ETV Bharat / city

ਬਿਨਾਂ ਇਜਾਜ਼ਤ ਸੀਬੀਆਈ ਸੂਬੇ 'ਚ ਨਹੀਂ ਹੋਵੇਗੀ ਦਾਖ਼ਲ: ਕੈਪਟਨ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ। ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀਬੀਆਈ ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀਬੀਆਈ ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ।

ਸੀਬੀਆਈ ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ

author img

By

Published : Nov 21, 2020, 5:20 PM IST

ਚੰਡੀਗੜ੍ਹ: ਬਰਗਾੜੀ ਮਾਮਲੇ ਵਿੱਚ ਸੀਬੀਆਈ ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀਬੀਆਈ ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀਬੀਆਈ ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ।

ਪੰਜਾਬ 'ਚ ਭਾਜਪਾ ਮਹੱਤਵਹੀਣ

ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ।

ਕੇਂਦਰ ਸਰਕਾਰ ਜਲਦੀ ਕੱਢੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮਐਸਪੀ ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ 'ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਕਾਲੀ ਦਲ ਨਹੀਂ ਕਰਵਾਉਣਾ ਚਾਹੁੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਪਰ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣਾ ਨਹੀਂ ਚਾਹੁੰਦਾ ਕਿਉਂਕਿ ਉਹ ਇਸ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤਦੇ ਹਨ।
ਭਾਰਤੀ ਜਲ ਸੈਨਾ ਵੱਲੋਂ ਹੋਰਨਾਂ ਦੇਸ਼ਾਂ ਨਾਲ ਮਿਲ ਕੇ ਕੀਤੀਆਂ ਜਾ ਰਹੀਆਂ ਸਾਂਝੀਆਂ ਮਸ਼ਕਾਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਦੇ ਭਾਰਤ ਵਿਰੁੱਧ ਨਾਪਾਕ ਮਨਸੂਬੇ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਂਤੀ ਤੇ ਵਿਕਾਸ ਚਾਹੁੰਦਾ ਹੈ ਅਤੇ ਪੰਜਾਬ ਕਿਸੇ ਵੀ ਕੀਮਤ 'ਤੇ ਪਾਕਿਸਤਾਨ ਨੂੰ ਮੁਸੀਬਤ ਪੈਦਾ ਕਰਨ ਦੀ ਆਗਿਆ ਨਹੀਂ ਦੇਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.