ETV Bharat / city

ਕਾਂਗਰਸ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਲਏ ਫੰਡ ਦੀ ਹੋਵੇ ਸੀ.ਬੀ.ਆਈ ਜਾਂਚ:ਅਕਾਲੀ ਦਲ - ਪੰਜਾਬ ਦੇ ਰਾਜਪਾਲ

ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੱਚਾਈ ਤੋਂ ਹਰ ਕੋਈ ਜਾਣੂ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ) ’ਤੇ ਹਸਤਾਖਰ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਸਰਗਰਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਇਹਨਾਂ ਸਮਝੋਤਿਆਂ ਨੂੰ ਗਲਤ ਕਰਾਰ ਦਿੱਤਾ ਤੇ ਇਹਨਾਂ ਨੁੰ ਰੱਦ ਕਰਨ ਦੀ ਵੀ ਗੱਲ ਕੀਤੀ।

ਕਾਂਗਰਸ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਲਏ ਫੰਡ ਦੀ ਹੋਵੇ ਸੀ.ਬੀ.ਆਈ ਜਾਂਚ: ਅਕਾਲੀ ਦਲ

author img

By

Published : Jul 13, 2021, 9:22 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੁੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟ ਤੋਂ 16.35 ਕਰੋੜ ਰੁਪਏ ਲੈਣ ਦੇ ਭ੍ਰਿਸ਼ਟਾਚਾਰ ਦੇ ਕੇਸ ਅਤੇ ਕਾਂਗਰਸ ਸਰਕਾਰ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਦਾ 2500 ਕਰੋੜ ਰੁਪਏ ਦਾ ਕੇਸ ਥਰਮਲ ਪਲਾਂਟਾਂ ਕੋਲ ਹਾਰ ਜਾਣ ਦੇ ਮਾਮਲੇ ਦੀ ਸੀ.ਬੀ.ਆਈ ਕੋਲੋਂ ਜਾਂਚ ਕਰਵਾਈ ਜਾਵੇ।

ਕਾਂਗਰਸ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਲਏ ਫੰਡ ਦੀ ਹੋਵੇ ਸੀ.ਬੀ.ਆਈ ਜਾਂਚ: ਅਕਾਲੀ ਦਲ

ਇਥੇ ਇੱਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੱਚਾਈ ਤੋਂ ਹਰ ਕੋਈ ਜਾਣੂ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ) ’ਤੇ ਹਸਤਾਖਰ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਸਰਗਰਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਇਹਨਾਂ ਸਮਝੋਤਿਆਂ ਨੂੰ ਗਲਤ ਕਰਾਰ ਦਿੱਤਾ ਤੇ ਇਹਨਾਂ ਨੁੰ ਰੱਦ ਕਰਨ ਦੀ ਵੀ ਗੱਲ ਕੀਤੀ।

ਉਹਨਾਂ ਕਿਹਾ ਕਿ ਇਸੇ ਸਮੇਂ ਕਾਂਗਸਪ ਪਾਰਟੀ ਨੇ ਕੁਝ ਪ੍ਰਾਈਵੇਟ ਕੰਪਨੀਆਂ ਜਿਹਨਾਂ ’ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਗੜਬੜੀ ਕਰਨ ਦੇ ਦੋਸ਼ ਲਗਾਏ ਸਨ, ਉਨ੍ਹਾਂ ਕੋਲੋਂ ਹੀ ਪਾਰਟੀ ਫੰਡ ਲੈ ਲਏ। ਉਹਨਾਂ ਕਿਹਾ ਕਿ ਐਲ ਐਂਡ ਟੀ ਤੋਂ 8.25 ਕਰੋੜ ਰੁਪਏ, ਵੇਦਾਂਤਾ ਤੋਂ 8 ਕਰੋੜ ਅਤੇ ਜੀ.ਵੀ.ਕੇ ਤੋਂ 10 ਲੱਖ ਰੁਪਏ ਲਏ ਗਏ। ਉਹਨਾਂ ਕਿਹਾ ਕਿ ਇਹ ਕੇਸ ਸੀ.ਬੀ.ਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਕਰਨੀ ਚਾਹੀਦੀ ਹੈ ਕਿ ਕੀ ਪ੍ਰਾਈਵੇਟ ਕੰਪਨੀਆਂ ਨੁੰ ਬਲੈਕਮੇਲ ਕਰ ਕੇ ਕਰੋੜਾਂ ਰੁਪਏ ਉਗਰਾਹੇ ਗਏ ਹਨ।

