ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੇ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਤੋਂ ਐਮਐਸਪੀ ’ਤੇ ਮੂੰਗੀ ਖਰੀਦਣ ਲਈ ਤਿਆਰ ਹੋ ਗਈ ਹੈ। ਦੱਸ ਦਈਏ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਗਈ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਏਜੰਸੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ।
-
ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ MSP ਦੀ ਗਰੰਟੀ ਦਿੱਤੀ ਸੀ
— Bhagwant Mann (@BhagwantMann) May 21, 2022 " class="align-text-top noRightClick twitterSection" data="
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ...ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ
">ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ MSP ਦੀ ਗਰੰਟੀ ਦਿੱਤੀ ਸੀ
— Bhagwant Mann (@BhagwantMann) May 21, 2022
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ...ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ MSP ਦੀ ਗਰੰਟੀ ਦਿੱਤੀ ਸੀ
— Bhagwant Mann (@BhagwantMann) May 21, 2022
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ...ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ
ਸੀਐੱਮ ਮਾਨ ਦਾ ਟਵੀਟ: ਇਸ ਸਬੰਧੀ ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ ਐਮਐਸਪੀ ਦੀ ਗਰੰਟੀ ਦਿੱਤੀ ਸੀ। ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।
ਦੱਸ ਦਈਏ ਕਿ ਸੀਐਮ ਭਗਵੰਤ ਮਾਨ ਦੀ ਅਪਲੀ ਤੋਂ ਬਾਅਦ ਪੰਜਾਬ ’ਚ ਮੂੰਗੀ ਦਾ ਰਕਬਾ ਦੁੱਗਣਾ ਹੋ ਗਿਆ ਹੈ। ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਤੋਂ ਮੂੰਗੀ ਖਰੀਦੀ ਜਾਵੇਗੀ। ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਕੁਝ ਸਮਾਂ 1500 ਰੁਪਏ ਨੂੰ ਦਿੱਤੀ ਸੀ ਮਨਜ਼ੂਰੀ: ਕਾਬਿਲੇਗੌਰ ਹੈ ਕਿ ਪਿਛਲੇ ਕੁਝ ਸਮਾਂ ਪਹਿਲਾਂ ਸੀਐੱਮ ਮਾਨ ਵੱਲੋਂ 1500 ਰੁਪਏ ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਮੰਤਰੀਆਂ ਦੇ ਨਾਲ ਕੈਬਨਿਟ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜੋ: ਇੱਕੋ ਘਰੋਂ ਉੱਠੀਆਂ ਤਿੰਨ ਅਰਥੀਆਂ, ਪਿੰਡ ’ਚ ਮਾਤਮ