ETV Bharat / city

ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਸਕੀਮ 'ਚ ਸ਼ਾਮਲ ਕਰੇ ਕੇਂਦਰ: ਕੈਪਟਨ - ਸ੍ਰੀ ਆਨੰਦਪੁਰ ਸਾਹਿਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1,087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਵਰਚੁਅਲ ਤੌਰ 'ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ।

ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਸਕੀਮ 'ਚ ਸ਼ਾਮਲ ਕਰੇ ਕੇਂਦਰ: ਕੈਪਟਨ

author img

By

Published : Feb 22, 2021, 9:27 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1,087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਵਰਚੁਅਲ ਤੌਰ 'ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨੌਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਵਜੋਂ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇ।

ਨਕਰਾਤਮਕ ਏਜੰਡੇ ਕਾਰਨ ਖਤਮ ਹੋ ਗਈਆਂ ਵਿਰੋਧੀ ਪਾਰਟੀਆਂ

ਹਾਲ ਹੀ ਵਿੱਚ ਹੋਈਆਂ ਮਿਉਂਸਪਲ ਚੋਣਾਂ ਕੁੱਲ 2206 ਵਾਰਡਾਂ ਵਿੱਚੋਂ 1410 (64 ਫੀਸਦੀ) ਵਾਰਡਾਂ ਵਿੱਚ ਕਾਂਗਰਸ ਦੀ ਜਿੱਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਆਪਣੇ ਲੋਕ ਵਿਰੋਧੀ ਅਤੇ ਨਕਰਾਤਮਕ ਏਜੰਡੇ ਕਾਰਨ ਖਤਮ ਹੋ ਗਈਆਂ। ਉਨ੍ਹਾਂ ਸ਼ਹਿਰੀ ਖੇਤਰਾਂ ਦੇ ਵਿਕਾਸ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਪ੍ਰਾਜੈਕਟਾਂ ਦੇ ਆਗਾਜ਼ ਨਾਲ ਇਨ੍ਹਾਂ ਖੇਤਰਾਂ ਦਾ ਸਥਾਈ ਵਿਕਾਸ ਹੋਵੇਗਾ।

  • Dedicated municipal projects worth ₹1087 Cr to the people of Punjab including 722 Cr surface water scheme to provide 24x7 supply for Holy city of Amritsar & 129 Cr for the development of Sultanpur Lodhi. My Govt. is leaving no stone unturned to ensure all-round development. pic.twitter.com/mm7YImLebX

    — Capt.Amarinder Singh (@capt_amarinder) February 22, 2021 " class="align-text-top noRightClick twitterSection" data=" ">

ਅੰਮ੍ਰਿਤਸਰ ਲਈ ਨਹਿਰੀ ਪਾਣੀ ਸਪਲਾਈ ਯੋਜਨਾ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੇ ਸਾਬਕਾ ਸੰਸਦੀ ਹਲਕੇ ਅੰਮ੍ਰਿਤਸਰ ਸ਼ਹਿਰ ਲਈ 721 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਣ ਦੀ ਉਚੇਚੇ ਤੌਰ 'ਤੇ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਦੂਸ਼ਿਤ ਤੇ ਧਰਤੀ ਹੇਠਲੇ ਲਗਾਤਾਰ ਡਿੱਗਦੇ ਪੱਧਰ ਵਾਲੇ ਪਾਣੀ ਦੀ ਬਜਾਏ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।

ਸ਼ਹਿਰੀ ਬੁਨਿਆਦੀ ਢਾਂਚਾ ਸੁਧਾਰ ਪ੍ਰੋਗਰਾਮ

ਸ਼ਹਿਰੀ ਬੁਨਿਆਦੀ ਢਾਂਚਾ ਸੁਧਾਰ ਪ੍ਰੋਗਰਾਮ (ਯੂ.ਆਈ.ਆਈ.ਪੀ.) ਬਾਰੇ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਆਪਣੇ ਪਹਿਲੇ ਪੜਾਅ ਵਿਚ 300 ਕਰੋੜ ਰੁਪਏ ਦੀ ਲਾਗਤ ਨਾਲ 2,065 ਕਾਰਜ ਸ਼ੁਰੂ/ਮੁਕੰਮਲ ਕੀਤੇ ਗਏ ਜਦੋਂ ਕਿ ਦੂਜੇ ਪੜਾਅ ਅਧੀਨ 4227 ਕਾਰਜ ਪ੍ਰਵਾਨ ਕੀਤੇ ਗਏ ਅਤੇ 1300 ਕਾਰਜ ਸ਼ੁਰੂ ਕੀਤੇ ਗਏ।

ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਸੁਲਤਾਨਪੁਰ ਲੋਧੀ ਵਿੱਚ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁੱਲ 3000 ਕਰੋੜ ਰੁਪਏ ਦੀ ਕੁੱਲ ਵਿਵਸਥਾ ਵਿੱਚੋਂ ਇਸ ਯੋਜਨਾ ਅਧੀਨ 1246 ਕਰੋੜ ਰੁਪਏ ਦੀ ਲਾਗਤ ਨਾਲ ਕਾਰਜ ਸ਼ੁਰੂ/ਮੁਕੰਮਲ ਕੀਤੇ ਗਏ। 918 ਕਰੋੜ ਰੁਪਏ ਦੀ ਲਾਗਤ ਦੇ ਕਾਰਜਾਂ ਲਈ ਟੈਂਡਰ ਮੰਗੇ ਗਏ ਹਨ ਅਤੇ 802 ਕਰੋੜ ਰੁਪਏ ਦੇ ਟੈਂਡਰ ਪ੍ਰਕਿਰਿਆ ਅਧੀਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਅਕਾਲੀ-ਭਾਜਪਾ ਦੇ ਇੱਕ ਦਹਾਕੇ ਦੇ ਸ਼ਾਸਨ ਕਾਲ ਦੌਰਾਨ (2007-17) ਇਨ੍ਹਾਂ ਸਕੀਮ ਤਹਿਤ ਸਿਰਫ 35 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ।

ਬਰਨਾਲਾ ਵਿਖੇ ਪ੍ਰਾਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਬਰਨਾਲਾ ਵਿਖੇ 105.63 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ 100 ਫੀਸਦੀ ਕਵਰੇਜ ਲਈ ਸੀਵਰੇਜ ਨੈਟਵਰਕ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵਿਸਥਾਰ ਅਤੇ ਪੁਨਰਸਥਾਪਨ, 5740 ਘਰੇਲੂ ਸੀਵਰੇਜ ਕੁਨੈਕਸ਼ਨਾਂ ਅਤੇ 20 ਐਮ.ਐਲ.ਡੀ. ਸੀਵਰੇਜ ਟ੍ਰੀਟਮੈਂਟ ਪਲਾਂਟ ਨਾਲ 74 ਕਿਲੋਮੀਟਰ ਸੀਵਰੇਜ ਲਾਈਨ ਪਾਉਣਾ ਸ਼ਾਮਲ ਹੈ। ਪਵਿੱਤਰ ਨਗਰੀ ਅੰਮ੍ਰਿਤਸਰ ਲਈ 20.50 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ ਅੱਗ ਬੁਝਾਊ ਸੇਵਾਵਾਂ ਦੀ ਅਪਗ੍ਰੇਡੇਸ਼ਨ, ਠੋਸ ਕੂੜਾ-ਕਰਕਟ ਪ੍ਰਬੰਧਨ ਸਹੂਲਤਾਂ ਅਤੇ ਪਾਰਕਾਂ ਅਤੇ ਖੁੱਲ੍ਹੀਆਂ ਥਾਵਾਂ ਦਾ ਵਿਕਾਸ ਸ਼ਾਮਲ ਹੈ ਜਦੋਂ ਕਿ ਖੰਨਾ ਵਿਖੇ25.16ਕਰੋੜ ਰੁਪਏ ਦੀ ਲਾਗਤ ਨਾਲ 29 ਐਮ.ਐਲ.ਡੀ ਸਮਰੱਥਾ ਵਾਲੇ ਐਸ.ਟੀ.ਪੀ. ਦਾ ਉਦਘਾਟਨ ਵੀ ਕੀਤਾ ਗਿਆ।

