ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਅਧਿਕਾਰਾਂ 'ਤੇ ਡਾਕਾ ਮਾਰਨਾ ਛੱਡ ਕੇ ਕਿਸਾਨਾਂ ਦੇ ਹੱਕ ਦੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰਾਂ ਨੂੰ ਨਾ ਖੋਹਵੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿੱਚ ਕਿਸਾਨਾਂ ਵਾਸਤੇ ਕਾਨੂੰਨ ਬਣਾਉਣਗੇ ਜੋ ਕਿਸਾਨਾਂ ਦੇ ਭਲੇ ਵਾਸਤੇ ਹੋਣਗੇ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕਾਂਗਰਸ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਲੇ ਵਾਸਤੇ ਕੰਮ ਕਰਦੀ ਰਹੀ ਹੈ ਜਦੋਂ ਵੀ ਕੋਈ ਪ੍ਰੇਸ਼ਾਨੀ ਪੰਜਾਬ ਦੇ ਲੋਕਾਂ ਨੂੰ ਆਈ ਹੈ ਤਾਂ ਉਨ੍ਹਾਂ ਦੀ ਮੱਦਦ ਕੀਤੀ ਗਈ ਹੈ ਅਤੇ ਅੱਗੇ ਵੀ ਕਿਸਾਨਾਂ ਦੇ ਨਾਲ ਪੰਜਾਬ ਕਾਂਗਰਸ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਰਹੇਗੀ।
ਪੰਜਾਬ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰੀਕੇ ਦੀ ਮਾਲੀ ਮੱਦਦ ਜਾਂ ਨੌਕਰੀ ਦੇਣ ਦਾ ਫ਼ੈਸਲਾ ਸਰਕਾਰ ਨੇ ਕਰਨਾ ਹੈ ਅਤੇ ਸਰਕਾਰ ਹਮੇਸ਼ਾਂ ਪ੍ਰੇਸ਼ਾਨੀ ਵਿੱਚ ਪਏ ਕਿਸਾਨਾਂ ਦੀ ਮਦਦ ਕਰਦੀ ਰਹੀ ਹੈ।