ਡਾ. ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਇਸ ਸਾਰੇ ਮਾਮਲੇ ’ਤੇ ਵ੍ਹਾਈਟ ਪੇਪਰ ਜਾਰੀ ਕਰੇ। ਉਹਨਾਂ ਕਿਹਾ ਕਿ ਸਰਕਾਰ ਇਸਦੀ ਜਵਾਬਦੇਹੀ ਵੀ ਤੈਅ ਕਰੇ ਕਿ ਕੋਲ ਵਾਸ਼ਿੰਗ ਚਾਰਜਿਜ਼ ਦੇ ਕੇਸ 'ਚ ਸਰਕਾਰ ਨੇ ਸੁਪਰੀਮ ਕੋਰਟ 'ਚ ਜਾਣ ਬੁੱਝ ਕੇ ਗਲਤ ਜਾਣਕਾਰੀ ਦੇ ਕੇ ਪ੍ਰਾਈਵੇਟ ਕੰਪਨੀਆਂ ਹੱਥੋਂ 2500 ਕਰੋੜ ਰੁਪਏ ਦਾ ਕੇਸ ਕਿਉਂ ਹਾਰਿਆ।

ਉਹਨਾਂ ਇਹ ਵੀ ਦੱਸਿਆ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਦੀਆਂ ਮੈਨੇਜਮੈਂਟਾਂ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਮੰਗੇ ਜਾਣ ਦੇ ਦਾਅਵੇ ਖਾਰਜ ਕਰ ਦਿੱਤੇ ਸਨ ਤੇ ਸੂਬਾ ਰੈਗੂਲੇਟਰੀ ਕਮਿਸ਼ਨ ਤੇ ਕੌਮੀ ਬਿਜਲੀ ਟ੍ਰਿਬਿਊਨਲ 'ਚ ਕੇਸ ਜਿੱਤ ਲਿਆ ਸੀ।

ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਿਵੇਂ ਕਾਂਗਰਸ ਨੇ ਪਹਿਲਾਂ ਥਰਮਲ ਪਲਾਂਟ ਮੈਨੇਜਮੈਂਟਾਂ ਨੁੰ ਬਲੈਕਮੇਲ ਕੀਤਾ ਅਤੇ ਹੁਣ 'ਆਪ' ਵੀ ਅਜਿਹੀਆਂ ਹੀ ਸਾਜ਼ਿਸ਼ਾਂ ਰਚ ਰਹੀ ਹੈ। ਉਹਨਾਂ ਕਿਹਾ ਕਿ 'ਆਪ' ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ 'ਆਪ' ਦੇ ਸੂਬਾ ਕਨਵੀਨਰ ਭਗਵੰਤ ਮਾਨ ਹੁਣ ਇਹ ਕਹਿ ਕੇ ਲੁਕਦੇ ਫਿਰ ਰਹੇ ਹਨ ਕਿ ਪਾਰਟੀ ਨੇ ਸਿਰਫ ਪਲਾਂਟ ਅਪਗ੍ਰੇਡ ਕਰਨ ਦੀ ਮੰਗ ਕੀਤੀ ਸੀ ਜਦਕਿ ਪਟੀਸ਼ਨ 'ਚ ਸਪਸ਼ਟ ਤੌਰ ’ਤੇ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ:ਕਾਂਗਰਸ ਨੂੰ ਕਰੋੜਾਂ ਦੇ ਫੰਡ ਤਾਂ ਵਿਰੋਧੀਆਂ ਨੇ ਪਾਈ ਸਿਆਸੀ ਡੰਡ

ETV Bharat Logo

Copyright © 2024 Ushodaya Enterprises Pvt. Ltd., All Rights Reserved.