ਚੰਡੀਗੜ੍ਹ: ਸੈਕਟਰ 39 ਵਿਖੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਦੀ ਸ਼ਾਮ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਦੇ ਹਰ ਪਿੰਡ, ਸ਼ਹਿਰ, ਮੁਹੱਲੇ, ਗਲੀ ਵਿੱਚ ਲੋਹੜੀ ਦੀ ਸਾਮ ਨੂੰ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ। ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਇਸ ਦੌਰਾਨ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਖਿਲਾਫ਼ ਭੜਾਸ ਕੱਢਦੀਆਂ ਕਿਹਾ ਕੀ ਈਡੀ ਦੇ ਕੇਸਾਂ ਤੋਂ ਡਰਦਿਆਂ ਬੀਜੇਪੀ ਖਿਲਾਫ਼ ਸੀਐਮ ਵੱਲੋਂ ਕੁੱਝ ਬਿਆਨਬਾਜ਼ੀ ਨਹੀਂ ਕੀਤੀ ਜਾ ਰਹੀ ਹੈ। ਜਦਕਿ ਉਨ੍ਹਾਂ ਦੇ ਨਿਸ਼ਾਨੇ 'ਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੰਸਦ ਭਗਵੰਤ ਮਾਨ ਰਹਿੰਦੇ ਹਨ। ਜਦਕਿ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਕੇਜਰੀਵਾਲ ਸਰਕਾਰ ਕਿਸਾਨਾਂ ਦੀ ਹਰ ਮਦਦ ਕਰ ਰਹੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਕੋਈ ਸਮਾਂ ਨਹੀਂ ਮੰਗਦੇ ਸੀ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਇਕ ਵਾਰ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਬੀਜੇਪੀ ਦਾ ਬੁਲਾਰਾ ਬਣ ਪੀਐਮ ਦੀ ਤਰ੍ਹਾਂ ਬਿਆਨ ਦੇ ਰਹੇ ਹਨ।