ਸੁਲਤਾਨਪੁਰ ਲੋਧੀ ਸ਼ਹਿਰ ਲਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਮੁੱਖ ਕੇਂਦਰ ਸੁਲਤਾਨਪੁਰ ਲੋਧੀ ਸ਼ਹਿਰ ਲਈ 129.33 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਵੀ ਵਰਚੁਅਲ ਤੌਰ 'ਤੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ਜਿਸ ਵਿੱਚ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨਾ, ਪਵਿੱਤਰ ਵੇਈਂ ਦੀ ਚੈਨੇਲਾਈਜੇਸ਼ਨ ਅਤੇ ਖੁੱਲ੍ਹੀਆਂ ਥਾਵਾਂ ਦਾ ਨਿਰਮਾਣ, ਕਪੂਰਥਲਾ ਰੋਡ ਵਾਇਆ ਫੱਤੂ ਢੀਂਗਾ ਨੂੰ ਚਹੁੰ-ਮਾਰਗੀ ਕਰਨਾ, ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਨਿਰਮਾਣ, ਅੱਗ ਬੁਝਾਊ ਸੇਵਾਵਾਂ ਦੀ ਮਜ਼ਬੂਤੀ, ਮੋਰੀ ਮੁਹੱਲਾ ਪਾਰਕ, ਕੇਂਦਰੀ ਪਾਰਕ ਅਤੇ ਜਵਾਲਾ ਪਾਰਕ ਨਾਮੀ ਤਿੰਨ ਪਾਰਕਾਂ ਦਾ ਵਿਕਾਸ ਕਰਨਾ ਸ਼ਾਮਲ ਹੈ।

ਜਲੰਧਰ ਵਿਕਾਸ ਕਾਰਜਾਂ ਦਾ ਵੇਰਵਾ

ਇਸੇ ਤਰ੍ਹਾਂ ਜਲੰਧਰ (41 ਕਰੋੜ ਰੁਪਏ) ਵਿਖੇ ਵੱਖ-ਵੱਖ ਕਾਰਜਾਂ ਜਿਵੇਂ ਬਸਤੀ ਪੀਰ ਦਾਦ ਵਿਖੇ 15 ਐਮ.ਐਲ.ਡੀ. ਐਸ.ਟੀ.ਪੀ., ਜਲੰਧਰ ਰੇਲਵੇ ਸਟੇਸ਼ਨ ਦਾ ਨਵੀਨੀਕਰਨ, ਰੌਣਕ ਬਾਜ਼ਾਰ ਦੀ ਬਿਜਲੀ ਲਾਈਨ ਵੰਡ ਪ੍ਰਣਾਲੀ ਦੀ ਅਪਗ੍ਰੇਡੇਸ਼ਨ, ਗਦਾਈਪੁਰ ਵਿਖੇ 5 ਸਾਲਾਂ ਲਈ ਚਲਾਉਣ ਅਤੇ ਸਾਂਭ-ਸੰਭਾਲ (ਓ ਐਂਡ ਐਮ) ਦੇ ਤਹਿਤ ਨਾਲ ਵੇਸਟ ਪ੍ਰੋਸੈਸਿੰਗ ਪਲਾਂਟ, ਅਰਬਨ ਅਸਟੇਟ ਫੇਜ਼-2 ਵਿੱਚ ਨਵੀਂ ਸੜਕ ਅਤੇ ਮੌਜੂਦਾ ਗੁਰੂ ਨਾਨਕ ਦੇਵ ਲਾਇਬ੍ਰੇਰੀ ਦੀ ਡਿਜੀਟਲਾਈਜੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਲੁਧਿਆਣਾ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਮਿਉਂਸਪਲ ਕੰਟਰੋਲ ਸੈਂਟਰ ਦੀ ਸਥਾਪਨਾ, ਸ਼ਹਿਰ ਲਈ ਇੱਕ ਏਕੀਕ੍ਰਿਤ ਕਮਾਂਡ ਅਤੇ ਨਿਗਰਾਨ ਕੇਂਦਰ ਅਤੇ ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਸਬੰਧੀ ਟੈਂਡਰ ਮੰਗੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.