ETV Bharat / city

'ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ 25-25 ਲੱਖ ਮੁਆਵਜ਼ਾ ਦੇਵੇ ਕੇਂਦਰ'

ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਲਿਖੀ ਚਿੱਠੀ ਵਿਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਅਤੇ ਵਾਈਸ ਚੇਅਰਮੈਨ ਤਜਿੰਦਰਪਾਲ ਸਿੰਘ ਨਲਵਾ ਨੇ ਕਿਹਾ ਕਿ ਬਹੁਤ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਦੇ ਸ਼ਰਮਨਾਕ ਵਤੀਰੇ ਅਤੇ ਹੰਕਾਰ ਕਾਰਨ ਦੋ ਮਹੀਨਿਆਂ ਵਿੱਚ ਦਿੱਲੀ ਦੀਆਂ ਸਰਹੱਦਾਂ ਉੱਤੇ ਕਾਲੀ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੌਰਾਨ ਚਾਰ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ 149 ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ ਇਸ ਤੋਂ ਇਲਾਵਾ ਪੰਜਾਬ ਵਿੱਚ ਧਰਨੇ ਅਤੇ ਰੇਲ ਰੋਕੋ ਮੋਰਚਿਆਂ ਦੌਰਾਨ 13 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ ।

'ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ 25-25 ਲੱਖ ਮੁਆਵਜ਼ਾ ਦੇਵੇ ਕੇਂਦਰ'
'ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ 25-25 ਲੱਖ ਮੁਆਵਜ਼ਾ ਦੇਵੇ ਕੇਂਦਰ'
author img

By

Published : Jan 24, 2021, 9:20 PM IST

ਚੰਡੀਗੜ੍ਹ :ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ 162 ਕਿਸਾਨਾਂ ਨੂੰ ਐਕਸਗ੍ਰੇਸ਼ੀਆ ਲਾਭ ਅਧੀਨ 25-25 ਲੱਖ ਰੁਪਏ ਦੀ ਮਾਲੀ ਮਦਦ ਕਰਨ ਅਤੇ ਕਾਲੇ ਕਿਸਾਨੀ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਕੇ ਅੰਨਦਾਤਾ ਨੂੰ ਬਣਦਾ ਮਾਣ ਸਨਮਾਨ ਦੇਣ। ਜਿਨ੍ਹਾਂ ਨੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਜੀਵਨ ਦਾ ਸਭ ਕੁੱਝ ਦਾਅ ਉੱਤੇ ਲੱਗਾ ਦਿੱਤਾ ਹੈ। ਇਸਤੋਂ ਇਲਾਵਾ ਕੌਂਸਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਤੇ ਲੋੜੀਂਦੀਆਂ ਬੁਨਿਆਦੀ ਮਦਦ ਪ੍ਰਦਾਨ ਕਰਨ ਦੀ ਵੀ ਅਪੀਲ ਕੀਤੀ।

