ETV Bharat / city

ਪ੍ਰਸ਼ਾਂਤ ਕਿਸ਼ੋਰ ਦਾ ਨਾਮ ਵਰਤਣ ਵਾਲਿਆ ਖਿਲਾਫ਼ ਮਾਮਲਾ ਦਰਜ

ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਵਾਲਿਆ ਅਣਪਛਾਤੇ ਵਿਅਕਤੀਆਂ ਖਿਲਾਫ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਪ੍ਰਸ਼ਾਤ ਕਿਸ਼ੋਰ ਦਾ ਨਾਮ ਵਰਤਣ ਵਾਲਿਆ ਖਿਲਾਫ਼ ਮਾਮਲਾ ਦਰਜ

author img

By

Published : Jun 15, 2021, 10:44 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਰਾਜਨੀਤਿਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਕੁੱਝ ਰਾਜਨੀਤਿਕ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਕਾਉਣ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ, ਕਿ ਉਕਤ ਅਣਪਛਾਤੇ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਕਥਿੱਤ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਜਨਤਕ ਬਿਆਨਬਾਜ਼ੀ ਕਰਨ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੀ ਆਲੋਚਨਾ ਕਰਨ ਲਈ ਸਿਆਸਤਦਾਨਾਂ ਨੂੰ ਉਕਸਾ ਰਹੇ ਸਨ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ, ਕਿ ਪ੍ਰਸ਼ਾਂਤ ਕਿਸ਼ੋਰ ਹੋਣ ਦਾ ਦਾਅਵਾ ਕਰਨ ਵਾਲੇ ਇਹ ਕਾਲਰ ਸਪੱਸ਼ਟ ਤੌਰ`ਤੇ ਰਾਜਨੀਤਿਕ ਨੇਤਾਵਾਂ ਆਦਿ ਨੂੰ ਇਹ ਭਰੋਸਾ ਦਿਵਾਉਂਦੇ ਰਹੇ ਹਨ, ਕਿ ਜੇ ਉਹ ਉਨ੍ਹਾਂ (ਪ੍ਰਸ਼ਾਂਤ ਕਿਸ਼ੋਰ ਬਣੇ ਵਿਅਕਤੀ) ਦੀ ਸਲਾਹ`ਤੇ ਅਮਲ ਕਰਦੇ ਹਨ, ਤਾਂ ਉਹ ਦਿੱਲੀ ਵਿੱਚ ਕਾਂਗਰਸ ਹਾਈ ਕਮਾਂਡ ਕੋਲ ਮੁੱਦਾ ਉਠਾਉਣਗੇ। ਫੋਨ ਕਾਲਾਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 416, 419, 420, 109, 120-ਬੀ ਅਤੇ ਆਈਟੀ ਐਕਟ, 2000 ਦੀ ਧਾਰਾ 66-ਡੀ ਦੇ ਤਹਿਤ ਪੁੁਲਿਸ ਥਾਣਾ ਡਵੀਜ਼ਨ ਨੰ. 6 ਕਸ਼ਿਨਰੇਟ ਆਫ਼ ਪੁਲਿਸ, ਲੁਧਿਆਣਾ ਵਿੱਖੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਪਤਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.