ਚੰਡੀਗੜ੍ਹ: ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਐਨਆਰਆਈ ਮਹਿਲਾ ਨਾਲ ਹੋਈ ਬਦਸਲੂਕੀ ਦੇ ਮਾਮਲੇ ਦੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਮਾਮਲੇ ਵਿੱਚ ਨੋਟਿਸ ਜਾਰੀ ਕਰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸਟੇਟਸ ਰਿਪੋਰਟ ਸੌਂਪਣ ਦੇ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। 10 ਦਿਨਾਂ ਲਈ ਪੀੜਤ ਮਹਿਲਾ ਦੀ ਸੁਰੱਖਿਆ ਵੀ ਸੁਨਿਸ਼ਚਿਤ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਐਨਆਰਆਈ ਮਹਿਲਾ ਨੇ ਇਸ ਮਾਮਲੇ ਦੀ ਜਾਂਚ ਬਿਊਰੋ ਆਫ ਇਨਵੈਸਟੀਗੇਸ਼ਨ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਇਸ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ। ਪੀੜਤ ਮਹਿਲਾ ਨੇ ਹੱਡਬੀਤੀ ਦੱਸਦੇ ਹੋਏ ਕਿਹਾ ਕਿ ਉਸ ਦੇ ਨਾਲ ਕੁੱਟਮਾਰ ਤੇ ਬਦਸਲੂਕੀ ਕੀਤੀ ਗਈ ਅਤੇ ਉਸ ਤੇ ਜਿਹੜੇ ਦੋਸਤ ਸੀ ਕਿ ਉਨ੍ਹਾਂ ਦੇ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਜਦੋਂ ਉਨ੍ਹਾਂ ਨੇ ਇਸ ਮਾਮਲੇ ਦੀ ਐਫਆਈਆਰ ਦਰਜ ਕਰਾਉਣੀ ਚਾਹੀ ਤੇ ਕਿਸੇ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ।ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਸੈਕਸ਼ੂਅਲ ਅਸਾਲਟ ਹੋਇਆ ਹੈ ਅਤੇ ਕਿਤੇ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।
ਪੀੜਤ ਮਹਿਲਾ ਦੇ ਵਕੀਲ ਪੰਕਜ ਭਾਰਦਵਾਜ ਨੇ ਕਿਹਾ ਕਿ ਪੁਲਿਸ ਆਰੋਪੀਆਂ ਦੇ ਖਿਲਾਫ਼ ਧਾਰਾ 354 ਲਗਾਈ ਸੀ ਪਰ ਬਾਅਦ ਵਿੱਚ ਇਸ ਨੂੰ ਹਟਾ ਦਿੱਤਾ ਗਿਆ। ਪੀੜਤ ਮਹਿਲਾ ਨੇ ਦੱਸਿਆ ਕਿ ਉਹ ਇਨਸਾਫ਼ ਲਈ ਹਾਈਕੋਰਟ ਆਈ ਹੈ।