੀਗੜ੍ਹ: ਕਾਂਗਰਸ ਕਲੇਸ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਇਸ ਕਲੇਸ਼ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਵੱਲੋਂ ਦੁਪਹਿਰ 3:30 ਵਜੇ ਰਾਜਪਾਲ ਨੂੰ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਉਨ੍ਹਾਂ 'ਤੇ ਅਸਤੀਫਾ ਦੇਣ ਦਾ ਲਗਾਤਾਰ ਦਬਾਅ ਹੈ। ਅਜਿਹੇ ਹਾਲਾਤ ਵਿੱਚ ਉਹ ਖੁਦ ਅਹੁਦੇ ਤੋਂ ਅਸਤੀਫਾ ਦੇਣ ਦੀ ਤਿਆਰੀ ਕਰ ਰਹੇ ਹਨ।
ਇਸ ਸਭਦੇ ਵਿੱਚ ਮਾਸਟਰ ਮੋਹਨ ਲਾਲ ਨੇ ਕੈਪਟਨ ਨੂੰ ਭਾਜਪਾ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਹਰੀਸ਼ ਰਾਵਤ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਅੱਜ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਇਹ ਮੀਟਿੰਗ ਹੋਵੇਗੀ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Harish Rawa) ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਵੱਡੀ ਗਿਣਤੀ 'ਚ ਵਿਧਾਇਕਾਂ ਦੀ ਰੀਪ੍ਰੇਜ਼ੇਂਟੇਸ਼ਨ ਮਿਲਣ ਤੋਂ ਬਾਅਦ AICC ਨੇ ਅੱਜ ਚੰਡੀਗੜ੍ਹ 'ਚ CLP ਦੀ ਮੀਟਿੰਗ ਬੁਲਾਈ ਹੈ। ਕਿਆਸਰਾਈਆਂ ਹਨ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਵੀ ਫੈਸਲਾ ਹੋ ਸਕਦਾ ਹੈ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਤੱਕ ਸੂਬੇ ਦੇ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ।
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਵੀ ਇਸ ਮੀਟਿੰਗ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਹਰੀਸ਼ ਰਾਵਤ ਵੱਲੋਂ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਇਸ ਮੀਟਿੰਗ 'ਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।
ਕੈਪਟਨ ਦੀ ਕੁਰਸੀ ਛੱਡੜ ਨੂੰ ਲੈਕੇ ਕੁੱਝ ਨਿੱਜੀ ਚੈਨਲਾਂ ਨੇ ਇਹ ਸਾਫ ਕਰ ਦਿੱਤਾ ਕਿ ਅੱਜ ਦੀ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ 'ਚ ਕੈਪਟਨ ਅਸਤੀਫ਼ਾ ਦੇਣਗੇ, ਜੋ ਵੀ ਚਰਚਾਵਾਂ ਚੱਲ ਰਹੀਆਂ ਹਨ ਜਾਂ ਇਹ ਕਹਿ ਲਈਏ ਕਿ ਕੈਪਟਨ ਦੀ ਕੁਰਸੀ ਦਾ ਫੈਸਲਾ ਹੋਵੇਗਾ ਕਿ ਕੁਰਸੀ ਰਹੇਗੀ ਜਾਂ ਨਹੀ ਤਾਂ ਇਸਦਾ ਅੱਜ ਸ਼ਾਮ 5 ਵਜੇ ਤੋਂ ਬਾਅਦ ਇੰਤਜ਼ਾਰ ਖਤਮ ਹੋ ਜਾਵੇਗਾ
ਇਸ ਵਿੱਚ ਸੁਨੀਲ ਜਾਖੜ ਦਾ ਬਿਆਨ ਵੀ ਸਾਹਮਣੇ ਆ ਚੁੱਕਾ ਹੈ ਜਿਸ ਵਿੱਚ ਓਹਨਾਂ ਨੇ ਰਾਹੁਲ ਗਾਂਧੀ ਨੂੰ 'ਇੱਕ' ਸਾਹਸਿਕ ਫੈਸਲੇ ਲਈ ਵਧਾਈ ਦਿੱਤੀ ਹੈ ਅਤੇ ਸਾਫ ਤੌਰ 'ਤੇ ਲਿਖਿਆ ਹੈ ਕਿ ਇਹ ਨਿਰਣੇ ਅਕਾਲੀਆਂ ਦੀ ਰੀੜ ਦੀ ਹੱਡੀ ਨੂੰ ਹਿਲਾ ਕੇ ਰੱਖ ਦੇਵੇਗਾ ਇਸ ਟਵੀਟ ਨੂੰ ਦੇਖਦੇ ਹੋਏ ਸਿਆਸੀ ਗਲਿਆਰਿਆਂ ਚ ਬਾਜ਼ਾਰ ਗਰਮ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਸਿੱਧੂ ਦੇ ਸਲਾਹਕਾਰ ਵੱਲੋਂ ਕੈਪਟਨ ਦੀ ਅਗਵਾਈ 'ਤੇ ਸਵਾਲ, ਕਿਹਾ...