ETV Bharat / city

ਅੰਮ੍ਰਿਤਪਾਲ ਖਿਲਾਫ ਕੇਂਦਰ ਦੀ ਕਾਰਵਾਈ: ਭਾਰਤ 'ਚ ਟਵਿੱਟਰ ਅਕਾਊਂਟ ਕੀਤਾ ਬੈਨ, ਰਾਜਾ ਵੜਿੰਗ ਨੇ ਵੀ... - amritpal singh latest news

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਕੇਂਦਰ ਸਰਕਾਰ ਵਲੋਂ ਦੇਸ਼ 'ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਵਲੋਂ ਵੀ ਅੰਮ੍ਰਿਤਪਾਲ ਨੂੰ ਲੈਕੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਚਿੱਠੀ ਲਿਖੀ ਸੀ।

ਅੰਮ੍ਰਿਤਪਾਲ ਖਿਲਾਫ ਕੇਂਦਰ ਦੀ ਕਾਰਵਾਈ
ਅੰਮ੍ਰਿਤਪਾਲ ਖਿਲਾਫ ਕੇਂਦਰ ਦੀ ਕਾਰਵਾਈ
author img

By

Published : Oct 7, 2022, 3:13 PM IST

Updated : Oct 7, 2022, 3:25 PM IST

ਚੰਡੀਗੜ੍ਹ : ਕੇਂਦਰ ਸਰਕਾਰ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕਰਦਿਆਂ ਡਿਜੀਟਲ ਸਟ੍ਰਾਈਕ ਕੀਤੀ ਹੈ। ਕੇਂਦਰ ਵਲੋਂ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਹੁਣ ਦੇਸ਼ ‘ਚ ਨਹੀਂ ਚੱਲੇਗਾ। ਉਸ ਦੇ ਟਵਿੱਟਰ ਅਕਾਊਂਟ ‘ਤੇ ਕਰੀਬ 11,000 ਫਾਲੋਅਰਜ਼ ਸਨ। ਅੰਮ੍ਰਿਤਪਾਲ ਸਿੰਘ ਆਪਣੇ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ ਵਿਚ ਹੈ, ਕਈ ਸਿਆਸੀ ਆਗੂਆਂ ਵਲੋਂ ਉਸ ਦੇ ਬਿਆਨਾਂ ਦੀ ਨਿਖੇਧੀ ਕੀਤੀ ਹੈ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕ ਰਿਹਾ ਹੈ। ਅਸੀਂ ਨੌਜਵਾਨਾਂ ਨੂੰ ਇਸ ਪਾਸੇ ਨਹੀਂ ਜਾਣ ਦਿਆਂਗੇ।

  • Have written to @DGPPunjabPolice about taking note of activities of one, Amritpal Singh.
    We can't afford to push Punjab into another phase of extremism and wanton killings.
    Life and blood of our youth are too sacred to be shed and wasted for imaginary grievances. pic.twitter.com/PkVh1j5KvA

    — Amarinder Singh Raja Warring (@RajaBrar_INC) October 7, 2022 " class="align-text-top noRightClick twitterSection" data=" ">

ਰਾਜਾ ਵੜਿੰਗ ਨੇ ਆਪਣੇ ਪੱਤਰ 'ਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਲਈ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ 'ਚ ਹੋਏ ਸਮਾਗਮ ਤੋਂ ਲੋਕਾਂ 'ਚ ਕਈ ਖਦਸ਼ੇ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ 'ਚ ਜਿਸ ਤਰ੍ਹਾਂ ਦੇ ਭਾਸ਼ਣ ਦਿੱਤੇ ਗਏ ਹਨ, ਉਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ 80-90 ਦਾ ਕਤਲੇਆਮ ਦਾ ਦੌਰ ਵੇਖਿਆ ਹੈ।

ਉਨ੍ਹਾਂ ਲਿਖਿਆ ਕਿ ਇਸ ਸਮਾਗਮ 'ਚ ਅੰਮ੍ਰਿਤਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਹਨ। ਇਹ ਸੂਬੇ ਦਾ ਮਾਹੌਲ ਖਰਾਬ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਪੰਜਾਬ ਨੂੰ ਮੁੜ ਤੋਂ ਅੱਤਵਾਦ ਵੱਲ ਨਹੀਂ ਧੱਕਣ ਦਿਆਂਗੇ।

ਇਹ ਵੀ ਪੜ੍ਹੋ: ਜੇਲ੍ਹ ਅੰਦਰੋ ਚੱਲ ਰਹੇ ਨਸ਼ਾ ਤਸਕਰੀ ਦੇ ਰੈਕਟ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਣੇ ਦੋ ਕਾਬੂ

Last Updated : Oct 7, 2022, 3:25 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.