ETV Bharat / city

'ਕੈਪਟਨ ਦਾ ਘਰ-ਘਰ ਰੁਜ਼ਗਾਰ, 'ਸਿਆਸੀ ਜੁਮਲੇ' ਦੀ ਤਰ੍ਹਾਂ 'ਸਿਆਸੀ ਲਾਅਰਾ' - door employment

ਮੀਤ ਹੇਅਰ ਦੱਸਿਆ ਕਿ ਰੁਜਗਾਰ ਮਹਿਕਮੇ ਨੇ ਆਰ.ਟੀ.ਆਈ ਅਧੀਨ ਜਾਣਕਾਰੀ 'ਚ ਖੁਦ ਹੀ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੁਜ਼ਗਾਰ ਨੂੰ 'ਲਾਅਰਾ' ਦੱਸਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸਰਕਾਰ ਵੀ ਮੰਨਦੀ ਹੈ ਕਿ ਘਰ-ਘਰ ਰੋਜ਼ਗਾਰ ਦੇਣ ਦਾ ਕਾਂਗਰਸ ਪਾਰਟੀ ਨੇ ਨੌਜਵਾਨਾਂ ਨੂੰ 'ਸਿਆਸੀ ਜੁਮਲੇ' ਦੀ ਤਰ੍ਹਾਂ 'ਸਿਆਸੀ ਲਾਅਰਾ' ਹੀ ਲਾਇਆ ਸੀ।

'ਕੈਪਟਨ ਦਾ ਘਰ-ਘਰ ਰੋਜ਼ਗਾਰ 'ਸਿਆਸੀ ਜੁਮਲੇ' ਦੀ ਤਰ੍ਹਾਂ 'ਸਿਆਸੀ ਲਾਅਰਾ'

author img

By

Published : Jun 23, 2021, 8:26 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।

ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ

ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ। ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਵਿਧਾਇਕ ਮੀਤ ਹੇਅਰ ਨੇ ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਘਰ ਘਰ ਰੁਜ਼ਗਾਰ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ 'ਚ 9 ਲੱਖ 97 ਹਜਾਰ 319 ਤਾਂ ਸਿਰਫ਼ ਕਰਜ਼ ਬੈਂਕਾਂ ਦੇ ਕਰਜ਼ੇ ਦਿਖਾਏ ਗਏ ਨੇ।

16 ਲੱਖ ਨੌਕਰੀਆਂ ਦੇ ਦਾਅਵੇ ਦਾ ਸੱਚ

ਜਦੋਂ ਕਿ ਕੈਪਟਨ ਸਰਕਾਰ ਇਸ ਦਾਅਵੇ 'ਚ ਪ੍ਰਧਾਨ ਮੰਤਰੀ ਕੁਸ਼ਲ ਵਿਕਾਸ ਯੋਜਨਾ , ਪ੍ਰਧਾਨ ਮੰਤਰੀ ਸਕਿਲ ਵਿਕਾਸ ਮਿਸ਼ਨ ਅਤੇ ਵੱਖ ਵੱਖ ਕਾਲਜਾਂ ਦੀਆਂ ਪਲੇਸਮੈਂਟਸ 'ਚ ਬੈਠੇ ਵਿਦਿਆਰਥੀਆਂ ਦੀ ਗਿਣਤੀ ਵੀ ਸਾਮਲ ਕੀਤੀ ਗਈ ਹੈ। ਹੋਰ ਤਾਂ ਹੋਰ 16 ਲੱਖ ਨੌਕਰੀਆਂ ਦੇ ਦਾਅਵੇ ਵਿੱਚ ਫੌਜ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਭ ਤੋਂ ਵੱਡੇ ਝੂਠ ਦੀ ਪੋਲ ਸਰੇਆਮ ਖੁੱਲ੍ਹ ਗਈ ਹੈ। ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਰੁਜ਼ਗਾਰ ਮਹਿੰਕਮੇ ਨੇ 16 ਲੱਖ ਨੌਕਰੀਆਂ ਹਾਸਲ ਕਰਨ ਵਾਲੇ ਪੰਜਾਬੀਆਂ ਦੇ ਨਾਂਅ ਜਨਤਕ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ, ਕਿਉਂਕਿ ਜਨਤਕ ਕਰਨ ਨਾਲ ਇਹ ਚੋਰੀ ਫੜੀ ਜਾਵੇਗੀ।

