ਚੰਡੀਗੜ੍ਹ: ਕੌਮੀ ਭਾਰਤੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਵੀਡੀਓ ਕਾਨਫਰੰਸ ਰਾਹੀ ਮੀਟਿੰਗ ਕਰਦਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫੀਸਦ ਤੱਕ ਦਾ ਮਾਲੀ ਘਾਟਾ ਪੈ ਗਿਆ ਹੈ। ਕੈਪਟਨ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।
-
At VC with @INCIndia chief Sonia Gandhi & others, @capt_amarinder pegs Punjab’s April revenue shortfall at 88%, says state in fiscal crisis, compounded by absence of Central aid. Sonia congratulates #Punjab farmers for smooth procurement. @RahulGandhi #PunjabFightsCorona pic.twitter.com/e3kRSRQhmo
— Raveen Thukral (@RT_MediaAdvPbCM) May 6, 2020 " class="align-text-top noRightClick twitterSection" data="
">At VC with @INCIndia chief Sonia Gandhi & others, @capt_amarinder pegs Punjab’s April revenue shortfall at 88%, says state in fiscal crisis, compounded by absence of Central aid. Sonia congratulates #Punjab farmers for smooth procurement. @RahulGandhi #PunjabFightsCorona pic.twitter.com/e3kRSRQhmo
— Raveen Thukral (@RT_MediaAdvPbCM) May 6, 2020At VC with @INCIndia chief Sonia Gandhi & others, @capt_amarinder pegs Punjab’s April revenue shortfall at 88%, says state in fiscal crisis, compounded by absence of Central aid. Sonia congratulates #Punjab farmers for smooth procurement. @RahulGandhi #PunjabFightsCorona pic.twitter.com/e3kRSRQhmo
— Raveen Thukral (@RT_MediaAdvPbCM) May 6, 2020
ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ੍ਹਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।
ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਏ ਮੁੱਦਿਆਂ ਨੂੰ ਸਾਂਝਾ ਕੀਤਾ। ਇਨਾਂ ਮੁੱਦਿਆਂ ਵਿੱਚ ਜੀ.ਐਸ.ਟੀ. ਦਾ ਬਕਾਇਆ, ਅਗਲੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟ ਦੀ ਮੰਗ, 15ਵੇਂ ਵਿੱਤ ਕਮਿਸ਼ਨ ਵੱਲੋਂ ਮੌਜੂਦਾ ਵਰ੍ਹੇ ਦੀ ਰਿਪੋਰਟ ਦੀ ਸਮੀਖਿਆ ਕਰਨ ਸਮੇਤ ਹੋਰ ਮਾਮਲੇ ਸ਼ਾਮਲ ਹਨ।
ਇਹ ਵੀ ਪੜੋ: NRI's ਦੀ ਆਮਦ ਨਾਲ ਕੋਵਿਡ-19 ਦੇ ਕੇਸ 'ਚ ਹੋ ਸਕਦੈ ਵਾਧਾ: ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਖੇਤੀਬਾੜੀ ਅਤੇ ਉਦਯੋਗਿਕ ਦਿਹਾੜੀਦਾਰਾਂ ਅਤੇ ਗਰੀਬਾਂ ਲਈ ਵੀ ਰਾਹਤ ਦੀ ਪੈਰਵੀ ਕਰ ਰਹੀ ਹੈ ਜੋ ਨੌਕਰੀਆਂ/ਰੋਜ਼ਗਾਰ ਗੁਆ ਲੈਣ ਕਰਕੇ ਬੁਰੀ ਤਰ੍ਹਾਂ ਪੀੜਤ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਅਤੇ ਬਿਜਲੀ ਸੈਕਟਰ ਲਈ ਵੀ ਫੌਰੀ ਰਾਹਤ ਦੀ ਮੰਗ ਕੀਤੀ ਗਈ ਹੈ।