ETV Bharat / city

'ਕੈਪਟਨ ਦੇ ਮੰਤਰੀ ਹੀ ਕਰਵਾ ਰਹੇ ਹਨ ਦੂਸਰੇ ਰਾਜਾਂ ਤੋਂ ਪੰਜਾਬ 'ਚ ਝੋਨੇ-ਕਪਾਹ ਦੀ ਤਸਕਰੀ' - captain's ministers are smuggling paddy and cotton says prof baljinder

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਜੇ ਸੂਬਿਆਂ ਤੋਂ ਝੋਨੇ ਅਤੇ ਕਪਾਹ ਦੀ ਤਸਕਰੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਮਹਿੰਗੇ ਭਾਅ ਵੇਚਣ ਲਈ ਮਦਦ ਕਰ ਰਹੇ ਹਨ। ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਕਿਸਾਨਾਂ ਨਾਲ ਧੋਖਾ ਕਰਨਾ ਬੰਦ ਕਰੇ

'ਕੈਪਟਨ ਦੇ ਮੰਤਰੀ ਹੀ ਕਰਵਾ ਰਹੇ ਹਨ ਦੂਸਰੇ ਰਾਜਾਂ ਤੋਂ ਪੰਜਾਬ 'ਚ ਝੋਨੇ-ਕਪਾਹ ਦੀ ਤਸਕਰੀ'

author img

By

Published : Nov 24, 2020, 7:05 PM IST

ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਸਿੱਧੇ ਰੂਪ ਵਿੱਚ ਮਿਲ ਕੇ ਪੰਜਾਬ ਦੇ ਕਿਸਾਨਾਂ ਉਤੇ ਹਮਲੇ ਕਰ ਰਹੀਆਂ ਹਨ। ਪੰਜਾਬ ਦੇ ਕਿਸਾਨ ਜਦੋਂ ਆਪਣੇ ਜ਼ਮੀਨ ਬਚਾਉਣ ਲਈ ਸਭ ਕੁੱਝ ਦਾਅ ਉਤੇ ਲਾ ਕੇ ਸੰਘਰਸ਼ ਕਰ ਰਹੇ ਹਨ ਤਾਂ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਜੇ ਸੂਬਿਆਂ ਤੋਂ ਝੋਨੇ ਅਤੇ ਕਪਾਹ ਦੀ ਤਸਕਰੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਮਹਿੰਗੇ ਭਾਅ ਵੇਚਣ ਲਈ ਮਦਦ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਕਿਸਾਨਾਂ ਨਾਲ ਧੋਖਾ ਕਰਨਾ ਬੰਦ ਕਰੇ।

ਵਿਧਾਇਕਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਔਖੇ ਸਮੇਂ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਸੀ, ਪ੍ਰੰਤੂ ਉਹ ਕਿਸਾਨਾਂ ਨਾਲ ਗੱਦਾਰੀ ਕਰਦੇ ਹੋਏ ਬਾਹਰਲੇ ਸੂਬਿਆਂ ਤੋਂ ਘੱਟ ਕੀਮਤ ਉਤੇ ਲਿਆਂਦੇ ਝੋਨੇ ਅਤੇ ਕਪਾਹ ਨੂੰ ਪੰਜਾਬ ਵਿਚ ਮੰਹਿੰਗੇ ਭਾਅ ਵੇਚਣ ਵਾਲਿਆਂ ਨੂੰ ਪਨਾਹ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਨੇ ਖੁਦ ਬਾਹਰਲੇ ਸੂਬਿਆਂ ਤੋਂ ਆਏ ਗ਼ੈਰ-ਕਾਨੂੰਨੀ ਜਿਣਸਾਂ ਨਾਲ ਭਰੇ ਟਰੱਕ ਫੜ੍ਹੇ ਸਨ, ਪ੍ਰੰਤੂ ਸਰਕਾਰ ਨੇ ਉਨ੍ਹਾਂ ਦਾ ਬਚਾਅ ਕਰਦੇ ਹੋਏ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

'ਐਫ਼ਆਈਆਰ ਸਿਰਫ਼ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ'

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੁਲਿਸ ਵੱਲੋਂ ਦਰਜ ਕੀਤੀਆਂ ਗਈਆਂ ਐਫ਼ਆਈਆਰ ਲੋਕਾਂ ਦੇ ਅੱਖੀਂ ਘੱਟਾ ਪਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਜਿਣਸਾਂ ਦੀ ਤਸਕਰੀ ਕਰਨ ਵਾਲਿਆਂ ਉਤੇ ਸਖਤੀ ਕਰਕੇ ਰੋਕ ਲਗਾ ਸਕਦੀ ਹੈ, ਪ੍ਰੰਤੂ ਸਰਕਾਰ ਇਨ੍ਹਾਂ ਤਸਕਰਾਂ ਨੂੰ ਹੱਲਾਸ਼ੇਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਦਾਅ ਉਤੇ ਲਗਾ ਕੇ ਹਰ ਤਰ੍ਹਾਂ ਦੇ ਤਸਕਰਾਂ ਨੂੰ ਮਦਦ ਕਰਨੀ ਬੰਦ ਕਰੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.