ਚੰਡੀਗੜ: ਕਾਂਗਰਸ ਦੇ ਕਈ ਵਿਧਾਇਕਾਂ ਅਤੇ ਮੈਡੀਕਲ ਮਾਹਿਰਾਂ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸ਼ਹਿਰੀ ਖੇਤਰਾਂ ਵਿੱਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਛੂਟਾਂ ਵਿੱਚ ਮੁੱਖ ਰੂਪ ਵਿੱਚ ਸ਼ਨੀਵਾਰ ਨੂੰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਣਾ ਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰਾਤ 9 ਵਜੇ ਤੱਕ ਉਨਾਂ ਨੂੰ ਸਮੇਂ ਵਿੱਚ ਛੋਟ ਦੇਣਾ ਸ਼ਾਮਲ ਹੈ। ਇਸ ਫੈਸਲੇ ਨਾਲ ਹਫਤਾਵਰੀ ਕਰਫਿਊ ਸ਼ਨੀਵਾਰ ਨੂੰ ਹੁਣ ਨਹੀਂ ਲੱਗੇਗਾ। ਸੋਧੇ ਗਏ ਫੈਸਲੇ ਅਨੁਸਾਰ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਹੁਣ ਰਾਤ 9:30 ਤੋਂ ਲੈ ਕੇ ਸਵੇਰੇ 5:00 ਵਜੇ ਤੱਕ ਕਰਫਿਊ ਰਹੇਗਾ।
-
Chief Minister @capt_amarinder Singh announces certain relaxations in urban areas. Non-essential shops can open on Saturdays. Closure time shifted from to 9 PM. Hotels & restaurants to stay open till 9 PM on all 7 days. Night curfew from 9.30 PM to 5 AM https://t.co/l4rWwMjHyI
— CMO Punjab (@CMOPb) September 7, 2020 " class="align-text-top noRightClick twitterSection" data="
">Chief Minister @capt_amarinder Singh announces certain relaxations in urban areas. Non-essential shops can open on Saturdays. Closure time shifted from to 9 PM. Hotels & restaurants to stay open till 9 PM on all 7 days. Night curfew from 9.30 PM to 5 AM https://t.co/l4rWwMjHyI
— CMO Punjab (@CMOPb) September 7, 2020Chief Minister @capt_amarinder Singh announces certain relaxations in urban areas. Non-essential shops can open on Saturdays. Closure time shifted from to 9 PM. Hotels & restaurants to stay open till 9 PM on all 7 days. Night curfew from 9.30 PM to 5 AM https://t.co/l4rWwMjHyI
— CMO Punjab (@CMOPb) September 7, 2020
ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਦਿਨਾਂ ਦੌਰਾਨ ਜਿਨ੍ਹਾਂ ਵਿੱਚ ਐਤਵਾਰ ਵੀ ਸ਼ਾਮਲ ਹੋਵੇਗਾ, ਰਾਤ 9:00 ਵਜੇ ਤੱਕ ਖੁੱਲੇ ਰਹਿਣ ਦੀ ਇਜਾਜ਼ਤ ਹੋਵੇਗੀ ਅਤੇ ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਮੇਂ ਤੋਂ ਬਾਅਦ ਖਾਣੇ ਦੀ ਹੋਮ ਡਿਲੀਵਰੀ ਦੀ ਇਜਾਜ਼ਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਮੋਹਾਲੀ ਵਿੱਚ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਖੋਲੇ ਜਾਣ ਨੂੰ ਬਾਕੀ ਦੀ ਟ੍ਰਾਈਸਿਟੀ ਭਾਵ ਚੰਡੀਗੜ ਅਤੇ ਪੰਚਕੂਲਾ ਨਾਲ ਜੋੜਿਆ ਜਾਵੇ।
ਇਨ੍ਹਾਂ ਫੈਸਲਿਆਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਵਰਚੁਅਲ ਮੀਟਿੰਗ ਦੇ ਦੂਜੇ ਦੌਰ ਮੌਕੇ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਮੌਕੇ ਦੱਸਿਆ ਕਿ ਡਾ. ਕੇ.ਕੇ. ਤਲਵਾੜ, ਜੋ ਕਿ ਕੋਵਿਡ ਸਬੰਧੀ ਸੂਬਾ ਸਰਕਾਰ ਦੇ ਮਾਹਿਰ ਗਰੁੱਪ ਦੇ ਮੁਖੀ ਹਨ, ਨੇ ਸਮੂਹ ਸਾਵਧਾਨੀਆਂ ਨਾਲ ਇਹ ਛੋਟਾਂ ਦੇਣ ਦੀ ਸਲਾਹ ਦਿੱਤੀ ਹੈ।