ਚੰਡੀਗੜ੍ਹ: ਅਬੋਹਰ ਦੇ ਭਾਜਪਾ ਵਿਧਾਇਕ ਉੱਤੇ ਹੋਏ ਹਮਲੇ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹੁਕਮ ਦਿੱਤੇ ਹਨ ਕਿ ਉਹ ਭਾਜਪਾ ਆਗੂਆਂ ਦੇ ਪ੍ਰੋਗਰਾਮਾਂ ਸਮੇਂ ਉਨ੍ਹਾਂ ਦੀ ਪੂਰੀ ਸੁਰੱਖਿਆ ਦਾ ਪ੍ਰਬੰਧ ਕਰਨ।
ਮੁੱਖ ਮੰਤਰੀ ਦਫ਼ਤਰ ਵੱਲੋਂ ਹੋਮ ਮਹਿਕਮੇ ਰਾਹੀਂ ਜਾਰੀ ਕੀਤੇ ਹੁਕਮਾਂ ਦੀ ਕਾਪੀ ਇਹ ਹੈ:

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਲੋਟ ਵਿੱਚ ਭਾਜਪਾ ਵਿਧਾਇਕ ਦੀ ਕਿਸਾਨਾਂ ਵਿਚਾਲੇ ਹਥਾਪਈ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦੇ ਕਪੜੇ ਪਾੜ ਦਿੱਤੇ। ਇਸ ਘਟਨਾ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਆਗੂ ਇਸ ਹਮਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀ ਕਹਿ ਰਹੇ ਹਨ ਤੇ ਇਹ ਮੰਗ ਕਰ ਰਹੇ ਹਨ ਕਿ ਕੈਪਟਨ ਆਪਣੇ ਅਹੁੱਦੇ ਤੋਂ ਅਸਤੀਫਾ ਦੇਣ।