ਰੋਜ਼ਗਾਰ 'ਸਿਆਸੀ ਜੁਮਲੇ' ਦੀ ਤਰ੍ਹਾਂ 'ਸਿਆਸੀ ਲਾਅਰਾ'

ਮੀਤ ਹੇਅਰ ਦੱਸਿਆ ਕਿ ਰੁਜਗਾਰ ਮਹਿਕਮੇ ਨੇ ਆਰ.ਟੀ.ਆਈ ਅਧੀਨ ਜਾਣਕਾਰੀ 'ਚ ਖੁਦ ਹੀ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੁਜ਼ਗਾਰ ਨੂੰ 'ਲਾਅਰਾ' ਦੱਸਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸਰਕਾਰ ਵੀ ਮੰਨਦੀ ਹੈ ਕਿ ਘਰ-ਘਰ ਰੋਜ਼ਗਾਰ ਦੇਣ ਦਾ ਕਾਂਗਰਸ ਪਾਰਟੀ ਨੇ ਨੌਜਵਾਨਾਂ ਨੂੰ 'ਸਿਆਸੀ ਜੁਮਲੇ' ਦੀ ਤਰ੍ਹਾਂ 'ਸਿਆਸੀ ਲਾਅਰਾ' ਹੀ ਲਾਇਆ ਸੀ।

ਮੀਤ ਹੇਅਰ ਨੇ ਦੱਸਿਆ ਕਿ ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੱਖਾਂ ਲੋਕਾਂ ਦੇ ਰੁਜ਼ਗਾਰ ਕਾਰਡ ਬਣਾਏ ਕੇ ਉਨ੍ਹਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੇ ਸੁਪਨੇ ਦਿਖਾਏ ਸਨ, ਪਰ ਆਰ.ਟੀ.ਆਈ ਅਧੀਨ ਮਿਲੀ ਜਾਣਕਾਰੀ ਅਨੁਸਾਰ ਸਾਲ 17 ਵਿੱਚ 134, ਸਾਲ 18 ਵਿੱਚ 212, ਸਾਲ 19 ਵਿੱਚ 97 ਅਤੇ ਸਾਲ 20 ਵਿੱਚ ਕੇਵਲ 42 ਵਿਅਕਤੀਆਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਹੈ।

ਇਹ ਵੀ ਪੜ੍ਹੋ:Punjab Congress Conflict: 2 ਦਿਨ ਦਿੱਲੀ ’ਚ ਰਹਿ ਹਾਈਕਮਾਨ ਨੂੰ ਬਿਨਾਂ ਮਿਲੇ ਪਰਤੇ ਕੈਪਟਨ

ਮੀਤ ਹੇਅਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੈਲੰਜ ਕੀਤਾ ਕਿ ਜੇ ਕਾਂਗਰਸ ਸਰਕਾਰ ਨੇ ਪੰਜਾਬ ਦੇ 16 ਲੱਖ ਤੋਂ ਜਅਿਾਦਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਤਾਂ ਨੌਕਰੀਆਂ ਦੇਣ ਦੀ ਸਾਰੀ ਜਾਣਕਾਰੀ ਸਰਕਾਰੀ ਵੈਬਸਾਇਟ 'ਤੇ ਜਨਤਕ ਕਰੇ ਤਾਂ ਜੋ ਲੋਕਾਂ ਨੂੰ ਨੌਕਰੀਆਂ ਦੇਣ ਦੇ ਸੱਚ ਦਾ ਪਤਾ ਲੱਗ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.