ETV Bharat / city

ਕੈਪਟਨ ਨੇ ਰੇਲਾਂ ਚਲਾਉਣ ਦੇ ਮਾਮਲੇ 'ਤੇ ਅਮਿਤ ਸ਼ਾਹ ਨਾਲ ਕੀਤੀ ਗੱਲ, ਛੇਤੀ ਹੱਲ ਲਈ ਆਸਵੰਦ

ਪੰਜਾਬ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਕਿ ਉਹ ਰੇਲ ਸੇਵਾਵਾਂ ਬਹਾਲ ਕਰਨਾ ਯਕੀਨੀ ਬਣਾਉਣ ਲਈ ਆਪਣਾ ਦਖ਼ਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ ਲਈ ਆਸਵੰਦ ਹਨ।

ਕੈਪਟਨ ਨੇ ਮਾਲ ਗੱਡੀਆਂ ਚਲਾਉਣ ਦੇ ਮਾਮਲੇ 'ਤੇ ਅਮਿਤ ਸ਼ਾਹ ਨਾਲ ਕੀਤੀ ਗੱਲ

author img

By

Published : Nov 8, 2020, 8:48 PM IST

ਚੰਡੀਗੜ੍ਹ: ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਕਿ ਉਹ ਰੇਲ ਸੇਵਾਵਾਂ ਬਹਾਲ ਕਰਨਾ ਯਕੀਨੀ ਬਣਾਉਣ ਲਈ ਆਪਣਾ ਦਖ਼ਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ ਲਈ ਆਸਵੰਦ ਹਨ।

  • CM @capt_amarinder speaks to @AmitShah on goods trains issue, is hopeful of early solution. Assures Home Minister that there's no law & order problem in Punjab & situation is conducive to resumption of freight trains as farmers have cleared all tracks to allow their movement. pic.twitter.com/iPRprsZicw

    — Raveen Thukral (@RT_MediaAdvPbCM) November 8, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਗੱਲ ਕਰ ਕੇ ਸਥਿਤੀ ਉਤੇ ਵਿਚਾਰ ਚਰਚਾ ਕੀਤੀ ਅਤੇ ਇਹ ਯਕੀਨ ਦਿਵਾਇਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ। ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸਾਰਿਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਸਰਹੱਦ ਸੁਰੱਖਿਆ ਦੀ ਚਿੰਤਾ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਨੇ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫ਼ੈਸਲਾ ਨਾ ਕੀਤਾ ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪੁੱਜਦੀਆਂ ਹੋਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ।

ਰੇਲਵੇ ਟਰੈਕ ਖਾਲੀ ਨਾ ਹੋਣ ਦੇ ਗੁਮਰਾਹਕੁੰਨ ਪ੍ਰਚਾਰ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਟਰੈਕ ਪੂਰੀ ਤਰ੍ਹਾਂ ਖਾਲੀ ਹਨ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੂੰ ਵੀ ਰੇਲ ਟਰੈਕਾਂ ਦੀ ਸਖ਼ਤ ਸੁਰੱਖਿਆ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਮਾਲ ਗੱਡੀਆਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ ਗਿਆ ਹੈ।

ਉਨ੍ਹਾਂ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਰੇਲ ਸੇਵਾਵਾਂ ਦੀ ਜਲਦ ਤੋਂ ਜਲਦ ਬਹਾਲੀ ਲਈ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਹੁਣ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਉਠਾਉਂਦਿਆਂ ਰੇਲਵੇ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਉਹ ਸੂਬੇ ਵਿੱਚੋਂ ਮਾਲ ਗੱਡੀਆਂ ਦੀ ਆਵਾਜਾਈ ਬਹਾਲੀ ਕਰਵਾਉਣ ਲਈ ਕਹਿਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.