ETV Bharat / city

ਸੂਬੇ 'ਚ ਕੌਮੀ ਪੱਧਰ ਦੇ ਵਾਇਰੋਲੌਜੀ ਇੰਸਟੀਚਿਊਟ ਦੀ ਸਥਾਪਨਾ ਨੂੰ ਪ੍ਰਵਾਨਗੀ - virology institute punjab

ਮੁੱਖ ਮੰਤਰੀ, ਜਿਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕੁਝ ਹਫ਼ਤੇ ਪਹਿਲਾਂ ਕੇਂਦਰ ਕੋਲ ਅਜਿਹੀ ਸੰਸਥਾ ਦਾ ਪ੍ਰਸਤਾਵ ਰੱਖਿਆ ਸੀ, ਨੇ ਇਸ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੰਸਥਾ ਵਾਇਰੋਲੌਜੀ ਦੇ ਖੇਤਰ ਵਿੱਚ ਖੋਜ ਦੇ ਕੰਮ ਨੂੰ ਹੋਰ ਤੀਬਰਤਾ ਨਾਲ ਅੱਗੇ ਲਿਜਾਣ ਵਿੱਚ ਸਹਾਈ ਹੋਵੇਗੀ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Aug 10, 2020, 6:00 PM IST

Updated : Aug 10, 2020, 8:36 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਪੰਜਾਬ ਵਿੱਚ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸੈਂਟਰ (ਵਾਇਰਸ-ਵਿਗਿਆਨ ਦਾ ਕੇਂਦਰ) ਦੀ ਸਥਾਪਨਾ ਕਰਨ ਵਾਸਤੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ।

  • I would like to thank Prime Minister @narendramodi Ji for acceding to our request to set up a National Institute of Virology in Punjab. We will be allocating 25 acres of land to ICMR for setting up this institute.

    — Capt.Amarinder Singh (@capt_amarinder) August 10, 2020 " class="align-text-top noRightClick twitterSection" data=" ">

ਮੁੱਖ ਮੰਤਰੀ, ਜਿਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕੁਝ ਹਫ਼ਤੇ ਪਹਿਲਾਂ ਕੇਂਦਰ ਕੋਲ ਅਜਿਹੀ ਸੰਸਥਾ ਦਾ ਪ੍ਰਸਤਾਵ ਰੱਖਿਆ ਸੀ, ਨੇ ਇਸ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੰਸਥਾ ਵਾਇਰੋਲੌਜੀ ਦੇ ਖੇਤਰ ਵਿੱਚ ਖੋਜ ਦੇ ਕੰਮ ਨੂੰ ਹੋਰ ਤੀਬਰਤਾ ਨਾਲ ਅੱਗੇ ਲਿਜਾਣ ਵਿੱਚ ਸਹਾਈ ਹੋਵੇਗੀ ਅਤੇ ਭਵਿੱਖ ਵਿੱਚ ਭਾਰਤ ਨੂੰ ਵਾਇਰਸ ਦਾ ਛੇਤੀ ਤੋਂ ਛੇਤੀ ਪਤਾ ਲਾਉਣ ਦੇ ਵੀ ਸਮਰੱਥ ਬਣਾਏਗੀ ਤਾਂ ਕਿ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਕੇਂਦਰ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਚੰਡੀਗੜ ਅਤੇ ਜੰਮੂ ਕਸ਼ਮੀਰ ਦੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਸਮੇਤ ਪੂਰੇ ਉੱਤਰੀ ਖਿੱਤੇ ਦੀਆਂ ਲੋੜਾਂ ਦਾ ਵੀ ਨਿਪਟਾਰਾ ਕਰਨ ਵਿੱਚ ਵੀ ਮਦਦਗਾਰ ਸਿੱਧ ਹੋਏਗਾ।

ਇਸ ਵੇਲੇ ਮੁਲਕ ਵਿੱਚ ਪੂਨੇ ਵਿਖੇ ਹੀ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ (ਐਨ.ਆਈ.ਵੀ.) ਹੀ ਅਜਿਹੀ ਸੰਸਥਾ ਹੈ ਜੋ ਹੰਗਾਮੀ ਸਥਿਤੀ ਦੀ ਸੂਰਤ ਵਿੱਚ ਬਿਹਤਰ ਤਾਲਮੇਲ ਵਾਲੇ ਮੈਡੀਕਲ ਅਤੇ ਜਨਤਕ ਸਿਹਤ ਰਿਸਪਾਂਸ ਕਰਨ ਦੇ ਸਮਰੱਥ ਹੈ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਨੇ ਇਸ ਸੰਸਥਾ ਨੂੰ ਕੇਂਦਰ ਦੀ ਸਿਧਾਂਤਕ ਮਨਜ਼ੂਰੀ ਦੇਣ ਦਾ ਪੱਤਰ ਭਾਰਤ ਸਰਕਾਰ ਨੇ ਸਿਹਤ ਖੋਜ ਮੰਤਰਾਲੇ ਦੇ ਸਕੱਤਰ-ਕਮ-ਭਾਰਤੀ ਮੈਡੀਕਲ ਖੋਜ ਕੌਂਸਲ ਦੇ ਡਾਇਰੈਕਟਰ ਜਨਰਲ ਪ੍ਰੋਫੈਸਰ (ਡਾਕਟਰ) ਬਲਰਾਮ ਭਾਰਗਵ ਪਾਸੋਂ ਹਾਸਲ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਲੰਮੇ ਸਮੇਂ ਲਈ ਲੀਜ਼ ’ਤੇ ਲਗਭਗ 25 ਏਕੜ ਜ਼ਮੀਨ ਦੀ ਸ਼ਨਾਖ਼ਤ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਮੈਡੀਕਲ ਖੋਜ ਕੌਂਸਲ ਛੇਤੀ ਤੋਂ ਛੇਤੀ ਇਸ ਅਹਿਮ ਪ੍ਰੋਜੈਕਟ ਦੀ ਸਥਾਪਨਾ ਕਰ ਸਕੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਤਜਵੀਜ਼ਤ ਕੇਂਦਰ ਦੀ ਸਥਾਪਨਾ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਨੂੰ ਨਿਰਦੇਸ਼ ਦੇਣ ਜੋ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਵਿਸ਼ਾਣੂ-ਵਿਗਿਆਨ, ਜਾਂਚ, ਖੋਜ ਅਤੇ ਇਲਾਜ ਦੇ ਅਧਿਐਨ ਵਿੱਚ ਖੇਤਰੀ, ਕੌਮੀ ਅਤੇ ਆਲਮੀ ਲੋੜਾਂ ਦੇ ਹੱਲ ’ਤੇ ਕੇਂਦਰਿਤ ਹੋਵੇਗਾ। ਮੁੱਖ ਮੰਤਰੀ ਨੇ ਵਿਸ਼ੇਸ਼ ਕੇਂਦਰ ਨਿਊ ਚੰਡੀਗੜ ਵਿਖੇ ਮੈਡੀਸਿਟੀ ਵਿੱਚ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਸੀ ਜੋ ਚੰਡੀਗੜ ਵਿਖੇ ਅੰਤਰਰਾਸ਼ਟਰੀ ਹਵਾਈ ਸੰਪਰਕ ਸੇਵਾ ਹੋਣ ਕਰਕੇ ਉੱਤਰ-ਪੱਛਮੀ ਖਿੱਤੇ ਦੇ ਹਿੱਤਾਂ ਦੀ ਪੂਰਤੀ ਕਰ ਸਕੇਗਾ।

Last Updated : Aug 10, 2020, 8:36 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.