ਚੰਡੀਗੜ੍ਹ: ਮੀਡੀਆ ਰਿਪੋਰਟਾਂ ਦੇ ਅਨੁਸਾਰ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ (Case registered against Bikram Majithia in Mohali) ਕਰ ਲਿਆ ਹੈ। ਇਹ ਮਾਮਲਾ ਮੁਹਾਲੀ ਵਿੱਚ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਨੇ ਦਰਜ ਕੀਤਾ ਹੈ। ਮਜੀਠੀਆ ਖ਼ਿਲਾਫ਼ ਇਹ ਮਾਮਲਾ ਪੁਲਿਸ ਅਧਿਕਾਰੀ ਦੇ ਬਿਆਨਾਂ ਦੇ ਅਧਾਰ ’ਤੇ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਐਫਆਈਆਰ ਐਸਆਈਟੀ ਦੇ ਮੁਖੀ ਸੀਨੀਅਰ ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਦੀ ਰਿਪੋਰਟ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ।
ਇਹ ਵੀ ਪੜੋ: ਸਿੱਧੂ ਦੇ ਹੱਕ ’ਚ ਉੱਤਰੇ ਸੁਖਪਾਲ ਖਹਿਰਾ, ਰਾਣਾ ਗੁਰਜੀਤ ਨੂੰ ਦੱਸਿਆ ਦਲਾਲ
ਇਹਨਾਂ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ
ਮੁਹਾਲੀ ਵਿੱਚ ਦਰਜ ਐਫਆਈਆਰ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਆਈਪੀਸੀ ਦੀ ਧਾਰਾ 25,26,27 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਕਈ ਪ੍ਰੈਸ ਕਾਨਫਰੰਸਾਂ ਕਰਨ ਤੋਂ ਬਾਅਦ ਕਿਹਾ ਗਿਆ ਸੀ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਨਾ ਚਾਹੁੰਦੀ ਹੈ।
ਰਿਪੋਰਟਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਲਗਾਤਾਰ ਇਲਜ਼ਾਮ ਲੱਗ ਰਹੇ ਸਨ।
ਨਵਜੋਤ ਸਿੱਧੂ ਚੁੱਕ ਰਹੇ ਹਨ ਸਵਾਲ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੀ ਲਗਾਤਾਰ ਦਾਅਵਾ ਕਰ ਰਹੇ ਹਨ ਕੀ ਐਸਟੀਐਫ਼ ਦੀ ਰਿਪੋਰਟ ਵਿੱਚ ਮਜੀਠੀਆ ਦਾ ਨਾਂ ਸ਼ਾਮਲ ਹੈ ਤੇ ਇਸ ਰਿਪੋਰਟ ਨੂੰ ਖੋਲ੍ਹਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਐਸਟੀਐਫ ਵੱਲੋਂ ਦਾਖਲ ਕੀਤੀ ਗਈ ਰਿਪੋਰਟ ਹਰਪ੍ਰੀਤ ਸਿੱਧੂ ਦੀ ਅਗਵਾਈ ਵਾਲੀ ਟੀਮ ਨੇ ਤਿਆਰ ਕੀਤੀ ਹੈ।
ਸੀਲਬੰਦ ਐਸਟੀਐਫ ਦੀ ਰਿਪੋਰਟ ਨੂੰ ਲੈ ਕੇ ਕਾਫੀ ਸਿਆਸਤ ਗਰਮਾਈ ਹੋਈ ਹੈ, ਖਾਸ ਕਰ ਨਵਜੋਤ ਸਿੱਧੂ ਲਗਾਤਾਰ ਇਸ ਰਿਪੋਰਟ ਨੂੰ ਲੈ ਕੇ ਆਪਣੇ ਹੀ ਸਰਕਾਰ ਖ਼ਿਲਾਫ਼ ਸਵਾਲ ਖੜ੍ਹੇ ਕਰਦੇ ਨਜ਼ਰ ਆ ਰਹੇ ਹਨ ਤੇ ਮੰਗ ਕਰ ਰਹੇ ਹਨ ਕਿ ਇਸ ਰਿਪੋਰਟ ਨੂੰ ਖੋਲ੍ਹਿਆ ਜਾਵੇ ਤੇ ਮੁਲਜ਼ਮਾਂ ਦਾ ਪਦਾਫਾਸ਼ ਕੀਤੀ ਜਾਵੇ।
ਇਹ ਵੀ ਪੜੋ: ਡੇਰਾ ਪ੍ਰੇਮੀ ਬਿੱਟੂ ਕਤਲ ਕਾਂਡ ਦੀ ਜਾਂਚ ਕਰਨ ਲਈ ਤਿਆਰ ਹੋਈ CBI, ਹਾਈਕੋਰਟ ’ਚ ਦਾਖ਼ਲ ਕੀਤਾ ਜਵਾਬ