ਨਰੇਂਦਰ ਤੋਮਰ ਨੂੰ ਲਿਖੀ ਚਿੱਠੀ

  • ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਲਿਖੀ ਚਿੱਠੀ ਵਿਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਅਤੇ ਵਾਈਸ ਚੇਅਰਮੈਨ ਤਜਿੰਦਰਪਾਲ ਸਿੰਘ ਨਲਵਾ ਨੇ ਕਿਹਾ ਕਿ ਬਹੁਤ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਦੇ ਸ਼ਰਮਨਾਕ ਵਤੀਰੇ ਅਤੇ ਹੰਕਾਰ ਕਾਰਨ ਦੋ ਮਹੀਨਿਆਂ ਵਿੱਚ ਦਿੱਲੀ ਦੀਆਂ ਸਰਹੱਦਾਂ ਉੱਤੇ ਕਾਲੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੌਰਾਨ ਚਾਰ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ 149 ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਇਸਤੋਂ ਇਲਾਵਾ ਪੰਜਾਬ ਵਿੱਚ ਧਰਨੇ ਅਤੇ ਰੇਲ ਰੋਕੋ ਮੋਰਚਿਆਂ ਦੌਰਾਨ 13 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ।
    'ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ 25-25 ਲੱਖ ਮੁਆਵਜ਼ਾ ਦੇਵੇ ਕੇਂਦਰ'
  • ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਦੀ ਅੜੀ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਕਿਉਂਕਿ ਕੋਈ ਵੀ ਜਾਨੀ ਨੁਕਸਾਨ ਦੇਸ਼ ਦੇ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ ਜੋ ਦੇਸ਼ ਦੇ ਅੰਨ ਭੰਡਾਰ ਭਰਨ ਖੇਤੀ ਆਧਾਰਿਤ ਸਨਅਤਾਂ ਲਈ ਕੱਚਾ ਮਾਲ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਖੇਤ ਮਜ਼ਦੂਰਾਂ ਨੂੰ ਵੀ ਨੌਕਰੀਆਂ ਪ੍ਰਦਾਨ ਕਰ ਰਹੇ ਹਨ।
  • ਕੌਂਸਲ ਨੇ ਸਾਰੇ ਸ਼ਹੀਦ ਹੋਏ ਕਿਸਾਨਾਂ ਦੀ ਇਕ ਸੂਚੀ ਵੀ ਕੇਂਦਰੀ ਮੰਤਰੀ ਨੂੰ ਭੇਜੀ ਹੈ ਤਾਂ ਜੋ ਅੰਨਦਾਤਾ ਪ੍ਰਤੀ ਸਾਡੀ ਸ਼ੁਕਰਗੁਜ਼ਾਰੀ ਦੀ ਪ੍ਰਬਲ ਭਾਵਨਾ ਨਾਲ ਦੁੱਖੀ ਪਰਿਵਾਰਾਂ ਨੂੰ ਹਰ ਤਰੀਕੇ ਨਾਲ ਸਰਗਰਮ ਸਹਾਇਤਾ ਅਤੇ ਸਹਿਯੋਗ ਦਿੱਤਾ ਜਾ ਸਕੇ।
  • ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ 22 ਕਿਸਾਨ ਮਾਨਸਾ ਤੇ ਪਟਿਆਲਾ ਦੇ 14-14, ਬਰਨਾਲਾ ਦੇ 9, ਬਠਿੰਡਾ ਅਤੇ ਲੁਧਿਆਣਾ ਦੇ 8-8, ਸ੍ਰੀ ਫਤਹਿਗੜ੍ਹ ਸਾਹਿਬ ਅਤੇ ਫ਼ਾਜ਼ਿਲਕਾ ਤੋਂ 7-7, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਤੋਂ 6-6, ਮੋਗਾ ਹੁਸ਼ਿਆਰਪੁਰ ਫ਼ਿਰੋਜ਼ਪੁਰ ਅਤੇ ਐਸਬੀਐਸ ਨਗਰ ਦੇ 5-5, ਮੋਹਾਲੀ, ਰੂਪਨਗਰ, ਗੁਰਦਾਸਪੁਰ ਅਤੇ ਜਲੰਧਰ ਤੋਂ 3-3, ਤਰਨਤਾਰਨ ਜ਼ਿਲ੍ਹੇ ਦੇ 2 ਸ਼ਹੀਦ ਕਿਸਾਨ ਸ਼ਾਮਲ ਹਨ। ਇਸਤੋਂ ਇਲਾਵਾ ਹਰਿਆਣਾ ਤੋਂ 9 ਕਿਸਾਨ, ਉੱਤਰ ਪ੍ਰਦੇਸ਼ ਦੇ 3 ਅਤੇ ਮੱਧ ਪ੍ਰਦੇਸ਼ ਤੋਂ 1 ਕਿਸਾਨ ਨੇ ਆਪਣੀ ਕੁਰਬਾਨੀ ਦਿੱਤੀ ਹੈ।
  • ਕੌਂਸਲ ਨੇ ਇਹ ਵੀ ਮੰਗ ਕੀਤੀ ਕਿ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ ਉਸੇ ਤਰੀਕੇ ਦੇ ਨਾਲ ਬਾਕੀ ਸੂਬਿਆਂ ਨੂੰ ਵੀ ਕਰਨਾ ਚਾਹੀਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.