ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਪਾਰਟੀ ਦਫ਼ਤਰ 'ਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕਾਂ ਨਾਲ ਬੈਠਕ ਕਰ ਰਣਨੀਤੀ ਬਣਾਈ ਤੇ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ।
ਕੀ ਕੇਂਦਰ ਸਰਕਾਰ ਨੇ ਦੇਸ਼ ਦੇ ਅੰਦਦਾਤਾ ਨਾਲ ਲੜਾਈ ਲੜ੍ਹਣ ਦਾ ਫੈਸਲਾ ਕੀਤਾ?
ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਦੇ ਅੜਿਅਲ ਸੁਭਾਅ ਦੀ ਨਿਬੇਧੀ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦਾਅਵਾ ਕਰ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਹੈ ਪਰ ਜੇਕਰ ਕਿਸਾਨ ਚਾਹੁੰਦੇ ਹੀ ਨਹੀਂ ਤਾਂ ਉਨ੍ਹਾਂ 'ਤੇ ਕਿਉਂ ਥੋਪੇ ਜਾ ਰਹੇ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੀ ਕੇਂਦਰ ਸਰਕਾਰ ਨੇ ਦੇਸ਼ ਦੇ ਅੰਦਦਾਤਾ ਨਾਲ ਲੜਾਈ ਲੜ੍ਹਣ ਦਾ ਫੈਸਲਾ ਕੀਤਾ ਹੈ।
ਜੋ ਸਰਕਾਰ ਦੀ ਨਾ ਮੰਨੇ ਉਹ ਦੇਸ਼ਦ੍ਰੋਹੀ
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਇਹ ਨੀਤੀ ਬਣ ਗਈ ਹੈ ਕਿ ਜੋ ਸਰਕਾਰ ਦੀ ਗੱਲ਼ ਨਹੀਂ ਮੰਨੇਗਾ ਉਹ ਦੇਸ਼ ਦ੍ਰੋਹੀ ਹੋਵੇਗਾ। ਉਨ੍ਹਾਂ ਨੇ ਕਿਹਾ ਜੇ ਅੰਨਦਾਤਾ ਨੂੰ ਦੇਸ਼ ਦ੍ਰੋਹੀ ਕਹਿ ਦਿੱਤਾ ਤਾਂ ਉਨ੍ਹਾਂ ਨਾਲ ਮੀਟਿੰਗ ਕਿਉਂ ਕੀਤੀ ਗਈ।
ਕਿਸਾਨਾਂ ਦੇ ਸੰਘਰਸ਼ 'ਤੇ ਰਾਜਨੀਤੀ ਦੀ ਚਾਦਰ ਪਾਉਣਾ ਚਾਹੁੰਦੀ ਸਰਕਾਰ
ਸੁਖਬੀਰ ਬਾਦਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਲੜਾਈ ਨੂੰ ਰਾਜਨੀਤੀ ਦੀ ਚਾਦਰ ਪਾ ਢੱਕਣਾ ਚਾਹੁੰਦੀ ਹੈ। ਇਹ ਕਿਸੇ ਰਾਜਨੀਤੀਕ ਪਾਰਟੀ ਦੀ ਲੜਾਈ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ਼ ਕਰਨਾ ਚਾਹੁੰਦਾ ਹਾਂ ਕਿ ਉਹ ਕੇਂਦਰ ਦੀ ਗੱਲਾਂ 'ਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਲੜਾਈ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਪਰ ਇਹ ਲੜਾਈ ਉਨ੍ਹਾਂ ਦੀ ਹੈ।