ETV Bharat / city

ਚੰਡੀਗੜ੍ਹ ਗੋਲੀ ਕਾਂਡ: CBI ਨੇ 7 ਸਾਲਾਂ ਬਾਅਦ ਜੱਜ ਦੀ ਧੀ ਨੂੰ ਕੀਤਾ ਗ੍ਰਿਫ਼ਤਾਰ

author img

By

Published : Jun 15, 2022, 7:58 PM IST

ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੇ ਕਤਲ ਕੇਸ ਵਿੱਚ ਸੀਬੀਆਈ ਨੇ 7 ਸਾਲਾਂ ਬਾਅਦ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣੋ ਪੂਰਾ ਮਾਮਲਾ...

CBI ਨੇ 7 ਸਾਲਾਂ ਬਾਅਦ ਜੱਜ ਦੀ ਧੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਕਰੀਬ 7 ਸਾਲ ਪਹਿਲਾਂ ਵਕੀਲ ਦੇ ਕਤਲ ਦੇ ਮਾਮਲੇ ਵਿੱਚ ਸੀਬੀਆਈ ਨੂੰ ਵੱਡੀ ਕਾਮਯਾਬੀ ਮਿਲੀ ਹੈ, ਦੱਸ ਦਈਏ ਕਿ 7 ਸਾਲ ਪਹਿਲਾਂ 20 ਸਤੰਬਰ 2015 ਨੂੰ ਸੈਕਟਰ 27 ਦੇ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ 7 ਸਾਲਾਂ ਬਾਅਦ ਸੀਬੀਆਈ ਨੇ ਇਸ ਮਾਮਲੇ ਵਿੱਚ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਸੀਬੀਆਈ ਨੇ ਇਸ ਕਤਲ ਕੇਸ ਵਿੱਚ ਮੁਲਜ਼ਮ ਕਲਿਆਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਮੁਲਜ਼ਮ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦੇ ਰਿਮਾਂਡ ’ਤੇ ਲਿਆ ਹੈ। ਹੁਣ ਸੀਬੀਆਈ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਲਿਆਣੀ ਚੰਡੀਗੜ੍ਹ ਦੇ ਸੈਕਟਰ 42 ਸਥਿਤ ਪੀਜੀ ਸਰਕਾਰੀ ਕਾਲਜ ਵਿੱਚ ਅਸਿਸਟੈਂਟ ਪ੍ਰੋਫੈਸਰ ਵਜੋਂ ਤਾਇਨਾਤ ਹੈ।

ਇਹ ਵੀ ਪੜੋ:- ਏਅਰਫੋਰਸ ਦੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ, ਕੰਨ 'ਚ ਲੱਗੇ ਸਨ ਏਅਰਪੌਡ

ਦੱਸ ਦੇਈਏ ਕਿ ਕਰੀਬ 7 ਸਾਲ ਪਹਿਲਾਂ ਹੋਏ ਇਸ ਕਤਲ ਦੀ ਜਾਂਚ ਚੰਡੀਗੜ੍ਹ ਪੁਲਿਸ ਕਰ ਰਹੀ ਸੀ। ਕਰੀਬ 1 ਸਾਲ ਬਾਅਦ ਇਹ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ। ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਧੀ 'ਤੇ ਕਤਲ ਦਾ ਆਰੋਪ ਲਗਾਇਆ ਸੀ। ਪਰ ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਦਸੰਬਰ 2020 ਵਿੱਚ ਅਦਾਲਤ ਵਿੱਚ ਅਨਟਰੇਸ ਰਿਪੋਰਟ ਵੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਸ ਤੋਂ ਬਾਅਦ ਸੀਬੀਆਈ ਨੇ ਮੁੜ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.