ETV Bharat / city

ਕੈਪਟਨ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

author img

By

Published : Oct 26, 2020, 6:27 PM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁੱਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁੱਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ।

ਮੁੱਖ ਮੰਤਰੀ ਨੇ ਰਾਜਪਾਲ ਵੱਲੋਂ ਮੁਲਾਕਾਤੀਆਂ ਨੂੰ ਰਾਜ ਭਵਨ ਦੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਸਬੰਧੀ ਬੀਰ ਦਵਿੰਦਰ ਸਿੰਘ ਨੇ ਉਨ੍ਹਾਂ ਦੀ ਕੀਤੀ ਆਲੋਚਨਾ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੋਵਿਡ ਦੇ ਹਾਲਾਤ ਨੂੰ ਵੇਖਦੇ ਅਤੇ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਖ਼ਾਸ ਕਰਕੇ ਸਮਾਜਿਕ/ਸਰੀਰਕ ਦੂਰੀ ਬਣਾਏ ਰੱਖੇ ਜਾਣ ਸਬੰਧੀ, ਰਾਜਪਾਲ ਦਾ ਵਤੀਰਾ ਨਾ ਸਿਰਫ਼ ਸਹੀ ਸਗੋਂ ਮਿਸਾਲੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੀ ਲੋੜ ਹੈ ਅਤੇ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਉਨ੍ਹਾਂ ਵਰਗੇ ਸੀਨੀਅਰ ਸਿਆਸਤਦਾਨ ਨੂੰ ਨਹੀਂ ਸੋਭਦੀਆਂ।

ਰਾਜਪਾਲ ਵੱਲੋਂ ਕੋਵਿਡ ਫੈਲਣ ਕਾਰਨ ਸੰਸਦ ਮੈਂਬਰਾਂ ਅਤੇ ਹੋਰ ਮੁਲਾਕਾਤੀਆਂ ਨੂੰ ਇੱਜ਼ਤ ਨਾ ਬਖਸ਼ੇ ਜਾਣ ਸਬੰਧੀ ਬੀਰ ਦਵਿੰਦਰ ਸਿੰਘ ਦੀ ਟਿੱਪਣੀ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਨੇ ਨਾ ਤਾਂ ਸਥਿਤੀ ਨੂੰ ਸਮਝਿਆ ਅਤੇ ਇਹ ਬਿਆਨ ਉਨ੍ਹਾਂ ਵਿਚ ਪ੍ਰਪੱਕਤਾ ਦੀ ਘਾਟ ਦਾ ਮੁਜ਼ਾਹਰਾ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਖੁਦ ਵੀ ਵਿਧਾਨ ਸਭਾ ਵਿੱਚ ਡਿਪਟੀ ਸਪੀਕਰ ਵਰਗੇ ਸੰਵਿਧਾਨਕ ਅਹੁਦੇ ਉੱਤੇ ਰਹਿ ਚੁੱਕੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਦੀ ਇੱਜ਼ਤ ਕਰਨ ਦਾ ਹੋਰ ਵੀ ਵਧੇਰੇ ਗਿਆਨ ਹੋਣਾ ਚਾਹੀਦਾ ਸੀ ਅਤੇ ਇਹ ਰਾਜਪਾਲ ਨਹੀਂ ਸਗੋਂ ਬੀਰ ਦਵਿੰਦਰ ਸਿੰਘ ਹੈ ਜਿਸ ਨੇ ਮਾਣ-ਇੱਜ਼ਤ ਭਰੇ ਸੁਚੱਜੇ ਵਤੀਰੇ ਦੀ ਘਾਟ ਦਾ ਪ੍ਰਦਰਸ਼ਨ ਕੀਤਾ ਹੈ।

ਪੰਜਾਬ ਦੇ ਸਮੂਹ ਮੰਤਰੀਆਂ ਅਤੇ ਵਿਧਾਇਕਾਂ (ਭਾਜਪਾ ਨੂੰ ਛੱਡ ਕੇ) ਦੀ ਰਾਜਪਾਲ ਨਾਲ 22 ਅਕਤੂਬਰ ਨੂੰ ਹੋਈ ਮੁਲਾਕਾਤ ਉੱਤੇ ਬੀਰ ਦਵਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਅਤੇ ਨਾ ਹੀ ਕਿਸੇ ਵੀ ਵਿਧਾਇਕ ਨੇ ਇਸ ਮੀਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਨ ਦੀ ਵਜ੍ਹਾ ਦੇਖੀ। ਉਨ੍ਹਾਂ ਵੱਲੋਂ ਤਾਂ ਸਗੋਂ ਇੰਨੇ ਥੋੜੇ ਸਮੇਂ ਦੇ ਨੋਟਿਸ ਉੱਤੇ ਰਾਜਪਾਲ ਵੱਲੋਂ ਉਨ੍ਹਾਂ ਦਾ ਯਾਦ ਪੱਤਰ ਅਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਾਸ ਕੀਤੇ ਮਤਿਆਂ ਦੀ ਕਾਪੀ ਲੈਣੀ ਕਬੂਲ ਕਰਨ ਸਬੰਧੀ ਰਾਜਪਾਲ ਵੱਲੋਂ ਵਿਖਾਈ ਗਈ ਰਜ਼ਾਮੰਦੀ ਦੀ ਸ਼ਲਾਘਾ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਬੀਰ ਦਵਿੰਦਰ ਸਿੰਘ ਵੱਲੋਂ ਅਜਿਹੀ ਹੀ ਸਥਿਤੀ ਉੱਤੇ ਨਾ ਖੁਸ਼ੀ ਜ਼ਾਹਰ ਕੀਤੇ ਜਾਣ ਦੀ ਨਾ ਸਿਰਫ਼ ਕੋਈ ਵਜ੍ਹਾ ਹੀ ਪੱਲੇ ਨਹੀਂ ਪੈਂਦੀ ਸਗੋਂ ਕਿਸੇ ਵੀ ਤਰੀਕੇ ਨਾਲ ਮੀਡੀਆ ਦੀਆਂ ਸੁਰਖੀਆਂ ਵਿਚ ਬਣੇ ਰਹਿਣ ਲਈ ਉਨ੍ਹਾਂ ਦਾ ਤਰਲੋ-ਮੱਛੀ ਹੋਣਾ ਸਾਫ ਜ਼ਾਹਰ ਹੁੰਦਾ ਹੈ।''

ਮੁੱਖ ਮੰਤਰੀ ਨੇ ਦੱਸਿਆ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਹਮੇਸ਼ਾ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਗੱਲ ਨੂੰ ਸਹਿਜ ਭਾਵਨਾ ਨਾਲ ਸੁਣਨ ਲਈ ਉਪਲਬੱਧ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਅਜਿਹੇ ਸੰਕਟ ਭਰੇ ਸਮਿਆਂ ਦੌਰਾਨ ਵੀ ਮਿਲਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਪਾਲ ਦੀ ਸ਼ਲਾਘਾ ਕਰਨ ਦੀ ਬਜਾਏ ਬੀਰ ਦਵਿੰਦਰ ਸਿੰਘ ਵੱਲੋਂ ਆਪਣੀ ਸਿਆਸਤ ਚਮਕਾਉਣ ਲਈ ਮੌਜੂਦਾ ਸਥਿਤੀ ਨੂੰ ਵਰਤਿਆ ਜਾ ਰਿਹਾ ਹੈ ਅਤੇ ਇਸ ਕਾਰਨ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਅਫਸੋਸਨਾਕ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.