ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ 3 ਵਜੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਨਾਲ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾਵੇਗੀ। ਇਸ ਬੈਠਕ ਵਿੱਚ ਬੇਅਦਬੀ ਦੇ ਮਾਮਲੇ ਸਣੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਉੱਤੇ ਚਰਚਾ ਹੋ ਸਕਦੀ ਹੈ।
ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਲੈਕੇ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ:ਮਨਪ੍ਰੀਤ ਸਿੰਘ ਬਾਦਲ ਨੇ ਕੀਤੀ ਜੀਐਸਟੀ ਪ੍ਰੀਸ਼ਦ ਦੀ ਬੈਠਕ ਫੌਰਨ ਬੁਲਾਉਣ ਦੀ ਮੰਗ
ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਕੋਰੋਨਾ ਮਾਮਲਿਆਂ ਉੱਤੇ ਪੰਜਾਬ ਕੈਬਿਨੇਟ ਨਾਲ ਬੈਠਕ ਕੀਤੀ ਸੀ। ਇਸ ਵਿੱਚ ਬੈਠਕ ਵਿੱਚ ਕੈਪਟਨ ਨੇ ਕੋਵਿਡ ਮਹਾਂਮਾਰੀ ਦੇ ਮਦੇਨਜ਼ਰ ਸੂਬੇ ਲਈ ਨਵੀਂ ਯੋਜਨਾ ਦਾ ਐਲਾਨ ਕੀਤਾ ਤਾਂ ਜੋ ਕੋਵਿਡ ਮਰੀਜ਼ਾਂ ਦੀਆਂ ਮੁਸ਼ਕਲਾਂ ਘੱਟ ਸਕਣ। ਬੈਠਕ ਵਿੱਚ ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਰਗਾਂ ਨੂੰ ਰਿਆਇਤਾਂ ਅਤੇ ਰਾਹਤਾਂ ਦੇਣ ਦਾ ਫੈਸਲਾ ਲਿਆ ਗਿਆ।